Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਐਸ.ਐਸ.ਪੀ ਵੱਲੋਂ ਪਟਿਆਲਾ ਦੀ ਪੁਲਿਸ ਲਾਈਨ 'ਚ ਆਪਣੀ ਕਿਸਮ ਦਾ ਪਹਿਲਾ ਹੈਲਮੈਟ ਬੈਂਕ ਸਥਾਪਤ

Web Admin

Web Admin

5 Dariya News

ਪਟਿਆਲਾ , 11 Nov 2020

Last updated on: Nov 11, 2020, 00:00 IST

ਪਟਿਆਲਾ ਦੀ ਪੁਲਿਸ ਲਾਈਨ ਵਿਖੇ ਆਪਣੀ ਕਿਸਮ ਦਾ ਪਹਿਲਾ ਹੈਲਮੈਟ ਬੈਂਕ ਸਥਾਪਤ ਕੀਤਾ ਗਿਆ ਹੈ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਇਸ ਹੈਲਮੈਟ ਬੈਂਕ ਦੀ ਸਥਾਪਨਾ ਕਰਦਿਆਂ ਇਸ ਕੰਮ 'ਚ ਆਪਣੇ ਚੱਲ ਰਹੇ ਪ੍ਰਾਜੈਕਟ 'ਸੜ੍ਹਕ' ਤਹਿਤ ਯੋਗਦਾਨ ਪਾਉਣ ਵਾਲੀ ਸਮਾਜਿਕ ਸੰਸਥਾ ਪਟਿਆਲਾ ਫਾਊਂਡੇਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪਟਿਆਲਾ ਟ੍ਰੈਫਿਕ ਪੁਲਿਸ ਦੀ ਸਥਾਨਕ ਪੀਸੀਆਰ ਯੂਨਿਟ ਦੇ ਇਸ ਉਪਰਾਲੇ ਨੂੰ ਸੜ੍ਹਕ ਸੁਰੱਖਿਆ ਵੱਲ ਪੁੱਟਿਆ ਇੱਕ ਹੋਰ ਅਹਿਮ ਕਦਮ ਦੱਸਿਆ ਹੈ।ਸ੍ਰੀ ਦੁੱਗਲ ਨੇ ਕਿਹਾ ਕਿ ਇਸ ਉਪਰਾਲੇ ਦਾ ਮੰਤਵ ਹੈਸ਼ਟੈਗ ਡਬਲਿਯੂਡੀਓਆਰ2020 ਤਹਿਤ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਯਾਦ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਫਾਊਂਡੇਸ਼ਨ ਵੱੱਲੋਂ ਡੀਜਾਇਨ ਕੀਤੀ ਗਈ ਹੈਲਮੈਟ ਬੈਂਕ ਦੀ ਐਪ ਰਾਹੀਂ ਰਿਕਾਰਡ ਰੱਖਦਿਆਂ ਪੀਸੀਆਰ ਯੂਨਿਟ ਨੂੰ 50 ਹੈਲਮੈਟ ਪ੍ਰਦਾਨ ਕੀਤੇ ਗਏ ਹਨ, ਜੋਕਿ ਵਰਤਕੇ ਵਾਪਸ ਕਰਨ ਯੋਗ ਹੋਣਗੇ।ਐਸ.ਐਸ.ਪੀ. ਨੇ ਪਟਿਆਲਾ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਬੈਂਕ ਦਾ ਇੱਕ ਉਦੇਸ਼ ਇਹ ਵੀ ਹੈ ਕਿ ਦੋ ਪਹੀਆ ਵਾਹਨਾਂ ਦੇ ਚਾਲਕਾਂ ਨੂੰ ਹੈਲਮੈਟ ਪਹਿਨਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਰੋਜ਼ਾਨਾ ਸਕੂਟਰ ਮੋਟਰਸਾਇਕਲ ਚਲਾਉਣ ਸਮੇਂ ਹੈਲਮੈਟ ਪਾਉਣ ਦੀ ਆਦਤ ਪਾਉਂਦਿਆਂ ਕਿਸੇ ਦੁਰਘਟਨਾ ਹੋਣ ਦੀ ਸੂਰਤ 'ਚ ਉਨ੍ਹਾਂ ਦੇ ਸਿਰ ਦੀ ਸੁਰੱਖਿਆ ਹੋ ਸਕੇ ਅਤੇ ਟ੍ਰੈਫਿਕ ਨਿਯਮਾਂ ਦੀ ਵੀ ਪਾਲਣਾ ਹੋ ਸਕੇ।ਇਸ ਮੌਕੇ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਸ੍ਰੀ ਰਵੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਹੈਲਮੈਟ ਬੈਂਕ ਦੀ ਐਪ ਦੀ ਟ੍ਰੇਨਿੰਗ ਬਾਰੇ ਵਰਕਸ਼ਾਪ ਵੀ ਲਗਾਈ ਗਈ ਹੈ। ਉਨ੍ਹਾਂ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸੜ੍ਹਕ ਪ੍ਰਾਜੈਕਟ ਬਾਰੇ ਦੱਸਿਆ ਕਿ ਇਸ ਤਹਿਤ ਉਨ੍ਹਾਂ ਵੱਲੋਂ ਆਮ ਲੋਕਾਂ, ਖਾਸ ਕਰਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਤੇ ਛੋਟੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।ਇਸ ਮੌਕੇ ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਡੀਐਸਪੀ ਟ੍ਰੈਫਿਕ ਅੱਛਰੂ ਰਾਮ ਸ਼ਰਮਾ, ਪਟਿਆਲਾ ਫਾਊਂਡੇਸ਼ਨ ਦੇ ਮੈਂਬਰ ਅਨਮੋਲਜੀਤ ਸਿੰਘ, ਐਸਪੀ ਚਾਂਦ, ਰਕੇਸ਼ ਗੋਇਲ, ਹਰਪ੍ਰੀਤ ਸੰਧੂ, ਐਡਵੋਕੇਟ ਰਕੇਸ਼ ਬਹਾਦਰ, ਰਾਹੁਲ ਸ਼ਰਮਾ, ਵਲੰਟੀਅਰ ਹਰਸ਼ਦੀਪ ਸਿੰਘ, ਭਰਪੂਰ ਸਿੰਘ, ਸਿਮਰਨਜੀਤ ਕੌਰ, ਮਾਧੁਰ ਵਰਮਾ, ਰਣਜੀਤ ਸਿੰਘ, ਸੁਖਦਰਸ਼ਨਪਾਲ ਸਿੰਘ, ਗੁਰਪ੍ਰੀਤ ਕੌਰ, ਪਲਕ, ਨੀਰਜ ਗੁਪਤਾ ਆਦਿ ਵੀ ਮੌਜੂਦ ਸਨ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD