Tuesday, 14 May 2024

 

 

ਖ਼ਾਸ ਖਬਰਾਂ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 24 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਛਾਪਾ ਮਾਰ ਕੇ 300 ਨਾਜਾਇਜ਼ ਸਰਾਬ ਦੀਆਂ ਬੋਤਲਾਂ, 18 ਤਰਪਾਲਾਂ, 3 ਲੋਹੇ ਦੇ ਡਰੱਮ ਅਤੇ 3 ਐਲਮੀਨੀਅਮ ਦੇ ਬਰਤਨ ਵੀ ਕੀਤੇ ਬਰਾਮਦ

Web Admin

Web Admin

5 Dariya News

ਫਿਰੋਜ਼ਪੁਰ , 05 Nov 2020

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 24 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 24 ਹਜ਼ਾਰ ਲੀਟਰ ਲਾਹਨ, 300 ਨਾਜਾਇਜ਼ ਸਰਾਬ ਦੀਆਂ ਬੋਤਲਾਂ, 18 ਤਰਪਾਲਾਂ, 3 ਲੋਹੇ ਦੇ ਡਰੱਮ ਅਤੇ 3 ਐਲਮੀਨੀਅਮ ਦੇ ਬਰਤਨ 3 ਪਲਾਸਟਿਕ ਪਾਈਪਾਂ, 2 ਟਿਊਬਾਂ ਬਰਾਮਦ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ਤੇ ਨਾਜਾਇਜ਼ ਸਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਖਿਲਾਫ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਸਰਾਬ ਦੇ ਕਾਰੋਬਾਰੀਆਂ ਖਿਲਾਫ ਛਾਪੇਮਾਰੀ ਅਗਾਂਹ ਵੀ ਜਾਰੀ ਰਹੇਗੀ ਤੇ ਨਾਜਾਇਜ਼ ਸਰਾਬ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ।। ਉਨ੍ਹਾਂ ਦੱਸਿਆ ਕਿ ਮਾਮਲਾ ਥਾਣਾ ਸਦਰ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD