Tuesday, 07 May 2024

 

 

ਖ਼ਾਸ ਖਬਰਾਂ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ'

 

ਤਿਓਹਾਰਾਂ ਦੇ ਬਾਵਜੂਦ ਪੰਜਾਬ ਲਈ ਯਾਤਰੀ ਰੇਲ ਗੱਡੀਆਂ ਨਾ ਚੱਲਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

Web Admin

Web Admin

5 Dariya News

ਮਾਨਸਾ , 07 Nov 2020

ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਰੇਲ ਗੱਡੀਆਂ ਚਲਾਉਣ ਦੀ ਬੇਯਕੀਨੀ ਵਾਲੀ ਹਾਲਤ ਦੇ ਚਲਦਿਆਂ ਫੌਜ ਅਤੇ ਪੰਜਾਬ ਤੋਂ ਬਾਹਰ ਹੋਰਨਾਂ ਰਾਜਾਂ ਵਿੱਚ  ਨੌਕਰੀਆਂ ਕਰਦੇ ਲੋਕਾਂ ਖਾਸ ਕਰਕੇ ਫੌਜੀਆਂ ਵਿੱਚ ਬੇਚੈਨੀ ਵਾਲੀ ਸਥਿਤੀ ਬਣੀ ਹੋਈ ਹੈ।ਰੇਲਾਂ ਬੰਦ ਹੋਣ ਕਾਰਨ ਪਹਿਲਾਂ ਦੁਸ਼ਹਿਰੇ ਮੌਕੇ ਘਰ ਪਹੁੰਚਣ ਤੋਂ ਵਾਂਝੇ ਰਹੇ ਪੰਜਾਬੀ ਹੁਣ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਆਪਣੇ ਪਰਿਵਾਰਾਂ ਨਾਲ ਸਾਂਝੀਆਂ ਕਰਨ ਵਿੱਚ ਅਸਮਰੱਥ ਹੋਏ ਨਜ਼ਰ ਆ ਰਹੇ ਹਨ ਕਿਉਂਕਿ ਪੰਜਾਬ ਤੋਂ ਬਾਹਰ ਦੇ ਰਾਜਾਂ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਇਨ੍ਹਾਂ ਲੋਕਾਂ ਲਈ ਕਮਜ਼ੋਰ ਵਿੱਤੀ ਸਾਧਨਾਂ ਦੇ ਚਲਦਿਆਂ ਹਵਾਈ ਸਾਧਨਾਂ ਰਾਹੀਂ ਘਰਾਂ ਨੂੰ ਪਰਤਣਾ ਬੇਹੱਦ ਮੁਸ਼ਕਲ ਹੈ।ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਕਿਸਾਨ ਯੂਨੀਅਨਾਂ ਭਾਵੇਂ ਮਾਲ ਗੱਡੀਆਂ ਲਈ ਰੇਲਵੇ ਲਾਈਨਾਂ ਛੱਡਣ ਲਈ ਰਜ਼ਾਮੰਦ ਹੋ ਗਏ ਹਨ, ਪਰੰਤੂ ਯਾਤਰੀ ਗੱਡੀਆਂ ਨਾ ਚੱਲਣ ਕਾਰਨ ਸਥਿਤੀ ਜਿਉਂ ਦੀ ਤਿਉਂ ਬਣੀ ਰਹਿ ਸਕਦੀ ਹੈ।ਸਿਰਫ਼ ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪੰਜਾਬ ਆਉਣ ਦੇ ਚਾਹਵਾਨਾਂ ਹੀ ਨਹੀਂ ਬਲਕਿ ਪੰਜਾਬ ਤੋਂ ਆਪਣੇ ਰਾਜਾਂ ਨੂੰ ਜਾਣ ਦੇ ਚਾਹਵਾਨ ਲੋਕਾਂ ਲਈ ਵੀ ਇਹ ਮੁਸ਼ਕਿਲ ਦੀ ਘੜੀ ਬਣੀ ਹੋਈ ਹੈ।ਦੀਵਾਲੀ, ਵਿਸ਼ਵਕਰਮਾ ਪੂਜਾ ਜਿਹੇ ਪਵਿੱਤਰ ਮੌਕਿਆਂ ਨੂੰ ਆਪਣੇ ਪਰਿਵਾਰਾਂ ਨਾਲ ਮਨਾਉਣ ਦੀ ਖੁਸ਼ੀ ਇਸ ਵਾਰ ਕਿਸਾਨ ਅੰਦੋਲਨ ਦੀ ਭੇਟ ਚੜ੍ਹਨ ਦੀ ਸੰਭਾਵਨਾ ਬਣੀ ਹੋਈ ਹੈ।ਜੰਮੂ ਤੇ ਕਸ਼ਮੀਰ ਤੋਂ ਦੇਸ਼ ਦੇ ਹੋਰਨਾਂ ਭਾਗਾਂ 'ਚ ਜਾਣ ਵਾਲੇ ਫੌਜੀ ਜਾਂ ਨੀਮ ਫ਼ੌਜੀ ਬਲਾਂ ਦੇ ਜਵਾਨ ਪੰਜਾਬ ਦੇ ਰੇਲਵੇ ਟਰੈਕਾਂ ਦੇ ਸੁੰਨੇ ਪਏ ਹੋਣ ਕਾਰਨ ਕੇਂਦਰ ਸਰਕਾਰ ਵੱਲੋਂ ਰੇਲ ਗੱਡੀਆਂ ਚਲਾਉਣ ਦੀ ਉਡੀਕ 'ਚ ਹਨ ਕਿਉਂਕਿ ਇਸ ਲਈ ਇੱਕੋ-ਇਕ ਰੂਟ ਜੰਮੂ-ਪਠਾਨਕੋਟ ਹੀ ਹੈ।

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD