Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਨੂੰ ਭਿਖਾਰੀ ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ 11 ਨਵੰਬਰ ਤੋਂ 'ਭਿਖਾਰੀ ਮੁਕਤ ਲੁਧਿਆਣਾ' ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਕਾਰਵਾਈ ਦੀ ਚੇਤਾਵਨੀ

Web Admin

Web Admin

5 Dariya News

ਲੁਧਿਆਣਾ , 09 Nov 2020

Last updated on: Nov 09, 2020, 00:00 IST

ਲੁਧਿਆਣਾ ਨੂੰ ਭਿਖਾਰੀ ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ 11 ਨਵੰਬਰ, 2020 ਤੋਂ ਸ਼ਹਿਰ ਵਿਚ ਂਭਿਖਾਰੀ ਮੁਕਤ ਲੁਧਿਆਣਾਂ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਮੰਤਵ ਲਈ ਡੀ.ਸੀ.ਪੀ. (ਲਾਅ ਐਂਡ ਆਰਡਰ) ਸ੍ਰੀ ਅਸ਼ਵਨੀ ਕਪੂਰ ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ।ਇਸ ਸਬੰਧ ਵਿਚ ਇਕ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।  ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਾਰੇ ਭਿਖਾਰੀਆਂ ਨੂੰ 15 ਦਿਨਾਂ ਦਾ ਨੋਟਿਸ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ ਜੇਕਰ 11 ਨਵੰਬਰ, 2020 ਤੋਂ, ਉਹ ਲੁਧਿਆਣਾ ਸ਼ਹਿਰ ਦੀਆਂ ਸੜਕਾਂ 'ਤੇ ਭੀਖ ਮੰਗਦੇ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ 40 ਥਾਂਵਾਂ ਦੀ ਪਛਾਣ ਕੀਤੀ ਗਈ ਹੈ ਜਿਥੇ ਵੱਡੀ ਗਿਣਤੀ ਵਿਚ ਭਿਖਾਰੀ ਦੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਗੀਆਂ ਅਤੇ ਉਨ੍ਹਾਂ ਦਾ ਪੁਨਰਵਾਸ ਕਰਨਗੀਆਂ। ਇਸ ਤੋਂ ਇਲਾਵਾ, ਭੀਖ ਮੰਗਣ ਦੇ ਰੈਕੇਟ ਚਲਾਉਣ ਵਾਲਿਆਂ ਨੂੰ ਜੇਲ ਭੇਜਿਆ ਜਾਵੇਗਾ।

ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਭਿਖਾਰੀਆਂ ਨੂੰ ਕੁਝ ਵੀ ਨਾ ਦੇਣ ਅਤੇ ਇਸ ਲਈ ਜ਼ੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 11 ਨਵੰਬਰ ਤੋਂ ਬੱਚਿਆਂ, ਟਰਾਂਸਜੈਂਡਰਾਂ, ਬਾਲਗਾਂ ਆਦਿ ਨੂੰ ਲੁਧਿਆਣਾ ਦੀਆਂ ਸੜਕਾਂ ਤੇ ਭੀਖ ਮੰਗਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਲਈ ਦ੍ਰਿੜ ਹੈ।ਇਕ ਵਟਸਐਪ ਨੰਬਰ (9115601159) ਵੀ ਜਾਰੀ ਕੀਤਾ ਗਿਆ ਹੈ, ਜਿੱਥੇ ਵਸਨੀਕ ਭਿਖਾਰੀਆਂ ਦੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਪੁਲਿਸ ਕਮਿਸ਼ਨਰ ਨੇ ਵਸਨੀਕਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭੀਖ ਮੰਗਣ ਵਾਲਿਆਂ ਨੂੰ ਭੀਖ ਜਾਂ ਭੋਜਨ ਦੇਣ ਤੋਂ ਪ੍ਰਹੇਜ਼ ਕੀਤਾ ਜਾਵੇ।ਯੋਜਨਾ ਬਾਰੇ ਵੇਰਵੇ ਦਿੰਦੇ ਹੋਏ ਸ੍ਰੀ ਅਗਰਵਾਲ ਨੇ ਕਿਹਾ, ਅਸੀਂ ਸਮੱਸਿਆ ਨੂੰ ਰੋਕਣ ਲਈ ਇਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਹੈ। ਇੱਕ ਸਾਲ ਤੋਂ ਵੀ ਘੱਟ ਸਮੇਂ ਤੋਂ ਸ਼ਹਿਰ ਵਿੱਚ ਰਹਿੰਦੇ ਭਿਖਾਰੀਆਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ਉੱਤੇ ਵਾਪਸ ਭੇਜ ਦਿੱਤਾ ਜਾਵੇਗਾ, ਅਪਾਹਜ ਵਿਅਕਤੀਆਂ ਨੂੰ ਆਸਰਾ ਘਰ ਭੇਜ ਦਿੱਤਾ ਜਾਵੇਗਾ, ਬਾਲ ਭਿਖਾਰੀਆਂ ਨੂੰ ਬਾਲ ਆਸਰਾ ਘਰ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਜੋ ਦੂਜੇ ਤੰਦਰੁਸਤ ਹਨ ਉਨ੍ਹਾਂ ਨੂੰ ਕਿਤੇ ਕੰਮ ਕਰਕੇ ਆਪਣਾ ਗੁਜ਼ਾਰਾ ਤੋਰਨ ਲਈ ਕਿਹਾ ਜਾਵੇਗਾ।ਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ, ਡੀ.ਸੀ.ਪੀ. ਟ੍ਰੈਫਿਕ ਸ੍ਰੀ ਸੁਖਪਾਲ ਸਿੰਘ ਬਰਾੜ, ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ, ਏ.ਸੀ.ਪੀ. ਕਮਾਂਡ ਸੈਂਟਰ ਸ੍ਰੀ ਨਵੀਨ ਕੁਮਾਰ, ਏ.ਸੀ.ਪੀ. ਟ੍ਰੈਫਿਕ ਸ੍ਰ. ਗੁਰਦੇਵ ਸਿੰਘ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।।

 

Tags: DC Ludhiana , Beggar Free Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD