Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਓ ਪੀ ਸੋਨੀ ਵੱਲੋਂ ਕੁਸ਼ਟ ਆਸ਼ਰਮ ਨੂੰ 25 ਲੱਖ ਅਤੇ ਆਰੀਆ ਸਮਾਜ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

ਅਗਲੇ ਸਾਲ ਕੁਸ਼ਟ ਆਸ਼ਰਮ ਨੂੰ 25 ਲੱਖ ਰੁਪਏ ਹੋਰ ਦੇਣ ਦਾ ਕੀਤਾ ਐਲਾਨ

Web Admin

Web Admin

5 Dariya News

ਅੰਮ੍ਰਿਤਸਰ , 09 Nov 2020

Last updated on: Nov 09, 2020, 00:00 IST

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਅੰਮ੍ਰਿਤਸਰ ਕੇਂਦਰੀ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ  ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇ ਸਿਰ ਪੂਰਾ ਕੀਤਾ ਜਾਵੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੰਦਰੂਨੀ ਸ਼ਹਿਰ, ਜੋ ਕਿ ਪੁਰਾਣਾ ਵਿਰਾਸਤੀ ਸ਼ਹਿਰ ਹੈ, ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਿਹਾਇਸ਼ੀ ਇਲਾਕਿਆਂ ਦੀਆਂ ਲੋੜਾਂ ਅਨੁਸਾਰ ਪਾਣੀ, ਸੀਵਰੇਜ ਲਾਇਨ ਅਤੇ  ਗਲੀਆਂ ਆਦਿ ਦਾ ਨਵ-ਨਿਰਮਾਣ ਵੀ ਚੱਲ ਰਿਹਾ ਹੈ।ਇਸ ਮਗਰੋਂ ਸ੍ਰੀ ਸੋਨੀ ਨੇ ਝਬਾਲ ਰੋਡ ਉਤੇ ਚੱਲਦੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਅਤੇ ਉਥੇ ਨਵੇ ਬਣਨ ਵਾਲੇ ਕਮਰਿਆਂ ਲਈ 25 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਅਗਲੇ ਸਾਲ 25 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ।  ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸ੍ਰੀ ਸੋਨੀ ਨੇ ਆਸ਼ਰਮ ਲਈ 15 ਲੱਖ ਰੁਪਏ ਆਪਣੇ ਅਖਿਤਆਰੀ ਕੋਟੇ ਵਿਚੋਂ ਜਾਰੀ ਕਰਕੇ ਕਮਰਿਆਂ ਦਾ ਨਿਰਮਾਣ ਕਰਵਾਇਆ ਸੀ। ਸ੍ਰੀ ਸੋਨੀ ਨੇ ਕਿਹਾ ਕਿ ਸਮਾਜ ਨਾਲੋਂ ਟੁੱਟੇ ਇੰਨਾਂ ਲੋਕਾਂ ਦੀ ਸਾਰ ਲੈਣਾ ਸਰਕਾਰ ਦਾ ਫਰਜ਼ ਹੈ ਅਤੇ ਮੈਂ ਇਨਾਂ ਦੀਆਂ ਲੋੜਾਂ ਦੀ ਪੂਰਤੀ ਲਈ ਲੋੜ ਪੈਣ ਉਤੇ ਹੋਰ ਵੀ ਪੈਸੇ ਦਿਆਂਗਾ। ਇਸ ਮੌਕੇ ਸ਼੍ਰੀ ਸੋਨੀ ਵਲੋ ਨਵਾਂ ਕੋਟ ਬਜ਼ਾਰ ਵਿਖੇ ਸਥਿਤ ਆਰੀਆਂ ਸਮਾਜ ਦੇ ਪ੍ਰਧਾਨ ਡਾ: ਪ੍ਰਕਾਸ਼ ਚੰਦ ਨੂੰ ਆਰੀਆ ਸਮਾਜ ਮੰਦਰ ਲਈ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਆਰੀਆ ਸਮਾਜ ਦੇ ਪ੍ਰਤੀਨਿਧੀਆਂ ਵਲੋ ਸ਼੍ਰੀ ਸੋਨੀ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਰੁਣ ਪੱਪਲ, ਕੋਸਲਰ ਸ੍ਰੀ ਤਾਹਿਰ ਸ਼ਾਹ, ਕੋਸ਼ਲਰ ਸ਼੍ਰੀ ਸੁਰਿੰਦਰ ਛਿੰਦਾ, , ਸ੍ਰੀ ਸਰਬਜੀਤ ਸਿੰਘ ਲਾਟੀ, ਸ੍ਰੀ ਰਵੀ ਕਾਂਤ, ਸ਼੍ਰੀ ਦੇਸ ਰਾਜ, ਸ਼੍ਰੀ ਸੋਨੂੰ ਭਾਟਿਆ, ਸ਼੍ਰੀ ਵਿਵੇਕ ਕੁਮਾਰ, ਸ਼੍ਰੀ ਬਾਲਕ੍ਰਿਸ਼ਨ, ਸ: ਗੁਰਨਾਮ ਸਿੰਘ ਲਾਲੀ, ਸ਼੍ਰੀ ਪ੍ਰਮੋਦ ਕੁਮਾਰ, ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD