Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਤੇ ਐਸ.ਐਸ.ਪੀ. ਨੇ ਸੇਫ ਸਿਟੀ ਤਹਿਤ ਇੰਟਾਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਉਦਘਾਟਨ

ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਮੁੱਖ ਸਥਾਨਾਂ ’ਤੇ ਲਗਾਏ ਅਤਿ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Nov 2020

Last updated on: Nov 09, 2020, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਤੇ ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਵੱਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਫ ਸਿਟੀ ਤਹਿਤ ਇੰਟਾਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ ਗਿਆ। ਵਰਨਣਯੋਗ ਹੈ ਕਿ ਇਸ ਪ੍ਰੋਜੈਕਟ ਤਹਿਤ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਤੇ ਮੈਂਬਰ ਰਾਜ ਸਭਾ ਸ਼੍ਰੀ ਸਮਸ਼ੇਰ ਸਿੰਘ ਦੂਲੋਂ ਵੱਲੋਂ 14 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਗਿੱਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਜਿਥੇ ਪੁਲਿਸ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਵਿੱਚ ਮਦਦ ਮਿਲੇਗੀ ਉਥੇ ਹੀ ਸ਼ਹਿਰ ਵਿੱਚ ਅਮਨ ਤੇ ਵਿਵਸਥਾ ਦੀ ਸਥਿਤੀ ਵੀ ਬਰਕਰਾਰ ਰੱਖੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ੁਰੂ ਕਰਕੇ ਜਿ਼ਲ੍ਹਾ ਪੁਲਿਸ ਵੱਲੋਂ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ, ਕਿਉਂਕਿ ਸ਼ਹੀਦੀ ਸਭਾ ਤੇ ਹੋਰ ਵੱਖ-ਵੱਖ ਸਮਾਗਮਾਂ ਮੌਕੇ ਹੋਣ ਵਾਲੇ ਇਕੱਠਾਂ ਵਿੱਚ ਜੇਬ ਕਤਰਿਆਂ ਤੇ ਹੋਰ ਗੈਰ ਸਮਾਜਿਕ ਤੱਤਾਂ ਨੂੰ ਕੰਟਰੋਲ ਵੀ ਕੀਤਾ ਜਾ ਸਕੇਗਾ।ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਸੇਫ ਸਿਟੀ ਪ੍ਰੋਜੈਕਟ ਤਹਿਤ ਗੁਰਦੂਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ ਦੁਆਲੇ 14 ਪ੍ਰਮੁੱਖ ਸਥਾਨਾਂ ’ਤੇ 40 ਅਤਿ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਜਿਨ੍ਹਾਂ ਨਾਲ ਪੁਲਿਸ ਨੂੰ ਸ਼ਹਿਰ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਸੂਚਨਾਂ ਤਕਨਾਂਲੌਜੀ ਦੇ ਦੌਰ ਵਿੱਚ ਇਹ ਕੈਮਰੇ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਵਿੱਚ ਸਹਾਈ ਹੋਣਗੇ ਅਤੇ ਟਰੈਫਿਕ ਵਿਵਸਥਾ ਵੀ ਸੁਚਾਰੂ ਢੰਗ ਨਾਲ ਚਲਾਈ ਜਾ ਸਕੇਗੀ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਉਪਰੰਤ ਜਿ਼ਲ੍ਹੇ ਦੇ ਬਾਕੀ ਸਥਾਨਾਂ ’ਤੇ ਅਜਿਹੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ ਤਾਂ ਜੋ ਪੂਰੇ ਜਿ਼ਲ੍ਹੇ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾ ਸਕੇ।ਐਸ.ਐਸ.ਪੀ. ਨੇ ਦੱਸਿਆ ਕਿ ਇਹ ਕੈਮਰੇ ਹਰ ਮੌਸਮ ਅਤੇ ਰਾਤ ਨੂੰ ਹਨੇਰੇ ’ਚ ਵੀ ਵਧੀਆ ਕੰਮ ਕਰਨਗੇ। ਇਨ੍ਹਾਂ ਦੀ ਨਾਈਟ ਵਿਜ਼ਨ ਕੁਆਲਿਟੀ ਬਹੁਤ ਵਧੀਆ ਹੈ ਅਤੇ ਤੇਜੀ ਨਾਲ ਜਾ ਰਹੇ ਕਿਸੇ ਵੀ ਵਾਹਨ ਦੀ ਨੰਬਰ ਪਲੇਟ ਅਤੇ ਉਸ ਵਿੱਚ ਬੈਠੇ ਵਿਅਕਤੀਆਂ ਦੀ ਪਹਿਚਾਣ ਕਰਨ ਲਈ ਇਨ੍ਹਾਂ ਵਿੱਚ ਜੂਮ ਦਿ ਦੀ ਸੁਵਿਧਾ ਵੀ ਹੈ। ਜਿਸ ਨਾਲ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਿਗਾਹ ਰੱਖੀ ਜਾ ਸਕੇਗੀ ਅਤੇ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਅਪਰਾਧੀਆਂ ਨੂੰ ਵੀ ਪਹਿਚਾਣ ਕੇ ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਸਕੇਗੀ। ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਇਨ੍ਹਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਕੁਆਲਿਟੀ ਏਨੀ ਵਧੀਆ ਹੈ ਕਿ ਭਾਰੀ ਭੀੜ ਦੌਰਾਨ ਜੇਬ ਕਤਰਿਆਂ ’ਤੇ ਵੀ ਨਿਗ੍ਹਾ ਰੱਖ ਸਕਦੀ ਹੈ।ਇਸ ਮੌਕੇ ਐਸ.ਪੀ. (ਹੈ/ਕੁ) ਸ. ਹਰਪਾਲ ਸਿੰਘ, ਐਸ.ਪੀ. (ਜਾਂਚ) ਸ਼੍ਰੀ ਜਗਜੀਤ ਸਿੰਘ ਜੱਲ੍ਹਾ, ਐਸ.ਪੀ. (ਪੀ.ਆਈ.ਬੀ.) ਸ਼੍ਰੀ ਨਵਰੀਤ ਸਿੰਘ ਵਿਰਕ, ਐਸ.ਪੀ. ਸ. ਅਮਰਜੀਤ ਸਿੰਘ ਮਟਵਾਨੀ, ਸਹਾਇਕ ਕਮਿਸ਼ਨਰ (ਜ) ਸ਼੍ਰੀ ਜਸਪ੍ਰੀਤ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਅਰਵਿੰਦ ਗੁਪਤਾ, ਡੀ.ਐਸ.ਪੀ. ਹਰਪਾਲ ਸਿੰਘ ਬਡੂੰਗਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਪ੍ਰਿਥਵੀ ਸਿੰਘ ਚਹਿਲ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਖਮਾਣੋਂ ਸ਼੍ਰੀ ਧਰਮਪਾਲ ਅਤੇ ਡੀ.ਐਸ.ਪੀ. ਅਮਲੋਹ ਸ਼੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ  ਪੁਲਿਸ ਪ੍ਰਸਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Fatehgarh Sahib , DC Fatehgarh Sahib , SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD