Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬਲਬੀਰ ਸਿੰਘ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ

Web Admin

Web Admin

5 Dariya News

ਚੰਡੀਗੜ , 10 Nov 2020

Last updated on: Nov 10, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।107 ਮਾਹਰ ਡਾਕਟਰਾਂ, ਜਿਨਾਂ ਨੂੰ ਜ਼ਿਲਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਲਗਾਏ ਜਾਣ ਦੀ ਸੰਭਾਵਨਾ ਹੈ, ਵਿੱਚ 19 ਈ.ਐਨ.ਟੀ., 32 ਪੈਥੋਲੋਜਿਸਟ, 7 ਮੈਡੀਸਨ, 18 ਅੱਖਾਂ ਦੇ ਮਾਹਰ, 4 ਮਨੋਰੋਗ ਮਾਹਰ, 11 ਚਮੜੀ ਅਤੇ 16 ਓਰਥੋ ਮਾਹਰ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਐਮਰਜੈਂਸੀ ਸੇਵਾਵਾਂ ਦੀ ਘਾਟ ਨੂੰ ਦੂਰ ਕਰਨ ਲਈ 375 ਨਵੇਂ ਮੈਡੀਕਲ ਅਧਿਕਾਰੀ (ਜਨਰਲ) ਭਰਤੀ ਕੀਤੇ ਗਏ ਹਨ।    

ਇਹ ਕਦਮ, ਜਿਸ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਜ਼ਬੂਤੀ ਮਿਲੇਗੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਰਾਜ ਸਰਕਾਰ ਦੇ ਰਣਨੀਤਕ ਕਦਮਾਂ ਦਾ ਇਕ ਹਿੱਸਾ ਹੈ। ਇਸ ਫਲੈਗਸ਼ਿਪ ਸਕੀਮ ਤਹਿਤ ਸਿਹਤ ਵਿਭਾਗ ਨੇ ਸਾਲ 2017 ਤੋਂ ਲੈ ਕੇ 2019 ਤੱਕ ਕੁੱਲ 7000 ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਸੀ, ਜਦੋਂ ਕਿ ਹੋਰ 3940 ਅਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਧੀਨ ਹੈ।

ਮੁੱਖ ਮੰਤਰੀ ਨੇ ਬਾਅਦ ਵਿਚ ਇਕ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਇਹ ਉਮੀਦ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਵੇਂ ਭਰਤੀ ਕੀਤੇ ਕਰਮਚਾਰੀ ਜਲਦ ਹੀ ਜੁਆਇਨ ਕਰਕੇ ਕੋਵਿਡ ਰਿਸਪਾਂਸ ਵਿੱਚ ਆਪਣੀਆਂ ਸੇਵਾਵਾਂ ਦੇਣਗੇ। ਉਨਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਆਪਣੀ ਭਰਤੀ ਪ੍ਰਕਿਰਿਆ ਅਤੇ ਟੈਕਨੀਸ਼ੀਅਨਜ਼ ਲਈ ਰੈਗੂਲਰ ਭਰਤੀ ਦੀ ਯੋਜਨਾ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਪਹਿਲਾਂ ਆਪਣੀ ਰਿਹਾਇਸ਼ ਵਿਖੇ ਸਿਹਤ ਮੰਤਰੀ ਨੇ ਨਵੇਂ ਭਰਤੀ ਕੀਤੇ ਮੈਡੀਕਲ ਅਫਸਰਾਂ (ਜਨਰਲ) ਅਤੇ ਮਾਹਰ ਡਾਕਟਰਾਂ ਨੂੰ ਆਪਣੀ ਡਿਊਟੀ ਵਚਨਬੱਧਤਾ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਜ਼ਿੰਮੇਵਾਰੀ ਨਾਲ ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਸੂਬੇ ਦੀਆਂ ਕੋਸ਼ਿਸ਼ਾਂ ਵਿਚ ਸਹਿਯੋਗ ਦੇਣ ਦੀ ਸਹੁੰ ਚੁਕਾਈ। ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਸਾਰੇ ਮਰੀਜ਼ਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਇਲਾਜ ਕਰਨ ਦੀ ਅਪੀਲ ਕਰਦਿਆਂ, ਉਨਾਂ ਉਮੀਦ ਜ਼ਾਹਰ ਕੀਤੀ ਕਿ ਉਕਤ ਕਰਮਚਾਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਕੋਵਿਡ ਕਰਕੇ ਬਣੀ ਸਥਿਤੀ ਵਿੱਚ ਅੱਗੇ ਹੋਰ ਸੁਧਾਰ ਲਈ ਆਪਣਾ ਯੋਗਦਾਨ ਪਾਉਣਗੇ ਜੋ ਇਸ ਸਮੇਂ ਪੰਜਾਬ ਵਿੱਚ ਕੰਟਰੋਲ ਹੇਠ ਹੈ। ਉਨਾਂ ਇਹ ਵੀ ਉਮੀਦ ਕੀਤੀ ਕਿ ਉਕਤ ਕਰਮਚਾਰੀ  ਸੂਬੇ ਵਿੱਚ ਸਮੁੱਚੀਆਂ ਸਿਹਤ ਸੇਵਾਵਾਂ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਇਤਾ ਪ੍ਰਦਾਨ ਕਰਨਗੇ।

ਸਿਹਤ ਮੰਤਰੀ ਅੱਗੇ ਕਿਹਾ ਕਿ ਸਿਹਤ ਕਰਮਚਾਰੀ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮਾਰਚ 2020 ਤੋਂ ਅਣਥੱਕ ਮਿਹਨਤ ਕਰ ਰਹੇ ਹਨ। ਉਨਾਂ ਕਿਹਾ ਕਿ ਇਨਾਂ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਕੇ  ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ’ਤੇ ਇਨਾਂ ਕੋਵਿਡ ਯੋਧਿਆਂ ਦੀ ਹਰ ਸੰਭਵ ਢੰਗ ਨਾਲ ਸਹਾਇਤਾ ਕਰ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਦੀ ਸਹਾਇਤਾ ਲਈ ਹੋਰ ਕਈ ਕਦਮ ਉਠਾਏ ਗਏ ਹਨ।

ਨਵੇਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਉਨਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਅਤੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਇਲਾਜ ਕਰਨ ਲਈ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ ਅਤੇ ਡਾਇਰੈਕਟਰ ਸਹਿਕਾਰੀ ਬੈਂਕ ਮੁਹਾਲੀ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।  

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD