Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ : ਰਵਨੀਤ ਸਿੰਘ ਬਿੱਟੂ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ, ਪੁਲਿਸ ਤੇ ਸਥਾਨਕ ਸਰਕਾਰ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਵਿਚ ਨਿਭਾਈ ਸ਼ਾਨਦਾਰ ਭੂਮਿਕਾ ਲਈ ਕੀਤੀ ਸ਼ਲਾਘਾ

Web Admin

Web Admin

5 Dariya News

ਲੁਧਿਆਣਾ , 10 Nov 2020

Last updated on: Nov 10, 2020, 00:00 IST

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ, ਸਿਹਤ, ਪੁਲਿਸ ਤੇ ਸਥਾਨਕ ਸਰਕਾਰ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਰਮ ਸੀਮਾਂ ਦੌਰਾਨ ਮਨੁੱਖਤਾ ਦੀ ਸੇਵਾ ਵਿਚ ਨਿਭਾਈ ਸ਼ਾਨਦਾਰ ਭੂਮਿਕਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਂਮੈਂ ਇਸ ਮਹਾਂਮਾਰੀ ਦੌਰਾਨ ਤੁਹਾਡੇ ਦੁਆਰਾ ਕੀਤੇ ਅਣਥੱਕ ਕਾਰਜਾਂ ਲਈ ਆਪਣਾ ਸਿਰ ਝੁਕਾ ਕੇ ਨਮਨ ਕਰਦਾ ਹਾਂ'।ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ ਵੱਲੋਂ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਵਿਧਾਇਕ ਪੂਰਬੀ ਸ੍ਰੀ ਸੰਜੇ ਤਲਵਾੜ, ਵਿਧਾਇਕ ਪਾਇਲ ਸ੍ਰ.ਲਖਵੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ. ਯਾਦਵਿੰਦਰ ਸਿੰਘ ਜੰਡਿਆਲੀ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।ਸੰਸਦ ਮੈਂਬਰ ਬਿੱਟੂ ਵੱਲੋਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ।ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖ਼ਾਸਕਰ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਨਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਸਖੀ ਵਨ ਸਟਾਪ ਸੈਂਟਰ ਪ੍ਰਤੀ ਵੱਧ ਤੋਂ ਵੱਧ ਸੰਵੇਦਨਸ਼ੀਲ ਬਣਾਉਣ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਵੀਡ-19 ਮਹਾਂਮਾਰੀ ਦੌਰਾਨ ਸਖਤ ਮਿਹਨਤ ਕਰਨ ਵਾਲੇ ਅਧਿਕਾਰੀਆਂ ਅਤੇ ਸਟਾਫ ਦੀ ਹੌਸਲਾ ਅਫਜ਼ਾਈ ਲਈ ਸੰਸਦ ਮੈਬਰ ਸ੍ਰ. ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ।ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਬਿੱਟੂ ਨੂੰ ਇਹ ਵੀ ਦੱਸਿਆ ਕਿ ਜਿਵੇਂ ਕੋਵਿਡ-19 ਦੀ ਦੂਜੀ ਲਹਿਰ ਨੇ ਦੂਜੇ ਰਾਜਾਂ ਵਿੱਚ ਪੈਰ ਪਸਾਰਨੇ ਸੁਰੂ ਕਰ ਦਿੱਤੇ ਹਨ, ਜੇਕਰ ਅਜਿਹੀ ਸਥਿਤੀ ਲੁਧਿਆਣਾ ਵਿੱਚ ਪੈਦਾ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪੱਬਾ ਭਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਆਪਸੀ ਵਿੱਥ ਬਣਾਈ ਰੱਖਣਾ ਅਤੇ ਹੱਥਾਂ ਨੂੰ ਸਾਫ ਰੱਖਣਾ ਦੀ ਪਾਲਣਾ ਕਰਨ, ਕਿਉਂਕਿ ਦੂਜੀ ਲਹਿਰ ਨੂੰ ਰੋਕਣ ਦੀ ਇਹੀ ਵੈਕਸੀਨ ਅਤੇ ਤਰੀਕਾ ਹੈ।

 

Tags: Ravneet Singh Bittu , Punjab , Punjab Pradesh Congress Committee , Congress , Ludhiana , District Development Coordination and Monitoring Committee , DISHA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD