Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬਾ ਪੰਜਾਬ ਤਰੱਕੀ ਦੀ ਰਾਹ ’ਤੇ : ਫ਼ਤਹਿਜੰਗ ਸਿੰਘ ਬਾਜਵਾ

Web Admin

Web Admin

5 Dariya News

ਬਟਾਲਾ , 11 Nov 2020

Last updated on: Nov 11, 2020, 00:00 IST

ਪੰਜਾਬ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਰਾਜ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਕੈਪਟਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬਾ ਪੰਜਾਬ ਤਰੱਕੀ ਦੀ ਰਾਹ ’ਤੇ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ  ਫ਼ਤਹਿਜੰਗ ਸਿੰਘ ਬਾਜਵਾ ਨੇ ਅੱਜ ਕਾਦੀਆਂ ਆਪਣੇ ਗ੍ਰਹਿ ਵਿਖੇ ਲੋਕਾਂ ਦੀ ਮੁਸ਼ਕਲਾਂ ਸੁਣਨ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਸ. ਬਾਜਵਾ ਨੇ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਕਾਰਨ ਸੂਬੇ ਨੂੰ ਕਈ ਤਰਾਂ ਦੀਆਂ ਆਰਥਿਕ ਔਂਕੜਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਸਦੇ ਬਾਵਜੂਦ ਵੀ ਰਾਜ ਸਰਕਾਰ ਨੇ ਸੂਬੇ ਦੀ ਤਰੱਕੀ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਰਾਜ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਜੋ ਸੂਬੇ ਦੀ ਬਦਲਦੀ ਨੁਹਾਰ ਦਾ ਪ੍ਰਤੀਕ ਹਨ।ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਵਿਕਾਸ ਲਈ ਉਹ ਪੂਰੀ ਤਰਾਂ ਯਤਨਸ਼ੀਲ ਹਨ ਅਤੇ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਿਥੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਏਜੰਡਾ ਹੈ ਓਥੇ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਣ ਕਰਨਾ ਵੀ ਉਨ੍ਹਾਂ ਦੀ ਜੁੰਮੇਵਾਰੀ ਹੈ, ਜਿਸਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਲਈ ਉਨ੍ਹਾਂ ਦੇ ਘਰ ਦੇ ਦਵਾਰ ਹਮੇਸ਼ਾਂ ਖੁੱਲ੍ਹੇ ਹਨ ਅਤੇ ਹਲਕਾ ਵਾਸੀ ਜਦੋਂ ਚਾਹੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।ਸ. ਬਾਜਵਾ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਪਿੰਡਾਂ ਦਾ ਸਮਾਰਟ ਵਿਲੇਜ ਕੰਪੇਨ ਤਹਿਤ ਵਿਸ਼ੇਸ਼ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ ਸ਼ਹਿਰਾਂ ਦੇ ਵਿਕਾਸ ਲਈ ਵੀ ਉਹ ਵਚਨਬੱਧ ਹਨ ਅਤੇ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਾਲ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

 

Tags: Fateh Jung Singh Bajwa , Congress , Batala , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD