Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਚੰਡੀਗੜ੍ਹ , 06 Nov 2020

Last updated on: Nov 06, 2020, 00:00 IST

ਮਾਲੀਆ ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਕ ਸ਼ਹਿਰ ਵਿਚ ਸ਼ਹਿਰੀਕਰਣ ਅਤੇ ਆਰਥਿਕ ਵਿਕਾਸ ਆਪਸ ਵਿਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿਚ ਤੇਜ਼ੀ ਆਮ ਤੌਰ 'ਤੇ ਸ਼ਹਿਰੀ ਖੇਤਰਾਂ ਵਿਚੋਂ ਹੀ ਆਉਂਦੀ ਹੈ। ਇਸ ਲਈ ਰਾਜ ਵਿੱਤ ਕਮਿਸ਼ਨ ਦਾ ਮੁੱਖ ਆਦੇਸ਼ ਸਥਿਰ ਵਿਕਾਸ ਟੀਚਿਆਂ ਦੇ ਮੱਦੇਨਜ਼ਰ ਟੈਕਸਾਂ, ਡਿਊਟੀਜ਼, ਟੋਲ ਅਤੇ ਫੀਸਾਂ ਦੀ ਆਮਦਨੀ ਸਬੰਧੀ ਸੂਬੇ ਅਤੇ ਸਥਾਨਕ ਇਕਾਈਆਂ (ਪੇਂਡੂ ਅਤੇ ਸ਼ਹਿਰੀ) ਵਿਚ ਵੰਡ ਨੂੰ ਤਰਕਸ਼ੀਲ ਬਣਾਉਣ ਬਾਰੇ ਸਿਫਾਰਸ਼ਾਂ ਦੇਣਾ ਹੈ।ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਉਤਪਾਦਨ ਵਿੱਚ ਤੇਜ਼ੀ ਲਿਆਉਣ ਸਬੰਧੀ, ਸ੍ਰੀ ਮਹਿੰਦਰਾ ਨੇ ਕਿਹਾ ਕਿ ਅੱਜ ਅਸੀਂ ਕਮਿਸ਼ਨ ਨਾਲ ਠੋਸ ਉਪਾਵਾਂ ਦੀ ਸਿਫਾਰਸ਼ ਕਰਨ ਲਈ ਪ੍ਰਮੁੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਹਨ ਜੋ ਕਿ ਆਪਣੇ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਮੌਜੂਦਾ ਸਰੋਤਾਂ ਨਾਲ ਮਾਲੀਆ ਵਧਾਉਣ ਅਤੇ ਅਣ-ਉਤਪਾਦਕ ਤੇ ਬੇਲੋੜੇ ਖਰਚਿਆਂ ਵਿਚ ਕਟੌਤੀ ਰਾਹੀਂ ਸਥਾਨਕ ਸੰਸਥਾਵਾਂ ਦੀ ਵਿੱਤੀ ਸਥਿਤੀ ਵਿਚ ਸੁਧਾਰ ਲਿਆਉਣ ਵਿਚ ਸਹਾਇਤਾ ਕਰ ਸਕਦੇ ਹਨ। ਉਨ੍ਹਾਂ ਸਥਾਨਕ ਸਰਕਾਰ ਦੇ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੂੰ ਸ਼ਹਿਰੀ ਅਤੇ ਪੇਂਡੂ ਇਕਾਈਆਂ ਦੇ ਬਿਹਤਰ ਪ੍ਰਬੰਧਨ ਸਬੰਧੀ ਮਿਆਰੀ ਸੇਵਾਵਾਂ ਲਈ ਮਾਪਦੰਡ ਤੈਅ ਕਰਨ ਅਤੇ ਲੋੜੀਂਦੇ ਫੰਡ ਜੁਟਾਉਣ ਲਈ ਦੂਜੇ ਸੂਬਿਆਂ ਦੇ ਮਾਡਲਾਂ ਦੀ ਪੜਚੋਲ ਕਰਨ ਲਈ ਕਿਹਾ।ਫੰਡਾਂ ਦੀ ਵੰਡ ਕਰਨ ਸਬੰਧੀ ਫਾਰਮੂਲੇ ਦਾ ਸੁਝਾਅ ਦਿੰਦਿਆਂ 6ਵੇਂ ਪੰਜਾਬ ਵਿੱਤ ਕਮਿਸ਼ਨ ਦੇ ਸਕੱਤਰ/ਚੇਅਰਮੈਨ ਸ੍ਰੀ ਕੇ.ਆਰ. ਲਖਨਪਾਲ ਨੇ ਕਿਹਾ ਕਿ ਫੰਡਾਂ ਦੀ ਵੰਡ ਉਨ੍ਹਾਂ ਦੇ ਆਪਣੇ ਹਿੱਸੇ, ਟੈਕਸਾਂ, ਡਿਊਟੀਜ਼ ਦੀ ਵਸੂਲੀ ਅਤੇ ਫੀਸਾਂ ਦੇ ਨਿਰਧਾਰਨ 'ਤੇ ਅਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਫੰਡ ਪ੍ਰਬੰਧਨ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਵਿਧਾਨਿਕ ਸੰਸਥਾ ਬਣਾਉਣ 'ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਜੀਐਸਟੀ ਅਤੇ ਹੋਰ ਫੰਡ ਨਹੀਂ ਦਿੱਤੇ ਜਾਂਦੇ ਜਾਂ ਦੇਰੀ ਨਾਲ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਇਹ ਇਕਾਈ ਸਬੰਧਤ ਵਿਭਾਗਾਂ ਦੀ ਜਵਾਬਦੇਹੀ ਤੈਅ ਕਰੇਗੀ।ਇਸ ਮੀਟਿੰਗ ਵਿਚ 6ਵੇਂ ਪੰਜਾਬ ਵਿੱਤ ਕਮਿਸ਼ਨ ਦੇ ਮੈਂਬਰ, ਜੀ. ਵਜਰਾਲਿੰਗਮ, ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਅਭਿਨਵ ਤ੍ਰਿਖਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD