Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ

Web Admin

Web Admin

5 Dariya News

ਚੰਡੀਗੜ੍ਹ , 09 Nov 2020

Last updated on: Nov 09, 2020, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁੱਲ 106 ਵਿਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਅੱਗੇ ਕਿਹਾ, "ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।" ਉਹਨਾਂ ਅੱਗੇ ਕਿਹਾ ਕਿ ਇਹ ਮੁੱਢਲਾ ਮੰਚ ਹੈ ਅਤੇ ਤੁਸੀਂ ਆਪਣੀ ਸਮਰਥਾ ਅਤੇ ਸਖਤ ਮਿਹਨਤ ਨਾਲ ਭਵਿੱਖ ਵਿੱਚ ਹੋਰ ਮੌਕੇ ਪ੍ਰਾਪਤ ਕਰ ਸਕਦੇ ਹੋ।ਇਸ ਮੌਕੇ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ,  ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤਪਾਲ ਸਿੰਘ,  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੀ ਮੌਜੂਦ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD