Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੈਲਫ ਹੈਲਪ ਗਰੁੱਪਾਂ ਵੱਲ਼ੋ ਮਿੰਨੀ ਸਕੱਤਰੇਤ ਵਿਖੇ ਦਿਵਾਲੀ ਮੇਲੇ ਦੀ ਸ਼ੁਰੂਆਤ

Web Admin

Web Admin

5 Dariya News

ਲੁਧਿਆਣਾ , 09 Nov 2020

Last updated on: Nov 09, 2020, 00:00 IST

ਪਿੰਡਾਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਪੰਜ ਦਿਨਾ ਦੀਵਾਲੀ ਮੇਲਾ, ਜਿਸ ਨੂੰ ਕਿਰਤੀ ਬਾਜ਼ਾਰ ਵੀ ਕਿਹਾ ਜਾਂਦਾ ਹੈ ਦਾ ਆਯੋਜਨ ਕੀਤਾ ਗਿਆ। ਇਸ ਦਿਵਾਲੀ ਮੇਲੇ ਵਿੱਚ ਸੈਲਫ ਹੈਲਪ ਗਰੁੱਪ ਹੱਥੀਂ ਬਣੀਆ ਵਸਤਾਂ ਵੇਚਣਗੇ।ਦੀਵਾਲੀ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਾਲੀ ਮੇਲਾ 13 ਨਵੰਬਰ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਹੱਥੀ ਤਿਆਰ ਕੀਤਾ ਗਿਆ ਸਮਾਨ ਵੇਚਿਆ ਜਾਵੇਗਾ, ਜਿਸ ਵਿੱਚ ਦੀਵੇ, ਮੋਮਬੱਤੀਆਂ, ਕੁੜਤੇ, ਮਾਸਕ, ਸੋਫਟ ਟੋਆਇਜ, ਪੰਜਾਬੀ ਜੁੱਤੀ, ਸ਼ਹਿਦ, ਆਰਗੈਨਿਕ ਦਾਲਾ, ਮਸਾਲੇ, ਉਨ ਦੇ ਬਣੇ ਗਰਮ ਕਪੜੇ, ਖੋਏ ਦੀਆਂ ਪਿੰਨੀਆਂ, ਬੇਸਨ ਦੇ ਲੱਡੂ, ਸਾਗ, ਮੱਕੀ ਦੀ ਰੋਟੀ, ਲੱਸੀ, ਸਮੋਸੇ, ਬਰੈਡ ਪਕੋੜੇ, ਚਾਹ-ਕਾਫੀ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਐਲ.ਆਰ.ਐਮ. ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਬਲਾਕ-1, ਲੁਧਿਆਣਾ-2, ਸਿੱਧਵਾ ਬੇਟ ਅਤੇ ਡੇਹਲੋਂ ਦੇ ਵੱਖ-ਵੱਖ ਪਿੰਡਾਂ ਦੇ 20 ਸਵੈ-ਸਹਾਇਤਾ ਸਮੂਹਾਂ ਵੱਲੋਂ ਸਟਾਲ ਲਗਾਏ ਗਏ ਹਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਨ.ਸੀ.ਐਲ.ਪੀ. ਸਕੀਮ ਤਹਿਤ ਦਫ਼ਤਰ ਵੱਲੋਂ ਮੁਹੱਈਆ ਕਰਵਾਏ ਗਏ ਕਿੱਤਾਮੁਖੀ ਫੰਡਾਂ ਦੀ ਸਹਾਇਤਾ ਨਾਲ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਬਣਾਏ ਗਏ ਦੀਵੇ, ਮੋਮਬੱਤੀਆਂ ਅਤੇ ਸਜਾਵਟੀ ਵਸਤੂਆਂ ਦਾ ਸਟਾਲ ਵੀ ਸਥਾਪਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਨਰ ਵਿਕਾਸ ਕੇਂਦਰ ਦੇ ਸਿਖਿਆਰਥੀਆਂ ਦੁਆਰਾ ਬਣਾਏ ਗਏ ਕੁੜਤੇ, ਮਾਸਕ, ਕੈਪਰੀਆਂ, ਵਾਰਮਰ ਆਦਿ ਦੀ ਪ੍ਰਦਰਸ਼ਨੀ ਵਾਲਾ ਇੱਕ ਸਟਾਲ ਵੀ ਲਗਾਇਆ ਗਿਆ।ਮੇਲੇ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਤਹਿਤ ਟੈਂਟ ਅਤੇ ਕੈਰੀ ਬੈਗ ਵੀ ਮੁਹੱਈਆ ਕਰਵਾਏ ਗਏ।ਇਸ ਮੌਕੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਦੇ ਸਹਾਇਕ ਪ੍ਰੋਜੈਕਟ ਅਫਸਰ(ਐਮ) ਸ੍ਰ. ਅਵਤਾਰ ਸਿੰਘ, ਮੁੱਖ ਸੇਵਿਕਾ ਇੰਚਾਰਜ ਆਜੀਵਕਾ ਮਿਸ਼ਨ ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਐਮ.ਆਈ.ਐਸ. ਮਿਸ ਹਰਸ਼ਾ ਸੋਨੀ, ਬੀ.ਪੀ.ਐਮ. ਸ੍ਰੀ ਪਰਗਟ ਸਿੰਘ, ਬੀ.ਪੀ.ਐਮ. ਸ੍ਰੀ ਮਤੀ ਜੈਸਮੀਨ ਕੌਰ, ਕਲਸਟਰ ਕੁਆਰਡੀਨੇਟਰ ਸ੍ਰੀ ਕੁਸ਼ਰਾਜ ਅਤੇ ਸ੍ਰੀ ਤਾਰਿਕ ਬਲਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Rural Self Help Groups , Pendu Kirti Bazaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD