Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਰਕਾਰੀ ਸਕੂਲ ਸਹੂਲਤਾਂ ਪੱਖੋਂ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ : ਗੁਰਪ੍ਰੀਤ ਸਿੰਘ ਕਾਂਗੜ

ਸਰਕਾਰੀ ਕੰਨਿਆ ਹਾਈ ਸਕੂਲ ਫੂਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, 90 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਸਕੂਲ ਕੰਪਲੈਕਸ

Web Admin

Web Admin

5 Dariya News

ਬਠਿੰਡਾ , 09 Nov 2020

Last updated on: Nov 09, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ  ਸਿੱਖਿਆ ਦੇ ਖੇਤਰ ਵਿੱਚ ਅਹਿਮ ਮੱਲਾਂ ਮਾਰੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ ਅਤੇ ਸਹੂਲਤਾਂ ਪੱਖੋਂ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ। ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸਰਕਾਰੀ ਕੰਨਿਆ ਹਾਈ ਸਕੂਲ ਫੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਸ ਸਕੂਲ ਨੂੰ ਅਗਲੇ ਸੈਸ਼ਨ ਤੱਕ ਅਪਗਰੇਡ ਕਰਕੇ 10+2 ਬਣਵਾਇਆ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸ. ਕਾਂਗੜ ਨੇ ਦੱਸਿਆ ਕਿ ਲਗਭਗ 2 ਏਕੜ ਅਤੇ 90 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਸਕੂਲ ਦੇ ਨਵੇਂ ਕੰਪਲੈਕਸ ਵਿੱਚ 11 ਨਵੇਂ ਕਲਾਸ ਰੂਮ, ਇੱਕ ਲਾਇਬਰੇਰੀ, ਇੱਕ ਆਰਟ ਐਂਡ ਕਰਾਫਟ ਰੂਮ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਦੀ ਚਾਰਦਿਵਾਰੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇਸ ਸਕੂਲ ਨੂੰ ਕਿਸੇ ਵੀ ਤਰ੍ਹਾਂ ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜੇਕਰ ਇਸ ਸਕੂਲ ਨੂੰ ਹੋਰ ਸਹੂਲਤਾਂ ਦੀ ਲੋੜ ਪੈਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਪੂਰੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਸ. ਗੁਰਪ੍ਰੀਤ ਕਾਂਗੜ ਨੇ ਸਰਕਾਰੀ ਸਕੂਲਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਪੜ੍ਹਿਆ ਲਿਖਿਆ ਟੀਚਿੰਗ ਸਟਾਫ ਹੈ। ਇਸ ਕਾਰਨ ਹੁਣ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਤਰਜ਼ੀਹ ਦੇ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵੱਧ ਰਹੀ ਹੈ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਰੇਖਾ ਰਾਣੀ ਤੋਂ ਇਲਾਵਾ ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਦੇ ਹਾਜ਼ਰ ਸਨ।  

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD