Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ : ਰਾਣਾ ਗੁਰਮੀਤ ਸਿੰਘ ਸੋਢੀ

ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਸ਼ੁਰੂ ਹੋਵੇਗਾ ਟਰੈੱਕ ਦੀ ਉਸਾਰੀ ਦਾ ਕੰਮ

Web Admin

Web Admin

5 Dariya News

ਫਿਰੋਜ਼ਪੁਰ , 04 Nov 2020

Last updated on: Nov 04, 2020, 00:00 IST

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਬਣਾਉਣ ਲਈ ਖੇਲੋ ਇੰਡੀਆਂ ਸਕੀਮ ਤਹਿਤ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰ ਦਿੱਤੀ ਗਈ ਹੈ, ਜਿਸ ਦਾ ਕੰਮ ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ (ਯੁਵਕ ਸੇਵਾਵਾਂ ਤੇ ਖੇਡਾਂ ਵਿਭਾਗ)  ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਜ਼ਿਲੇ ਦੇ ਖਿਡਾਰੀਆਂ ਨੂੰ ਖੇਡ ਦੇ ਖੇਤਰ ਵਿਚ ਅੱਗੇ ਵੱਧਣ ਲਈ ਸਹੂਲਤ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਭਾਰਤ ਸਰਕਾਰ ਤੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰਵਾ ਲਈ ਗਈ ਹੈ। ਉਨਾਂ ਕਿਹਾ ਕਿ ਜਲਦ ਦੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰਵਾ ਕੇ ਟਰੈੱਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਟਰੈੱਕ ਦੇ ਬਣਨ ਨਾਲ ਨਾ ਸਿਰਫ ਫਿਰੋਜ਼ਪੁਰ ਦੇ ਐਥਲੀਟਾਂ ਬਲਿਕ ਆਲੇ ਦੁਆਲੇ ਦੇ ਐਥਲੀਟਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਇਸ ਨਾਲ ਹੋਰ ਨੋਜਵਾਨਾਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਨਾ ਮਿਲੇਗੀ।ਸ੍ਰ: ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਾਢੇ 5 ਕਰੋੜ ਦੀ ਲਾਗਤ ਨਾਲ ਹਾਕੀ ਐਸਟੋਟਰਫ ਵੀ ਲਗਵਾਇਆ ਜਾ ਰਿਹਾ ਹੈ, ਜਿਸ ਦੀ ਟੈਂਡਰਿੰਗ ਪ੍ਰਕਿਰਿਆ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ।ਉਨਾਂ ਕਿਹਾ ਕਿ ਸਾਢੇ 5 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ ਨਾਲ ਫਿਰੋਜ਼ਪੁਰ ਸਮੇਤ ਨੇੜਲੇ ਸ਼ਹਿਰਾਂ ਫਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫਾਇਦਾ ਮਿਲੇਗਾ।ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪੇਂਡੂ ਖੇਤਰਾਂ ਵਿਚ ਵੀ ਨਵੇਂ ਖੇਡ ਸਟੇਡੀਅਮਾਂ ਅਤੇ ਪੁਰਾਣੇ ਖੇਡ ਸਟੇਡੀਅਮਾਂ ਦਾ ਨਵੀਨੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਰਾਜ ਦੇ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਖੇਡ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ ਉੱਥੇ ਹੀ ਕੋਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵੀ ਉਪਰਾਲੇ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾ ਵਚਨਬੱਧ ਹੈ।ਉਨਾਂ ਦੱਸਿਆ ਕਿ ਸਿੰਥੈਟਿਕ ਟਰੈੱਕ ਅਤੇ ਹਾਕੀ ਐਸਟੋਟਰਫ ਦੇ ਕੰਮ ਨੂੰ ਖੇਡ ਵਿਭਾਗ ਦੇ ਪਿ੍ਰੰਸੀਪਲ ਸੈਕਟਰੀ ਕੇ.ਸ਼ਿਵਾ ਪ੍ਰਸਾਦ, ਡਾਇਰੈਕਟਰ ਡੀਪੀਐਸ ਖਰਬੰਦਾ, ਡਿਪਟੀ  ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਸੁਨੀਲ ਕੁਮਾਰ, ਐਕਸੀਅਨ ਸੰਜੈ ਮਹਾਜਨ ਦੀ ਦੇਖਰੇਖ ਵਿਚ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇਗਾ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD