Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਚੋਣ ਪ੍ਰਕਿਰਿਆ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਕੁਇਜ਼ ਮੁਕਾਬਲੇ ’ਚ ਜ਼ਿਲੇ ਨੇ ਬਿਖੇਰੀ ਚਮਕ

ਪਹਿਲੇ ਵਰਗ ਵਿਚ ਬਲਾਚੌਰ ਦੇ ਬੀ. ਐਲ. ਓ ਚਰਨਜੀਤ ਸਿੰਘ ਨੇ ਮਾਰੀ ਬਾਜ਼ੀ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 06 Nov 2020

Last updated on: Nov 06, 2020, 00:00 IST

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਪ੍ਰਕਿਰਿਆ ਸਬੰਧੀ ਸੂਬਾ ਪੱਧਰ ’ਤੇ ਕਰਵਾਏ ਗਏ ਜਾਗਰੂਕਤਾ ਕੁਇਜ਼ ਮੁਕਾਬਲੇ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਬੀ. ਐਲ. ਓਜ਼ ਅਤੇ ਇਲੈਕਟੋਰਲ ਲਿਟਰੇਸੀ ਮੈਂਬਰਾਂ ਵੱਲੋਂ ਵੱਡੀ ਗਿਣਤੀ ਵਿਚ ਭਾਗ ਲਿਆ ਗਿਆ। ਇਹ ਕੁਇਜ਼ ਮੁਕਾਬਲਾ ਦੋ ਵਰਗਾਂ ਵਿਚ ਕਰਵਾਇਆ ਗਿਆ, ਜਿਨਾਂ ਵਿਚ ਪਹਿਲਾ ਵਰਗ ਬੀ. ਐਲ. ਓਜ਼ ਤੇ ਈ. ਐਲ. ਸੀ ਇੰਚਾਰਜਾਂ ਦਾ ਸੀ ਜਦਕਿ ਦੂਜਾ ਵਰਗ ਇਲੈਕਟੋਰਲ ਲਿਟਰੇਸੀ ਮੈਂਬਰਾਂ ਦਾ ਸੀ। ਇਸ ਮੁਕਾਬਲੇ ਦੇ ਪਹਿਲੇ ਵਰਗ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਚੋਣ ਹਲਕਾ 48-ਬਲਾਚੌਰ ਦੇ ਬੀ. ਐਲ. ਓ ਚਰਨਜੀਤ ਸਿੰਘ (ਬੂਥ ਨੰ: 152) ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਈ. ਐਲ. ਸੀ ਇੰਚਾਰਜ ਹਰਪ੍ਰੀਤ ਸਿੰਘ ਨਾਲ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਦੂਜੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀ ਅਜੇ ਸਿੰਘ ਨੂੰ ਦੂਜਾ ਸਥਾਨ ਹਾਸਲ ਹੋਇਆ। ਇਨਾਂ ਨਤੀਜਿਆਂ ਦਾ ਐਲਾਨ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਮਾਧਵੀ ਕਟਾਰੀਆ ਵੱਲੋਂ ਕੀਤਾ ਗਿਆ।ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਐਲਾਨੇ ਇਨਾਮ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਅਦਿੱਤਿਆ ਉੱਪਲ ਵੱਲੋਂ ਬੀ. ਐਲ. ਓ ਚਰਨਜੀਤ ਸਿੰਘ ਅਤੇ ਵਿਦਿਆਰਥੀ ਅਜੇ ਸਿੰਘ ਨੂੰ ਸੌਂਪਦਿਆਂ ਉਨਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਨਾਂ ਜ਼ਿਲੇ ਵਿਚ ਸਵੀਪ ਗਤੀਵਿਧੀਆਂ ਚਲਾ ਰਹੀ ਟੀਮ ਅਤੇ ਇਸ ਕੁਇਜ਼ ਵਿਚ ਭਾਗ ਲੈਣ ਵਾਲੇ ਸਾਰੇ ਮੈਂਬਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਚੋਣ ਤਹਿਸੀਲਦਾਰ ਵਿਵੇਕ ਮੋਹਲਾ, ਪ੍ਰੋਗਰਾਮਰ ਅਮਿਤ ਸੈਣੀ ਅਤੇ ਜ਼ਿਲਾ ਸਵੀਪ ਸਹਾਇਕ ਨੋਡਲ ਅਫ਼ਸਰ ਸਤਨਾਮ ਸਿੰਘ ਹਾਜ਼ਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD