Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪੁਲਿਸ ਵਲੋਂ 6 ਗੈਂਗਸਟਰ ਕਾਬੂ, 8 ਪਿਸਤੌਲਾਂ ਬਰਾਮਦ

ਜ਼ੁਰਮ ਨੂੰ ਅਸਰਦਾਰ ਢੰਗ ਨਾਲ ਰੋਕਣਗੀਆਂ ਗੈਂਗਸਟਰਾਂ ਖਿਲਾਫ਼ ਜ਼ਿਲ੍ਹਾ ਪੁਲਿਸ ਦੀਆਂ ਲਗਾਤਾਰ ਕਾਰਵਾਈਆਂ : ਨਵਜੋਤ ਸਿੰਘ ਮਾਹਲ

Web Admin

Web Admin

5 Dariya News

ਹੁਸ਼ਿਆਰਪੁਰ , 10 Nov 2020

Last updated on: Nov 10, 2020, 00:00 IST

ਜ਼ਿਲ੍ਹਾ ਪੁਲਿਸ ਨੇ ਗੈਂਗਸਟਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 6 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 8 ਪਿਸਤੌਲਾਂ, ਜਿੰਦਾ ਕਾਰਤੂਸ, ਕਾਰ, ਮੋਟਰ ਸਾਈਕਲ ਆਦਿ ਬਰਾਮਦ ਕੀਤੇ ਹਨ।ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਪ੍ਰਣਵ ਸਹਿਗਲ ਉਰਫ ਪਾਰੂ ਵਾਸੀ ਵਿਕਾਸ ਨਗਰ ਰਾਹੋਂ ਰੋਡ ਨਵਾਂਸ਼ਹਿਰ, ਰਜਤ ਵਾਸੀ ਕੀਰਤੀ ਨਗਰ ਹੁਸ਼ਿਆਰਪੁਰ ਜਸਮੀਤ ਸਿੰਘ ਉਰਫ ਲੱਕੀ, ਵਾਸੀ ਰਾਏਪੁਰ, ਹੁਸ਼ਿਆਰਪੁਰ, ਸੁਨੀਲ ਕੁਮਾਰ ਉਰਫ ਮੋਨੂ ਗੁੱਜਰ ਵਾਸੀ ਹਾਜੀਪੁਰ, ਗੜ੍ਹਸ਼ੰਕਰ, ਪਰਮਜੀਤ ਲਾਲ ਉਰਫ ਪੰਮਾ ਵਾਸੀ ਨਾਰੂ ਨੰਗਲ ਅਤੇ ਵਰਿੰਦਰਜੀਤ ਸਿੰਘ ਉਰਫ ਸਾਬੀ ਵਾਸੀ ਬੱਸੀ ਜਾਨਾ ਵਜੋਂ ਹੋਈ ਹੈ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਐਸ.ਐਚ.ਓ. ਬੁਲੋਵਾਲ ਪ੍ਰਦੀਪ ਸਿੰਘ ਅਤੇ ਮਾਡਲ ਟਾਊਨ ਥਾਣਾ ਮੁੱਖੀ ਕਰਨੈਲ ਸਿੰਘ ’ਤੇ ਆਧਾਰਤ ਟੀਮ ਬਣਾਈ ਗਈ ਸੀ ਜਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 6 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਕੀਤੀਆਂ ਜਾ ਰਹੀਆਂ ਲਗਾਤਾਰ ਕਾਰਵਾਈਆਂ ਜੁਰਮ ਨੂੰ ਅਸਰਦਾਰ ਢੰਗ ਨਾਲ ਰੋਕਣ ਵਿੱਚ ਸਹਾਈ ਹੋਣਗੀਆਂ ਅਤੇ ਇਨ੍ਹਾਂ ਗ੍ਰਿਫਤਾਰੀਆਂ ਨਾਲ ਹੋਰਨਾਂ ਮਾਮਲਿਆਂ ਨੂੰ ਹੱਲ ਕਰਨ ਅਤੇ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਮਦਦ ਮਿਲੇਗੀ।ਇਸ ਸਬੰਧੀ ਇਕ ਹੋਰ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 8 ਨਵੰਬਰ ਨੂੰ ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ ਅਤੇ ਪੁਲਿਸ ਪਾਰਟੀ ਵਲੋਂ ਪ੍ਰਣਵ ਸਹਿਗਲ ਅਤੇ ਰਜਤ ਨੂੰ ਬਸੀ ਮਰੂਫ ਤੋਂ ਕਾਬੂ ਕੀਤਾ ਗਿਆ ਜਿਨ੍ਹਾਂ ਵਿਰੁੱਧ ਥਾਣਾ ਹਰਿਆਣਾ ਵਿੱਚ ਆਈ.ਪੀ.ਸੀ. ਦੀ ਧਾਰਾ 506, 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ 2 ਨਜਾਇਜ਼ ਪਿਸਤੌਲ, 5 ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਪ੍ਰਣਵ ਸਹਿਗਲ ਦੀ ਉਮਰ ਸਿਫ਼ਰ 20 ਸਾਲ ਹੈ ਜੋ ਕਿ ਪਹਿਲਾਂ ਹੀ ਸੋਢੀ ਕਾਰ ਬਾਜ਼ਾਰ ਦਸੂਹਾ ਦੇ ਮਾਲਕ ਦੇ ਕਤਲ ਕੇਸ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ 3 ਹੋਰ ਇਰਾਦਾ ਕਤਲ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ ਜਿਸ ਵਿੱਚ ਇਕ ਕਬੱਡੀ ਕੱਪ ਦੌਰਾਨ ਇਕ ਐਨ.ਆਰ.ਆਈ. ਉਤੇ ਫਾਇਰ ਵੀ ਸ਼ਾਮਲ ਹੈ। ਮੁਲਜ਼ਮ ਪ੍ਰਣਵ ਸਹਿਗਲ ਕਈ ਕੇਸਾਂ ਵਿੱਚ ਲੋੜੀਂਦੇ ਰਾਕੇਸ਼ ਖਤਰੀ ਅਤੇ ਉਰਫ ਸੋਨੂੰ ਖਤਰੀ ਵਾਸੀ ਬਲਾਚੌਰ ਦੇ ਪ੍ਰਭਾਵ ਹੇਠ ਕੰਮ ਕਰਦਾ ਸੀ।ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਬੁੱਲੋਵਾਲ ਦੀ ਪੁਲਿਸ ਨੇ ਜਸਮੀਤ ਸਿੰਘ ਉਰਫ ਲੱਕੀ, ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਅਤੇ ਪਰਮਜੀਤ ਉਰਫ ਪੰਮਾ ਨੂੰ ਪਿੰਡ ਚੱਕੋਵਾਲ ਬ੍ਰਾਹਮਣਾਂ ਤੋਂ ਗ੍ਰਿਫਤਾਰ ਕੀਤਾ ਜੋ ਕਿ ਗੈਂਗਸਟਰ ਰਵੀ ਬਲਾਚੌਰੀਆ ਦੇ ਨਜ਼ਦੀਕੀ ਹਨ। ਇਨ੍ਹਾਂ ਮੁਲਜ਼ਮਾਂ ਦੇ ਕਬਜੇ ਵਿੱਚੋਂ 5 ਪਿਸਤੌਲ 32 ਬੋਰ, 22 ਰੌਂਦ, 50 ਗ੍ਰਾਮ ਹੈਰੋਇਨ ਅਤੇ ਹੋਂਡਾਸਿਟੀ ਕਾਰ ਬਰਾਮਦ ਕੀਤੀ ਗਈ। ਇਨ੍ਹਾਂ ਖਿਲਾਫ਼ ਥਾਣਾ ਬੁੱਲੋਵਾਲ ਵਿੱਚ ਐਨ.ਡੀ.ਸੀ.ਐਸ. ਐਕਟ ਦੀ ਧਾਰਾ 21-61-85 ਅਤੇ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੱਕੀ ਅਤੇ ਮੋਨੂੰ ਗੁੱਜਰ ਨਸ਼ਾ ਅਤੇ ਇਰਾਦਾ ਕਤਲ ਦੇ ਕੇਸਾਂ ਵਿੱਚ ਪਹਿਲਾਂ ਹੀ ਲੋੜੀਂਦੇ ਸਨ ਜਿਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ ਅਤੇ ਸੰਗੀਨ ਜ਼ੁਰਮਾਂ ਦੇ ਮਾਮਲੇ ਦਰਜ਼ ਹਨ। ਪੰਮਾ ਇਕ ਪੁਲਿਸ ਅਧਿਕਾਰੀ ਦੇ ਪੁੱਤਰ ਦੇ ਕਤਲ ਦੇ ਸਬੰਧ ਵਿੱਚ ਦਰਜ ਮੁਕੱਦਮੇ ਤਹਿਤ 28 ਸਤੰਬਰ 2020 ਨੂੰ ਜਮਾਨਤ ’ਤੇ ਆਇਆ ਹੋਇਆ ਸੀ।ਬੀਤੇ ਦਿਨੀਂ ਰਾਜਧਾਨੀ ਟਰਾਂਸਪੋਰਟ ਦੇ ਦਫ਼ਤਰ ਵਿੱਚ ਗੋਲੀ ਚਲਾ ਕੇ ਫਰਾਰ ਹੋਏ ਵਰਿੰਦਰਜੀਤ ਸਿੰਘ ਉਰਫ ਸਾਬੀ ਵਾਸੀ ਬਸੀ ਜਾਨਾ ਨੂੰ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਬੀ.ਡੀ.ਪੀ.ਓ. ਦਫ਼ਤਰ ਨੇੜਿਓਂ  ਗ੍ਰਿਫਤਾਰ ਕਰਕੇ ਉਸ ਪਾਸੋਂ 32 ਬੋਰ ਦਾ ਪਿਸਤੌਲ ਅਤੇ 4 ਰੌਂਦ ਬਰਾਮਦ ਕਰਕੇ ਆਈ.ਪੀ.ਸੀ. ਦੀ ਧਾਰਾ 336, 506 ਅਤੇ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

 

Tags: Crime News Punjab , Punjab Police , Police , Crime News , Hoshiarpur , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD