Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਪਲਸ ਪੋਲੀ ਮੁਹਿੰਮ ਦੀ ਸ਼ੁਰੂਆਤ ਕੀਤੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 01 Nov 2020

Last updated on: Nov 01, 2020, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਤਿੰਨ ਦਿਨਾਂ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਬੱਚਿਆਂ ਨੂੰ ਪੋਲਿਓ ਬੂੰਦਾ ਪਿਆ ਕੇ ਕੀਤੀ ਗਈ। ਇਸ ਸੰਬੰਧੀ ਰਾਜ ਪੱਧਰੀ ਸਮਾਗਮ ਪਿੰਡ ਸੋਹਾਣਾ ਦੀ ਸਰਕਾਰੀ ਡਿਸਪੈਂਸਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਤੇ  ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.) ਮੁਹਿੰਮ ਅਧੀਨ 1 ਨਵੰਬਰ ਤੋਂ 3 ਨਵੰਬਰ ਤੱਕ ਸੂਬਾ ਭਰ ਵਿੱਚ ਬੱਚਿਆਂ ਨੂੰ ਪੋਲੀ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਕੋਰੋਨਾ ਵਾਇਰਸ ਮਹਾਮਾਰੀ ਦੇ ਫੈਲਾਅ ਕਾਰਣ ਇਸ ਮੁਹਿੰਮ ਤਹਿਤ ਸਿਰਫ ਉੱਚ ਜੋਖਮ ਵਾਲੇ ਖੇਤਰ, ਪ੍ਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ ਤੇ ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪੜਾਅ ਵਿੱਚ ਸੂਬਾ ਭਰ ਵਿੱਚ 5,31,935 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ, ਜਿਸ ਲਈ ਕੁੱਲ 8436 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁਹਿੰਮ ਨੂੰ ਸਫਲ ਬਣਾਉਣ ਲਈ ਘਰ-ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁੱਲ 4180 ਟੀਮਾਂ ਬਣਾਈਆਂ ਗਈਆਂ ਹਨ। ਜਦੋਂ ਕਿ 559 ਮੋਬਾਈਲ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ। ਕੁੱਲ 21143 ਵੈਕਸੀਨੇਟਰ ਦੀ ਤੈਨਾਤੀ ਕੀਤੀ ਗਈ ਹੈ ਅਤੇ ਸਮੁੱਚੀ ਮੁਹਿੰਮ ਤੇ ਨਿਗਰਾਨੀ ਰੱਖਣ ਲਈ 802 ਸੁਪਰਵਾਇਜ਼ਰਾਂ ਦੀ ਤੈਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 2734 ਏ.ਐਨ.ਐਮ., 7696 ਆਂਗਨਵਾੜੀ ਵਰਕਰਾਂ, 8965 ਆਸ਼ਾਂ ਵਰਕਰਾਂ ਅਤੇ 2143 ਹੋਰ ਕਰਮਚਾਰੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨਗੇ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਅਹਿਮ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ ਤਾਂ ਜੋ ਪੋਲਿਓ ਨੂੰ ਦੁਬਾਰਾ ਪ੍ਰਵੇਸ਼ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਿਹਤ ਮੰਤਰੀ, ਪੰਜਾਬ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਐਸ.ਏ.ਐਸ. ਨਗਰ (ਮੋਹਾਲੀ) ਦੇ ਸਿਵਲ ਸਰਜਨ ਡਾ.ਜੀ.ਬੀ. ਸਿੰਘ, ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ-ਐਨ.ਪੀ.ਸੀ.ਡੀ.ਸੀ.ਐਸ. ਡਾ. ਸੰਦੀਪ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਵੀਨਾ ਜਰੇਵਾਲ, ਪਿੰਡ ਦੀ ਸਮੂਹ ਪੰਚਾਇਤ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Pulse Polio Campaign , Pulse Polio

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD