Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਲੁਧਿਆਣਾ ਵੱਲੋਂ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ 5 ਦਿਨ ਕਰੇਗੀ ਜਾਗਰੂਕ

Web Admin

Web Admin

5 Dariya News

ਲੁਧਿਆਣਾ , 03 Nov 2020

Last updated on: Nov 03, 2020, 00:00 IST

ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਪੰਜ ਦਿਨਾ ਜਾਗਰੂਕਤਾ ਮੁਹਿੰਮ ਸਬੰਧੀ ਵੈਨ ਨੂੰ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ਼ਇਹ ਵੈਨ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਭੀੜ ਭਾੜ ਵਾਲੇ ਇਲਾਕੇ ਜਿਵੇਂ ਫ਼ੀਲਡ ਗੰਜ, ਬਾਬਾ ਥਾਨ ਸਿੰਘ ਚੌਕ ਅਤੇ ਚੌੜਾ ਬਾਜ਼ਾਰ ਆਦਿ ਵਿਖੇ ਕੋਵਿਡ-19 ਤੋਂ ਬਚਾਅ ਸਬੰਧੀ ਆਮ ਲੋਕਾਂ ਵਿਚ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰੇਗੀ ।ਇਸ ਮੌਕੇ ਭਾਰਤ ਸਰਕਾਰ ਤੋਂ ਆਏ ਹੋਏ ਨੁਮਾਇਂਦੇ ਵੱਲੋਂ ਦੱਸਿਆ ਗਿਆ ਕਿ ਇਹ ਵੈਨ ਅਗਲੇ ਪੰਜ ਦਿਨ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੀ ਜਾਣਕਾਰੀ ਦੇਵੇਗੀ ਅਤੇ ਸਿਵਲ ਸਰਜਨ ਲੁਧਿਆਣਾ ਵੱਲੋਂ ਦੱਸੇ ਗਏ ਹਾਈ ਰਿਸਕ ਏਰੀਆ ਅਤੇ ਕੰਟੇਨਮੈਂਟ ਜ਼ੋਨ ਵਿਚ ਵੀ ਇਹ ਵੈਨ ਲੋਕਾਂ ਨੂੰ ਜਾਗਰੂਕ ਕਰੇਗੀ ।ਡਾ.ਰਾਜੇਸ਼ ਬੱਗਾ ਨੇ ਦੱਸਿਆ ਕਿ ਤਿਊਹਾਰਾਂ ਦੇ ਮੱਦੇਨਜ਼ਰ ਘਰਾਂ ਤੋਂ ਬਾਹਰ ਨਿਕਲਦੇ ਲੋਕਾਂ ਕਾਰਨ ਸ਼ਹਿਰ ਦੇ ਬਜ਼ਾਰਾਂ ਵਿਚ ਭੀੜ ਭਾੜ ਦੀ ਸਥਿਤੀ ਬਣ ਰਹੀ ਹੈ, ਜਿਸ ਕਾਰਨ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸ ਵੈਨ ਰਾਹੀਂ ਆਮ ਲੋਕਾਂ ਨੂੰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲ਼ੋਂ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕੋਵਿਡ ਦੀ ਬਿਮਾਰੀ ਦੇ ਫ਼ੈਲਾਅ 'ਤੇ ਕਾਬੂ ਪਾਇਆ ਜਾ ਸਕੇ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਂਦੇ ਤਿਊਹਾਰਾਂ ਨੂੰ ਆਪਣੇ -ਆਪਣੇ ਘਰਾਂ ਵਿਚ ਹੀ ਮਨਾਉਣ, ਜਰੂਰੀ ਹਾਲਾਤ ਵਿਚ ਹੀ ਘਰੋਂ ਬਾਹਰ ਨਿਕਲਣ, ਮਾਸਕ ਜਰੂਰ ਪਹਿਨਣ ਅਤੇ ਸਮੇਂ ਸਮੇਂ ਤੇ ਆਪਣੇ ਹੱਥ ਵੀ ਧੋਣ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਪੀ. ਸਿੰਘ, ਜਿਲ੍ਹਾ ਸਿਹਤ ਅਫ਼ਸਰ ਡਾ. ਰਾਜੇਸ਼ ਗਰਗ, ਮਾਸ ਮੀਡੀਆ ਅਫ਼ਸਰ ਡਾ. ਹਰਜਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

 

Tags: Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD