Tuesday, 14 May 2024

 

 

ਖ਼ਾਸ ਖਬਰਾਂ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ

 

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ

Web Admin

Web Admin

5 Dariya News

ਮਾਜਰੀ , 03 Nov 2020

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇੰਨਾਂ ਗਿ੍ਰਫਤਾਰ ਦੋਸ਼ੀਆਂ ਨੂੰ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਦੋਸ਼ੀਆਂ ਦਾ 7 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਅਤੇ ਦੋਸ਼ੀਆਂ ਦੀ ਗਿ੍ਰਫਤਾਰੀ ਐਫ.ਆਈ.ਆਰ. ਨੰਬਰ 13 ਮਿਤੀ 02-11-2020 ਅ/ਧ 409, 420, 465, 466, 467, 471, 120-ਬੀ ਆਈ.ਪੀ.ਸੀ. ਅਤੇ 7, 7 (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਹੇਠ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਹੋਰ ਵੇਰਵੇ ਦਿੰਦਿਆਂ ਉਂਨਾਂ ਦੱਸਿਆ ਕਿ ਉਕਤ ਕੇਸ ਦੀ ਪੜਤਾਲ ਦੌਰਾਨ ਦਸਤਾਵੇਜਾਂ ਤੋਂ ਪਾਇਆ ਗਿਆ ਹੈ ਕਿ ਪਿੰਡ ਸੂੰਕ ਦੀ ਸ਼ਾਮਲਾਤ ਬਾਰੇ ਏ.ਡੀ.ਸੀ. (ਵਿਕਾਸ) ਵੱਲੋਂ ਮਿਤੀ 01-07-2016 ਦੇ ਫੈਸਲੇ ਅਨੁਸਾਰ ਉਸ ਵਕਤ ਦੇ ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਸ਼ਾਮ ਲਾਲ ਪ੍ਰੋਪਰਟੀ ਡੀਲਰ, ਗੁਰਨਾਮ ਸਿੰਘ ਨੰਬਰਦਾਰ ਅਤੇ ਹੋਰ ਪ੍ਰੋਪਰਟੀ ਡੀਲਰਾਂ ਆਦਿ ਨਾਲ ਮਿਲ ਕੇ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਇੰਤਕਾਲ ਦਰਜ ਕੀਤੇ ਗਏ ਪਰ ਇੰਤਕਾਲ ਕਰਨ ਸਮੇਂ ਇਹਨਾ ਵਿਅਕਤੀਆਂ ਵੱਲੋਂ 1295 ਏਕੜ ਜ਼ਮੀਨ ਦੀ ਵੰਡ ਵਿੱਚੋਂ ਪਿੰਡ ਸੂੰਕ ਦੇ 24 ਹਿੱਸੇਦਾਰ, ਜਿਹਨਾ ਵਿੱਚ ਬਲਜੀਤ ਕੌਰ ਪਤਨੀ ਕਿਸ਼ਨ ਸਿੰਘ, ਨਸੀਬ ਸਿੰਘ ਪੁੱਤਰ ਗੰਗਾ ਸਿੰਘ, ਬੰਤਾ ਸਿੰਘ ਪੁੱਤਰ ਚੰਨਣ ਸਿੰਘ, ਉਜਾਗਰ ਸਿੰਘ ਪੁੱਤਰ ਠਾਕੁਰ ਸਿੰਘ ਆਦਿ ਦੇ ਤਕਰੀਬਨ 117 ਏਕੜ ਜਮੀਨ ਦੇ ਹਿੱਸੇ ਘੱਟ ਕਰ ਦਿੱਤੇ ਗਏ ਜਦਕਿ ਕਈ ਅਜਿਹੇ ਹਿੱਸੇਦਾਰ ਵੀ ਜੋੜ ਦਿੱਤੇ ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ ਇਹਨਾਂ ਵਿੱਚ ਰਾਮ ਕਿ੍ਰਸ਼ਨ ਪੁੱਤਰ ਛਿੱਤਰੂ ਰਾਮ, ਕੁਲਵਿੰਦਰ ਸਿੰਘ ਪੁੱਤਰ ਹਜਾਰਾ ਸਿੰਘ ਸ਼ਾਮਲ ਹਨ ਜਿੰਨਾ ਦੇ ਹਿੱਸੇ ਵੱਧ ਪਾਏ ਗਏ ਹਨ। ਇਸ ਤਰਾਂ ਜ਼ਮੀਨ ਦੇ ਹਿੱਸਿਆਂ ਨੂੰ ਵਧਾਉਣ-ਘਟਾਉਣ ਕਰਕੇ 99 ਏਕੜ 4 ਕਨਾਲ 14.32 ਮਰਲੇ ਦਾ ਫਰਕ ਹੋਣਾ ਪਾਇਆ ਗਿਆ ਹੈ ਅਤੇ ਕਈ ਇਹੋ-ਜਿਹੇ ਹਿੱਸੇਦਾਰ ਹਨ, ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ ਅਤੇ ਵਿਜੀਲੈਂਸ ਪੜਤਾਲ ਦੌਰਾਨ ਇਹ ਵਿਅਕਤੀ ਟਰੇਸ ਵੀ ਨਹੀਂ ਹੋਏ। ਇਸ ਇੰਤਕਾਲ ਤੋਂ ਬਾਅਦ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ, ਤਰਸੇਮ ਲਾਲ, ਬਲਬੀਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ, ਕਾਬਲ ਸਿੰਘ ਅਤੇ ਗੁਰਨਾਮ ਸਿੰਘ ਨੰਬਰਦਾਰ ਨਾਲ ਮਿਲ ਕੇ ਇਹ ਜਮੀਨ ਮੁਖਤਿਆਰਨਾਮਿਆਂ ਰਾਹੀਂ ਅੱਗੋਂ ਆਨੰਦ ਖੋਸਲਾ, ਨਿਸ਼ਾਨ ਸਿੰਘ ਆਦਿ ਵਿਅਕਤੀਆਂ ਨੂੰ ਕਰੋੜਾਂ ਰੁਪਏ ਵਿੱਚ ਵੇਚ ਦਿੱਤੀ ਗਈ।ਉਪਰੋਕਤ ਮੁਕੱਦਮੇ ਵਿੱਚ ਦੋਸ਼ੀਆਂ ਵਿੱਚੋਂ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਪਟਵਾਰੀ ਇਕਬਾਲ ਸਿੰਘ, ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫਤੀਸ਼ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Majri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD