Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਸ਼ਾਮਪੁਰ ਵਿਖੇ 90 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ਼ ਹੋਏ ਸ਼ੁਰੂ

ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦਾ ਕਿਸਾਨ ਤੇ ਵਿਕਾਸ ਤਬਾਹ ਕਰ ਦਿੱਤੇ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ .ਏ.ਐਸ ਨਗਰ , 03 Nov 2020

Last updated on: Nov 03, 2020, 00:00 IST

ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਚ ਬੁਨਿਆਦੀ ਢਾਂਚੇ ਚ ਵਿਕਾਸ ਦੀ ਰਫਤਾਰ ਪੂਰੀ ਤਰ੍ਹਾਂ ਤੇਜ਼ੀ ਨਾਲ ਚਲ ਰਹੀ ਹੈ । ਇਸ ਗਤੀ ਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪੂਰੀ ਦ੍ਰਿੜ੍ਹਤਾ ਨਾਲ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ਼ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਪੰਜਾਬ ਦੇ ਨਾਲ-ਨਾਲ ਆਪਣੇ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਹੱਲ ਤੇ ਮੰਗਾਂ ਨੂੰ ਪੂਰਾ ਕਰਨ ਲਈ ਪੂਰੀ ਤਵੱਜੋਂ ਦਿੱਤੀ ਜਾ ਰਹੀ ਹੈ। ਇਸੇ ਕੜੀ ਚ ਵਾਧਾ ਕਰਦੇ ਹੋਏ ਪਿੰਡ ਸ਼ਾਮਪੁਰ ਦੇ ਵਾਸੀਆਂ ਦੀ ਦਹਾਕੇ ਪੁਰਾਣੀ ਸਮੱਸਿਆ ਖਾਸ ਕਰਕੇ ਬਰਸਾਤ ਦੇ ਦਿਨਾਂ ਚ ਪਿੰਡ ਨੂੰ ਸ਼ਹਿਰਾਂ ਨਾਲ ਜੋੜਣ ਵਾਲੀ ਸੰਪਰਕ ਸੜਕ ਤੇ ਰੇਲਵੇ ਅੰਡਰ ਬ੍ਰਿਜ਼ ਚ ਪਾਣੀ ਭਰਨ ਨਾਲ ਆਵਾਜਾਈ ਬੰਦ ਹੋ ਜਾਂਦੀ ਅਤੇ ਉਨ੍ਹਾਂ ਦਾ ਐਸ.ਏ.ਐਸ ਨਗਰ, ਖਰੜ ਆਦਿ ਸ਼ਹਿਰਾਂ ਨਾਲੋਂ ਸੰਪਰਕ ਟੁੱਟ ਜਾਂਦਾ ਸੀ ਦੂਜਾ ਰਸਤਾ ਨਾਲ ਦੇ ਪਿੰਡ ਵਾਇਆ ਭਾਰਤਪੁਰ ਰਾਹੀਂ ਕਰੀਬ 1100 ਮੀਟਰ ਟੋਟਾ ਕੱਚਾ ਰਸਤਾ ਹੋਣ ਕਰਕੇ ਬਰਸਾਤੀ ਦਿਨਾਂ ਵਿਚ ਆਉਣ ਜਾਣ ਯੋਗ ਨਹੀਂ ਰਹਿੰਦਾ ਸੀ । ਇਸ ਸਮੱਸਿਆ ਦੇ ਹੱਲ ਲਈ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ 25 ਲੱਖ ਰੁਪਏ ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ ਦਿੱਤੇ ਅਤੇ ਪਿੰਡ ਸ਼ਾਮਪੁਰ ਤੋਂ ਭਾਰਤਪੁਰ ਤੱਕ ਦੇ 1100 ਮੀਟਰ ਸੜਕ ਦੇ ਟੋਟੇ ਨੂੰ ਪੱਕਾ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ ।ਇਹ ਟੋਟਾ ਪੱਕਾ ਹੋਣ ਨਾਲ ਪਿੰਡ ਤੇ ਇਲਾਕੇ ਦੀ ਦਹਾਕਿਆਂ ਪੁਰਾਣੀ ਸਮੱਸਿਆ ਹੱਲ ਹੋ ਜਾਵੇਗੀ । ਜਿਸ ਨਾਲ ਕਰੀਬ 10 ਪਿੰਡਾਂ ਨੂੰ ਆਉਣ ਜਾਣ ਚ ਰਾਹਿਤ ਮਿਲੇਗੀ।ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਅਤੇ ਵਿਕਾਸ ਪੰਜਾਬ ਦੀ ਪਛਾਣ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਤੇ ਪੰਜਾਬ ਦਾ ਵਿਕਾਸ ਤਬਾਹ ਕਰ ਦਿੱਤੇ ਹਨ । ਉਨ੍ਹਾ ਕਿਹਾ ਜੋ ਕੇਂਦਰ ਸਰਕਾਰ ਨੇ ਤਿੰਨ ਬਿਲ ਪਾਸ ਕੀਤੇ ਹਨ ਇਸ ਨਾਲ ਜਿਥੇ ਕਿਸਾਨ ਤਬਾਹ ਹੋ ਜਾਵੇਗਾ ਉਥੇ ਪੰਜਾਬ ਦੇ ਵਿਕਾਸ ਦਾ ਵੀ ਵਿਨਾਸ ਹੋ ਜਾਵੇਗਾ। ਕਿਸਾਨਾਂ ਵੱਲੋਂ ਵੇਚੀ ਜਾਂਦੀ ਜਿਣਸ ਨਾਲ ਮਾਰਕੀਟ ਕਮੇਟੀਆਂ ਰਾਹੀਂ ਕਰੀਬ 05 ਹਜ਼ਾਰ ਕਰੋੜ ਰੁਪਏ ਪੰਜਾਬ ਮੰਡੀਕਰਣ ਬੋਰਡ ਇਕੱਤਰ ਕਰਦਾ ਹੈ ਜਿਸ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਬਣਾਈਆਂ ਜਾਂਦੀਆਂ ਹਨ।ਜੇ ਕਿਸਾਨ ਤਬਾਹ ਹੋ ਗਿਆ ਤਾਂ ਬੋਰਡ ਦੀ ਅਮਦਨ ਵੀ ਖਤਮ ਹੋ ਜਾਵੇਗੀ ਅਤੇ ਸੰਪਰਕ ਸੜਕਾਂ ਵੀ ਟੁੱਟ ਜਾਣਗੀਆਂ ਜਿਸ ਨਾਲ ਪਿੰਡਾਂ ਦਾ ਤੇ ਸ਼ਹਿਰਾਂ ਦਾ ਆਪਸ ਚ ਸੰਪਰਕ ਟੁੱਟ ਜਾਵੇਗਾ ਜੋ ਵਿਨਾਸ ਦਾ ਸਬੂਤ ਬਣੇਗਾ।

ਉਨ੍ਹਾਂ ਕਿਹਾ ਇਸ ਤੋਂ ਇਲਾਵਾ ਪੰਜਾਬ ਦਾ ਪੈਸਾ ਜੋ ਜੀ.ਐਸ.ਟੀ ਦੇ ਰੂਪ ਵਿੱਚ ਕੇਂਦਰ ਸਰਕਾਰ ਪਾਸ ਇੱਕਠਾ ਹੁੰਦਾ ਹੈ ਉਸ ਦਾ ਬਣਦਾ ਹਿੱਸਾ ਵੀ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ  ਆਪਣੀ ਵਿਆਜ ਮੁਆਫੀ ਯੋਜਨਾ ਵਿੱਚੋਂ  ਵੀ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਲਿਆ ਇਸ ਫੈਸਲੇ ਨਾਲ ਭੋਰਾ ਵੀ ਸ਼ੱਕ ਨਹੀ ਰਹਿ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਵਲ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣਕੇ  ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਫੈਸਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕਾਰਪੋਰੇਟ ਘਰਾਣਿਆਂ ਅਤੇ ਧਨਾਢ ਵਪਾਰੀਆਂ ਦੀ ਜਮਾਤ ਹੈ ਜਿਸ ਨੇ ਕਾਰਪੋਰੇਟ ਘਰਾਣਿਆਂ ਦਾ ਕਈ ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਦਿੱਤਾ ਪਰ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਕਿਸਾਨਾਂ ਦਾ ਇਕ ਪੈਸਾ ਵੀ ਮੁਆਫ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਤਬਕੇ ਦੀ  ਬਾਂਹ ਹਮੇਸ਼ਾਂ ਕਾਂਗਰਸ ਪਾਰਟੀ ਦੀ ਸਰਕਾਰਾਂ ਨੇ ਹੀ ਫੜੀ ਹੈ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਦੀ ਪ੍ਰਵਾਹ ਨਾ ਕਰਦੇ ਹੋਏ ਅਤੇ ਕੋਵਿਡ-19 ਦਾ ਦ੍ਰਿੜਤਾ ਨਾਲ ਟਾਕਰਾ ਕਰਦੇ ਹੋਏ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਚ ਬੁਨਿਆਦੀ ਢਾਂਚੇ ਚ ਵਿਕਾਸ ਦੀ ਰਫਤਾਰ ਨੂੰ ਤੇਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਾਮਪੁਰ ਪਿੰਡ ਵਿੱਚ ਵੀ ਕਰੀਬ 65.50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਨ੍ਹਾਂ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ, 10 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦਾ ਨਿਕਾਸ, 03 ਲੱਖ ਰੁਪਏ ਧਰਮਸ਼ਾਲਾ (ਐਸ.ਸੀ), 03 ਲੱਖ ਰੁਪਏ ਧਰਮਸ਼ਾਲਾ (ਜਨਰਲ), 05.25 ਲੱਖ ਰੁਪਏ ਸ਼ਮਸ਼ਾਨ ਘਾਟ (ਐਸ.ਸੀ) ਅਤੇ 05 ਲੱਖ ਰੁਪਏ ਸ਼ਮਸ਼ਾਨ ਘਾਟ (ਜਨਰਲ) ਤੇ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਪਿੰਡ ਦੇ ਵਿਕਾਸ ਕੰਮਾਂ ਤੇ ਕਰੀਬ 20 ਲੱਖ ਰੁਪਏ ਤੋਂ ਵੱਧ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਦਿਹਾਤੀ ਇਲਾਕਿਆਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।ਸ. ਸਿੱਧੂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚਲ ਰਹੇ ਵਿਕਾਸ ਕੰਮਾਂ ਤੇ ਆਪਣੀ ਪੂਰੀ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਕੰਮ ਨੂੰ ਪੂਰਾ ਕਰਨ ਲਈ ਆਪਣਾ ਬਣਦਾ ਸਹਿਯੋਗ ਦੇਣ । ਕੰਮਾਂ ਚ ਭ੍ਰੀਸ਼ਟਾਚਾਰ ਅਤੇ ਦੇਰੀ ਬਰਦਾਸ਼ਤ ਨਹੀਂ ਹੋਵੇਗੀ ।ਹਰ ਕੰਮ ਚ ਗੁਣਵਤਾ ਅਤੇ ਸਮੇਂ ਤੇ ਹੋਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ, ਐਕਸੀਅਨ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਰਾਜਪ੍ਰੀਤ ਸਿੰਘ ਸਿੱਧੂ, ਐਸ.ਡੀ.ਓ ਸ੍ਰੀ ਵਿਵੇਕ ਮਹਿਤਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਹਿਤੇਨ ਕਪਲਾ, ਜਨਰਲ ਸਕੱਤਰ ਗੋਸਾਂਈ ਸਮਾਜ ਪੰਜਾਬ ਸ਼ਿਵ ਰਾਮ ਗਿਰੀ, ਰਜਿੰਦਰ ਸਿੰਘ ਰਾਏਪੁਰ, ਸਰਪੰਚ ਚਰਨਜੀਤ ਕੌਰ, ਸਰੋਜਬਾਲਾ, ਜੋਗਿੰਦਰ ਗਿਰ, ਕਰਨੈਲ ਸਿੰਘ, ਸ਼ੀਲਾ ਦੇਵੀ, ਇੰਦਰਜੀਤ ਗਿਰੀ, ਸੀਮਪਾਸ ਗਿਰੀ, ਦਾਰਾ ਗਿਰੀ, ਭੀਸਮ ਗਿਰੀ, ਮੋਹਨ ਗਿਰੀ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD