Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕਾਂਗਰਸੀਆਂ ਨਾਲ ਕੀਤੀ ਮੀਟਿੰਗ

ਅਹੁੱਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦਾ ਹੈ ਇਹ ਪਹਿਲਾ ਦੌਰਾ

Web Admin

Web Admin

5 Dariya News

ਲੁਧਿਆਣਾ , 09 Nov 2020

Last updated on: Nov 09, 2020, 00:00 IST

ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਕਾਂਗਰਸੀਆਂ ਨਾਲ ਮੀਟਿੰਗ ਕੀਤੀ। ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ, ਉਨ੍ਹਾਂ ਦਾ ਲੁਧਿਆਣਾ ਦਾ ਇਹ ਪਹਿਲਾ ਦੌਰਾ ਹੈ।ਅੱਜ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਸ੍ਰ. ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਅਸ਼ਵਨੀ ਸ਼ਰਮਾ ਵੱਲੋ ਆਯੋਜਿਤ ਕੀਤੀ ਗਈ ਅਤੇ ਫਤਹਿਗੜ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਐਮ.ਪੀ. ਅਤੇ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ. ਬਾਵਾ, ਪੀ.ਐਸੀ.ਆਈ.ਈ.ਸੀ. ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ, ਗੁਰਦੇਵ ਸਿੰਘ ਲਾਪਰਾਂ, ਕੌਸਲਰ ਮਮਤਾ ਆਸੂ, ਕਮਲਜੀਤ ਸਿੰਘ ਕੜਵਲ, ਯੁਵਾ ਕਾਂਗਰਸੀ ਆਗੂ ਕਾਮਿਲ ਬੋਪਾਰਾਏ, ਯੋਗੇਸ਼ ਹਾਂਡਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹਰੀਸ਼ ਰਾਵਤ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਹਨ ਅਤੇ ਹੁਣ ਗੇਂਦ ਪੰਜਾਬ ਦੇ ਰਾਜਪਾਲ ਦੇ ਪਾਲੇ ਵਿੱਚ ਹੈ। ਉਨ੍ਹਾਂ ਰਾਜ ਦੇ ਕਾਂਗਰਸੀ ਨੇਤਾਵਾਂ ਨੂੰ ਨਵੀਂ ਦਿੱਲੀ ਵਿਖੇ ਕੇਂਦਰ ਦੇ ਸਟੈਂਡ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਲੜਾਈ ਨੂੰ ਉੱਚ ਪੱਧਰ 'ਤੇ ਲੈ ਕੇ ਜਾਵੇਗੀ।ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਅਸਤੀਫ਼ਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇ ਭਾਜਪਾ ਆਪਣਾ ਪੱਖ ਨਹੀਂ ਬਦਲਦੀ ਤਾਂ ਕਾਂਗਰਸ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖਤਮ ਕਰ ਦੇਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਰੇਲ ਪਟੜੀਆਂ ਨਹੀਂ ਰੋਕੀਆਂ ਗਈਆਂ ਹਨ। ਇਹ ਕਿਸਾਨਾਂ ਵੱਲੋਂ ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਲਈ ਪ੍ਰਤੀਕ ਵਿਰੋਧ ਹੈ ਅਤੇ ਅਸੀਂ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਰਾਜਾਂ ਨੂੰ ਸਜ਼ਾ ਦੇ ਰਹੀ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਰੇਲ ਗੱਡੀਆਂ ਨੂੰ ਜਿਥੇ ਵੀ ਸੰਭਵ ਹੋਵੇ ਚਲਾਇਆ ਜਾਣਾ ਚਾਹੀਦਾ ਹੈ ਅਤੇ ਰਾਜਾਂ ਨੂੰ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ। ਉਹ ਕਿਸਾਨਾਂ ਨਾਲ ਗੱਲ ਕਿਉਂ ਨਹੀਂ ਕਰ ਰਹੇ? ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਬੇਨਤੀ 'ਤੇ, ਕਿਸਾਨਾਂ ਨੇ ਕੁਝ ਦਿਨਾਂ ਲਈ ਆਪਣਾ ਅੰਦੋਲਨ ਟਾਲ ਦਿੱਤਾ ਹੈ ਅਤੇ ਸਰਕਾਰ ਨੂੰ ਇਨ੍ਹਾਂ ਹਾਲਾਤਾਂ ਨੂੰ ਸਮਝਦਿਆਂ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ।ਮੀਟਿੰਗ ਦੌਰਾਨ ਸ੍ਰੀ ਰਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਕਿਸਾਨਾਂ ਨਾਲ ਖੜੀ ਹੈ। ਉਨ੍ਹਾਂ ਕਾਂਗਰਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ।

 

Tags: Harish Rawat , Punjab Pradesh Congress Committee , Congress , Punjab , Ludhiana , All India Congress Committee , AICC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD