Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਾਲਮੀਕਿ ਤੀਰਥ ਸਥਲ ਲਈ 55 ਕਰੋੜ ਦੀ ਰਾਸ਼ੀ ਜਾਰੀ ਕਰਨ ਲਈ ਸਮੁੱਚੇ ਭਾਈਚਾਰੇ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ : ਗੇਜਾ ਰਾਮ

ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਨੇ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਨੂੰ ਭਗਵਾਨ ਵਾਲਮੀਕਿ ਜੀ ਦਾ ਸਰੂਪ ਭੇਂਟ ਕੀਤਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Nov 2020

Last updated on: Nov 03, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮਿਕਿ ਤੀਰਥ ਸਥੱਲ ਦੇ ਵਿਕਾਸ ਲਈ 55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਸਮੁੱਚਾ ਵਾਲਮੀਕਿ ਭਾਈਚਾਰਾ ਉਨ੍ਹਾਂ ਦਾ ਧੰਨਵਾਦੀ ਹੈ ਤੇ ਇਸ ਰਕਮ ਨਾਲ ਇਸ ਤੀਰਥ ਸਥੱਲ ਦੇ ਅਧੂਰੇ ਪਏ ਸੁੰਦਰੀਕਰਨ ਦੇ ਕਾਰਜ ਪੂਰੇ ਹੋ ਸਕਣਗੇ। ਇਹ ਪ੍ਰਗਟਾਵਾ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਵਾਲਮੀਕਿ ਨੇ ਚੰਡੀਗੜ੍ਹ ਵਿਖੇ ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ ਨੂੰ ਭਗਵਾਨ ਵਾਲਮੀਕਿ ਜੀ ਦਾ ਚਿੱਤਰ ਭੇਂਟ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਦਕਰ ਐਸ.ਸੀ. ਸਕਾਲਰਸ਼‌ਿਪ ਸਕੀਮ ਸ਼ੁਰੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਗਰੀਬਾਂ ਤੇ ਦਲਿੱਤਾਂ ਦੀ ਬਾਂਹ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਨੇ ਫੜੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਦਲਿੱਤ ਪਰਿਵਾਰਾਂ ਦੇ ਬੱਚੇ ਉਚੇਰੀ ਸਿੱਖਿਆ ਹਾਸਲ ਕਰ ਸਕਣਗੇ।ਸ਼੍ਰੀ ਗੇਜਾ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਈ.ਟੀ.ਆਈ. ਦਾ ਉਦਘਾਟਨ ਵੀ ਕੀਤਾ ਅਤੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ। ਇਸ ਤੋਂ ਇਲਾਵਾ ਮਹਾਂਰਿਸ਼ੀ ਵਾਲਮਿਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਗਵਾਨ ਵਾਲਮਿਕਿ ਜੀ ਦੀ ਜੈਯੰਤੀ ’ਤੇ ਹਰ ਸਾਲ ਸੈਮੀਨਾਰ ਵੀ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 500 ਕਰੋੜ ਦੀ ਮਦਦ ਬੇਇਨਸਾਫੀ ਨਾਲ ਬੰਦ ਕਰਕੇ ਦਲਿੱਤ ਵਰਗ ਦੇ ਵਿਦਿਆਰਥੀਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਸਕਾਲਰਸ਼‌਼‌ਿਪ ਸਕੀਮ ਸ਼ੁਰੂ ਕਰਕੇ ਦਲਿੱਤ ਵਰਗ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਉਚ ਪੱਧਰੀ ਸੈਂਟਰ ਵਾਲਮਿਕਿ ਸਭਾ ਇੰਡੀਆ ਦੇ ਯੂਥ ਵਾਈਸ ਪ੍ਰਧਾਨ ਆਲ ਇੰਡੀਆ ਯੂਥ ਵਿੰਗ ਅਜੈ ਪਾਲ ਵਾਲਮਿਕਿ, ਸੂਰਜਪਾਲ ਭਗਾਣੀਆਂ ਅਤੇ ਰੋਹਿਤ ਵਾਲੀਆ ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD