Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਿੱਲੀ ਦੇ ਪ੍ਰਦੂਸ਼ਨ 'ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਜਦੋਂ ਪੰਜਾਬ ਦਾ ਹਵਾ ਮਿਆਰੀ ਸੂਚਕ ਅੰਕ ਦਿੱਲੀ ਤੋਂ ਘੱਟ ਹੈ ਤਾਂ ਪੰਜਾਬ ਨੂੰ ਕਿਵੇਂ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ-ਚੇਅਰਮੈਨ ਪੀ.ਪੀ.ਸੀ.ਬੀ.

Web Admin

Web Admin

5 Dariya News

ਪਟਿਆਲਾ , 02 Nov 2020

Last updated on: Nov 02, 2020, 00:00 IST

ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਦਿੱਲੀ ਦੇ ਪ੍ਰਦੂਸ਼ਨ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਨੂੰ ਦਲੀਲਾਂ ਸਹਿਤ ਨਕਾਰਦਿਆਂ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਨ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ  ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਅਤਿ ਜਰੂਰੀ ਹੈ।ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਚੇਅਰਮੈਨ ਪ੍ਰੋ. ਮਰਵਾਹਾ ਨੇ ਕਿਹਾ ਕਿ ਜਦੋਂ ਝੋਨੇ ਦੇ ਸੀਜਨ ਵਿੱਚ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ ਹਵਾ ਮਿਆਰੀ ਸੂਚਕ ਅੰਕ (ਏ.ਕਿਊ.ਆਈ.) ਹਰਿਆਣਾ ਦੇ ਦਿੱਲੀ ਨਾਲ  ਲੱਗਦੇ ਪ੍ਰਮੁੱਖ ਸ਼ਹਿਰਾਂ ਨਾਲੋਂ ਮੁਕਾਬਤਨ ਬਹੁਤ ਘੱਟ ਹੈ ਤਾਂ ਉਸ ਮੌਕੇ ਪੰਜਾਬ ਦੇ ਕਿਸਾਨਾਂ ਸਿਰ ਦਿੱਲੀ ਦੇ ਪ੍ਰਦੂਸ਼ਨ ਦਾ ਦੋਸ਼ ਮੜ੍ਹਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਨ ਦੇ ਮੁੱਖ ਕਾਰਕਾਂ ਪੀਐਮ-10 ਅਤੇ ਪੀਐਮ-2.5 (ਧੂੜ ਕਣ) ਕ੍ਰਮਵਾਰ 25 ਤੋਂ 30 ਕਿਲੋਮੀਟਰ ਅਤੇ 100 ਤੋਂ 150  ਕਿਲੋਮੀਟਰ ਦੀ ਦੂਰੀ ਹੀ ਹਵਾ 'ਚ ਤੈਅ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਿਸਾਲ ਵਜੋਂ ਪਟਿਆਲਾ ਦੇ ਧੂੜ ਕਣ ਅੰਬਾਲਾ ਤੱਕ ਤਾਂ ਪਹੁੰਚ ਨਹੀਂ ਸਕਦੇ ਤਾਂ ਫਿਰ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਪਰਾਲੀ ਦਾ ਧੂੰਆਂ ਦਿੱਲੀ ਦੇ ਪ੍ਰਦੂਸ਼ਨ ਲਈ ਜ਼ਿੰਮੇਵਾਰ ਹੈ।ਪ੍ਰੋ. ਮਰਵਾਹਾ ਨੇ ਇਸ ਮੌਕੇ  ਕੰਪਿਊਟਰ 'ਤੇ ਪੇਸ਼ਕਾਰੀ ਸਹਿਤ ਤੱਥਾਂ ਨੂੰ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਤੇ ਪਟਿਆਲਾ ਦੇ ਮੁਕਾਬਲਤਨ ਸੋਨੀਪਤ, ਪਾਣੀਪਤ, ਕਰਨਾਲ ਤੇ ਜੀਂਦ ਦੇ ਮਿਆਰੀ ਹਵਾ ਸੂਚਕ ਅੰਕ ਦਾ ਪੱਧਰ ਬਹੁਤ ਹੀ  ਖਰਾਬ ਹੈ ਜਦਕਿ ਪੰਜਾਬ 'ਚ ਪਰਾਲੀ ਦੀ ਸਾਂਭ-ਸੰਭਾਲ ਦੇ ਸੀਜਨ ਦੌਰਾਨ ਇਹ ਸੂਚਕ ਅੰਕ ਸੰਤੋਖਜਨਕ ਤੋਂ ਦਰਮਿਆਨਾ ਹੈ। ਇਸ ਤੋਂ ਭਲੀਭਾਂਤ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਨੂੰ ਬਿਨ੍ਹਾਂ ਵਜ੍ਹਾ ਹੀ ਦਿੱਲੀ ਦੇ ਪ੍ਰਦੂਸਨ ਦਾ ਦੋਸ਼ੀ ਬਣਾਇਆ ਜਾ ਰਿਹਾ ਹੈ।ਚੇਅਰਮੈਨ ਨੇ ਝੋਨੇ ਦੇ  ਸੀਜਨ ਦੇ ਨਿਪਟਾਰੇ ਤੋਂ ਬਾਅਦ ਦੇ ਮਹੀਨਿਆਂ ਦਸੰਬਰ, ਜਨਵਰੀ ਤੇ ਫਰਵਰੀ ਦਾ ਵਿਸ਼ੇਸ਼ ਹਵਾਲਾ ਦਿੰਦਿਆਂ ਕਿਹਾ ਕਿ ਦਿੱਲੀ ਤੇ ਇਸਦੇ ਆਸਪਾਸ ਦੇ ਇਲਾਕਿਆਂ 'ਚ ਇਨ੍ਹਾਂ ਮਹੀਨਿਆਂ ਦੌਰਾਨ ਪਾਏ ਜਾਂਦੇ ਪ੍ਰਦੂਸ਼ਨ ਦਾ ਕਿਸ ਨੂੰ ਦੋਸ਼ੀ ਮੰਨਿਆ ਜਾਵੇਗਾ, ਕਿਉਂਜੋ ਉਸ ਮੌਕੇ ਤਾਂ ਪੰਜਾਬ 'ਚ  ਪਰਾਲੀ ਨੂੰ ਅੱਗ ਲੱਗਣ ਵਾਲੀ ਕੋਈ ਘਟਨਾ ਨਹੀਂ ਹੋ ਰਹੀ ਹੁੰਦੀ।

ਪ੍ਰੋ. ਮਰਵਾਹਾ ਨੇ ਕਿਹਾ ਕਿ ਧੂੜਕਣਾਂ ਦੀ ਪੀਐਮ-2.5 ਸ਼੍ਰੇਣੀ ਦਾ ਅਪ੍ਰੈਲ 2019 ਤੇ 2020 ਦੇ ਤੁਲਨਾਤਮਕ ਅਧਿਐਨ ਤੋਂ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਕਰਨ ਵਾਲੇ ਅੰਦਰੂਨੀ ਕਾਰਕਾਂ ਦਾ ਪਤਾ ਲਗਾਇਆ ਜਾ ਸਕਦਾ ਹੈ, ਕਿਉਂਜੋ ਲਾਕਡਾਊਨ ਦੌਰਾਨ ਵੀ ਦਿੱਲੀ ਦਾ ਮਿਆਰੀ ਹਵਾ ਸੂਚਕ  ਅੰਕ ਕੋਈ ਜ਼ਿਆਦਾ ਸੰਤੋਖਜਨਕ ਨਹੀਂ ਪਾਇਆ ਗਿਆ। ਉਨ੍ਹਾਂ ਨਾਲ ਹੀ ਜ਼ਿਕਰ ਕੀਤਾ ਕਿ ਧੂੜ ਕਣਾਂ ਦੀ ਸ਼੍ਰੇਣੀ ਪੀਐਮ-10 ਦੀ ਦਿੱਲੀ ਦੇ ਵੱਖੋ-ਵੱਖ ਥਾਵਾਂ 'ਤੇ ਅਕਤੂਬਰ 2020 ਦੀ ਸੰਘਣੇਪਣ ਨੂੰ ਜੇਕਰ ਵਾਚਿਆ ਜਾਵੇ ਇਸ ਤੋਂ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ਦੇ ਪ੍ਰਦੂਸ਼ਨ 'ਚ ਪੰਜਾਬ ਦਾ  ਯੋਗਦਾਨ ਬਿਲਕੁਲ ਨਹੀਂ ਹੈ।ਚੇਅਰਮੈਨ ਮਰਵਾਹਾ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਵੱਲੋਂ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜਿੱਥੇ ਜਾਗਰੂਕਤਾ ਨੂੰ ਵਧਾਇਆ ਜਾ ਰਿਹਾ ਹੈ, ਉਥੇ ਐਨ.ਐਸ.ਐਸ. ਵਲੰਟੀਅਰਾਂ  ਰਾਹੀਂ ਕੁਝ ਚੋਣਵੇਂ ਕਿਸਾਨਾਂ ਦੇ ਖੇਤਾਂ 'ਚ ਸੂਖਮ ਜੈਵਿਕ ਤਕਨੀਕਾਂ ਰਾਹੀਂ ਪਰਾਲੀ ਦੇ ਖੇਤ 'ਚ ਹੀ ਨਿਪਟਾਰੇ ਦਾ ਤਜਰਬਾ ਕੀਤਾ ਜਾ ਰਿਹਾ ਹੈ ਜਿਸ ਲਈ ਇੱਕ ਵਲੰਟੀਅਰ ਪੂਰੇ 45 ਦਿਨ ਦੀ ਇਸ ਪ੍ਰਕ੍ਰਿਆ ਦੌਰਾਨ ਨਜ਼ਰ ਰੱਖ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ  ਇਨਸੀਟੂ ਪ੍ਰਬੰਧਨ ਤਹਿਤ ਕਿਸਾਨਾਂ ਨੂੰ ਪਿਛਲੇ ਸਾਲ ਤੱਕ 52000 ਮਸ਼ੀਨਰੀ ਉਪਲਬੱਧ ਕਰਵਾਈ ਗਈ ਤੇ ਇਸ ਸਾਲ 23000 ਪਰਾਲੀ ਸੰਭਾਲ ਯੰਤਰ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਭਾਵੇਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਲ 2018 ਤੋਂ ਗਿਣਤੀ 'ਚ ਵੱਧ ਸਨ ਪਰੰਤੂ ਰਕਬੇ ਪੱਖੋਂ 10 ਤੋਂ 12 ਫੀਸਦੀ ਘੱਟ ਸਨ। ਇਸੇ ਤਰ੍ਹਾਂ ਇਸ ਸਾਲ ਜਦੋਂ 148 ਲੱਖ ਮੀਟ੍ਰਿਕ ਟਨ ਝੋਨਾ ਸੰਭਾਲਿਆ ਜਾ ਚੁੱਕਾ ਹੈ ਤਾਂ ਹੁਣ ਤੱਕ ਦੀਆਂ ਪਰਾਲੀ  ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪਿਛਲੇ ਸਾਲ ਅੱਜ ਦੇ ਦਿਨ ਤੱਕ ਸੰਭਾਲੇ ਗਏ 114 ਮੀਟ੍ਰਿਕ ਟਨ ਮੁਕਾਬਲੇ ਘੱਟ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ ਭਵਿੱਖ ਵਿੱਚ ਇਸ ਗੱਲ ਦੀ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਧੂੜ ਕਣਾਂ ਦੀ ਬਹੁਤ ਹੀ ਹਲਕੀ ਸ਼੍ਰੇਣੀ ਪੀਐਮ-1 ਦੇ  ਦਿੱਲੀ ਤੇ ਪੰਜਾਬ 'ਚ ਅਧਿਐਨ ਦੀ ਕੋਸ਼ਿਸ਼ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਇਸ ਮੌਕੇ ਬੋਰਡ ਮੈਂਬਰ ਸਕੱਤਰ ਇੰਜ. ਕਰੁਨੇਸ਼ ਗਰਗ ਤੇ ਵਾਤਾਵਰਣ ਇੰਜੀਨੀਅਰ ਐਸ.ਐਸ. ਮਠਾੜੂ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab Admin , Patiala , Chairman of Punjab Pollution Control Board , Dr AS Marwaha , Punjab Pollution Control Board , PPCB , PPCB Chairman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD