Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੂਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਸਿਰਫ ਮਾਸਕ ਹੀ ਵੈਕਸੀਨ ਹੈ

ਸਰਵੇਖਣ ਅਨੁਸਾਰ 60 ਪ੍ਰਤੀਸ਼ਤ ਲੋਕ ਲੁਧਿਆਣਾ ਵਿੱਚ ਪਾਉਂਦੇ ਹਨ ਮਾਸਕ

Web Admin

Web Admin

5 Dariya News

ਲੁਧਿਆਣਾ , 04 Nov 2020

Last updated on: Nov 04, 2020, 00:00 IST

ਕੋਵੀਡ-19 ਦੀ ਦੂਜੀ ਲਹਿਰ (WAVE) ਦੇ ਕੁਝ ਰਾਜਾਂ ਵਿੱਚ ਪਹਿਲਾਂ ਹੀ ਪਹੁੰਚਣਾ ਸ਼ੁਰੂ ਹੋ ਗਿਆ ਹੈ, ਸਥਾਨਕ ਪੁਲਿਸ ਲਾਈਨਜ਼ ਵਿਖੇ ਅੱਜ ਮਿਸ਼ਨ ਫਤਹਿ ਤਹਿਤ ਜ਼ਿਲ੍ਹੇ ਵਿੱਚ ਇੱਕ ਹੋਰ ਲਹਿਰ ਨੂੰ ਕਿਵੇਂ ਰੋਕਿਆ ਜਾਵੇ ਇਸ ਬਾਰੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਨੇ ਕੀਤੀ। ਸੈਮੀਨਾਰ ਵਿੱਚ ਡੀ.ਐਮ.ਸੀ. ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਸਕੱਤਰ ਸ੍ਰੀ ਪ੍ਰੇਮ ਕੁਮਾਰ ਗੁਪਤਾ ਵੀ ਮੌਜੂਦ ਸਨ।ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਸਾਰੇ ਵਸਨੀਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ ਕਿ ਅਸੀਂ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੇ ਹਾਂ, ਪਰ ਹੁਣ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣਾ ਇਕ ਹੋਰ ਚੁਣੌਤੀ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੋਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ 'ਦੂਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਸਿਰਫ ਮਾਸਕ ਹੀ ਵੈਕਸੀਨ ਹੈ'।  ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਧਾਰਮਿਕ ਸੰਸਥਾਵਾਂ, ਉਦਯੋਗਪਤੀਆਂ, ਮਾਰਕੀਟ ਐਸੋਸੀਏਸ਼ਨਾਂ, ਰੇਲਵੇ, ਬੱਸ ਸਟੈਂਡ ਆਦਿ ਸਮੇਤ ਵੱਖ ਵੱਖ ਖੇਤਰਾਂ ਤੋਂ ਆਏ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਮਾਸਕ ਪਾਉਣ ਲਈ ਪ੍ਰੇਰਿਤ ਕਰਨ ਕਿਉਂਕਿ ਕੋਵਿਡ-19 ਦੀ ਇਕ ਹੋਰ ਲਹਿਰ ਤੋਂ ਬਚਾਉਣ ਦਾ ਇਹ ਇਕੋ-ਇਕ ਰਸਤਾ ਹੈ।

ਡੀ.ਐਮ.ਸੀ. ਹਸਪਤਾਲ ਦੇ ਸੀਨੀਅਰ ਕਾਰਡੀਓਲੋਜਿਸਟ ਡਾ: ਬਿਸ਼ਵ ਮੋਹਨ ਨੇ ਡੀ.ਐਮ.ਸੀ. ਹਸਪਤਾਲ ਅਤੇ ਲੁਧਿਆਣਾ ਜ਼ਿਲ੍ਹਾ ਪੁਲਿਸ ਦੀ ਟੀਮ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਸਾਂਝੇ ਤੌਰ ਤੇ ਮਾਸਕ ਦੀ ਵਰਤੋਂ ਬਾਰੇ ਕਰਵਾਏ ਗਏ ਸਰਵੇਖਣ ਬਾਰੇ ਵੀ ਚਾਨਣਾ ਪਾਇਆ।ਡਾ: ਬਿਸ਼ਵ ਮੋਹਨ ਨੇ ਕਿਹਾ ਕਿ ਸਰਵੇਖਣ ਵਿੱਚ ਪਾਇਆ ਗਿਆ ਹੈ ਕਿ ਲੁਧਿਆਣਾ ਵਿੱਚ 60 ਪ੍ਰਤੀਸ਼ਤ ਲੋਕ ਮਾਸਕ ਪਹਿਨਦੇ ਹਨ ਜਦੋਂ ਕਿ 40 ਪ੍ਰਤੀਸ਼ਤ ਲੋਕ ਮਾਸਕ ਨਹੀਂ ਪਹਿਨਦੇ ਜਾਂ ਨੱਕ ਨਹੀਂ ਢੱਕਿਆ ਹੁੰਦਾ।  ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ 90 ਪ੍ਰਤੀਸ਼ਤ ਵਸਨੀਕ ਸਹੀ ਤਰ੍ਹਾਂ ਮਾਸਕ ਪਹਿਨਣੇ ਸ਼ੁਰੂ ਕਰ ਦਿੰਦੇ ਹਨ, ਤਾਂ ਕੋਵਿਡ-19 ਦੀ ਦੂਜੀ ਲਹਿਰ ਨੂੰ 80 ਪ੍ਰਤੀਸ਼ਤ ਤੱਕ ਕਾਬੂ ਪਾਇਆ ਜਾ ਸਕਦਾ ਹੈ, ਜਿਸ ਦੇ ਦਸੰਬਰ ਦੇ ਅੱਧ ਵਿੱਚ ਆਉਣ ਦਾ ਖਦਸਾ ਹੈ।ਡਾ: ਬਿਸ਼ਵ ਮੋਹਨ ਨੇ ਕਿਹਾ ਕਿ ਜੇ ਅਸੀਂ ਧਾਰਮਿਕ ਸਥਾਨਾਂ, ਮੰਦਰਾਂ, ਗੁਰਦੁਆਰਿਆਂ, ਚਰਚ ਅਤੇ ਮਸਜਿਦਾਂ, ਅਤੇ ਜਨਤਕ ਥਾਵਾਂ ਜਿਵੇਂ ਬਾਜਾਰਾਂ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਲੋਕਾਂ ਨੂੰ ਮਾਸਕ ਪਾਉਣ ਲਈ ਪ੍ਰੇਰਿਤ ਕਰ ਸਕੀਏ ਤਾਂ ਇਹ ਕੋਵੀਡ-19 ਦੀ ਚੇਨ ਤੋੜਨ ਵਿਚ ਸਹਾਇਕ ਸਿੱਧ ਹੋ ਸਕਦਾ ਹੈ।ਸਾਰੇ ਨੁਮਾਇੰਦਿਆਂ ਜਿਸ ਵਿੱਚ ਧਾਰਮਿਕ ਸਥਾਨਾਂ, ਬਾਜ਼ਾਰਾਂ, ਰੇਲਵੇ, ਉਦਯੋਗਪਤੀ, ਬੱਸ ਸਟੈਂਡ ਆਦਿ ਸ਼ਾਮਲ ਸਨ,  ਨੇ ਲੋਕਾਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।  ਜ਼ਿਲ੍ਹਾ ਪ੍ਰਸਾਸ਼ਨ ਅਤੇ ਡੀ.ਐਮ.ਸੀ. ਹਸਪਤਾਲ ਦੀ ਟੀਮ ਜਿਸ ਵਿੱਚ ਡਾ: ਬਿਸ਼ਵ ਮੋਹਨ ਅਤੇ ਡਾ: ਸਰਿਤ ਸਰਮਾ ਸ਼ਾਮਲ ਸਨ, ਵੱਲੋਂ ਮਾਸਕ 'ਤੇ ਕਰਵਾਇਆ ਗਿਆ ਵਿਗਿਆਨਕ ਸਰਵੇਖਣ ਭਾਰਤ ਦਾ ਸੱਭ ਤੋਂ ਵੱਡਾ ਸਰਵੇਖਣ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋ ਮਾਸਕ ਦੀ ਮਹੱਤਤਾ ਦਰਸਾਉਂਦੀ ਡਾਕਊਮੈਂਟਰੀ ਅਤੇ ਪੋਸਟਰ ਕੀਤਾ ਲਾਂਚ :

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ  ਐਡਵੋਕੇਟ ਹਰਪ੍ਰੀਤ ਸੰਧੂ ਅਤੇ ਡਾ: ਬਿਸ਼ਵ ਮੋਹਨ ਦੁਆਰਾ ਤਿਆਰ ਕੀਤੇ ਂਪਹਿਨਣ ਵਾਲੇ ਮਾਸਕ ਦੀ ਮਹੱਤਤਾਂ ਨੂੰ ਦਰਸਾਉਂਦੀ ਇੱਕ ਡੌਕੂਮੈਂਟਰੀ ਅਤੇ ਇੱਕ ਪੋਸਟਰ ਵੀ ਲਾਂਚ ਕੀਤਾ। ਇਹ ਪੋਸਟਰ ਅਤੇ ਡਾਕਿਊਮੈਂਟਰੀ ਸਿਹਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿਆਰ ਕੀਤੇ ਗਏ ਹਨ।ਹਰਪ੍ਰੀਤ ਸੰਧੂ ਜੋ ਸੇਵਾ ਸੰਕਲਪ ਸੁਸਾਇਟੀ ਦੇ ਮੀਤ ਪ੍ਰਧਾਨ ਵੀ ਹਨ ਨੇ ਕਿਹਾ ਕਿ ਡਾਕਿਊਮੈਂਟਰੀ ਵਿੱਚ ਲੁਧਿਆਣਾ ਦੇ ਨਾਗਰਿਕਾਂ ਨੂੰ ਕੋਵਿਡ-19 ਨਾਲ ਲੜਨ ਲਈ ਸੁਰੱਖਿਆ ਉਪਾਵਾਂ ਲਈ ਮਾਸਕ ਦੀ ਮਹੱਤਤਾ ਦਰਸਾਈ ਗਈ ਹੈ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD