Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ ਰੰਜੂ ਸਿੰਗਲਾ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੈਸ਼ਨਲ ਪ੍ਰੋਗ੍ਰਾਮ ਫਾਰ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਟੀਜ਼, ਕਾਰਡੀਓਵੈਕੂਲਰ ਡਜ਼ੀਜ਼ ਐਂਡ ਸਟ੍ਰੋਕ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Nov 2020

Last updated on: Nov 11, 2020, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਪੰਜਾਬ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਧੀਨ ਰੋਕਥਾਮ ਅਤੇ ਇਨ੍ਹਾਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਚੇਤਨਾ ਵੈਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ। ਇਹ ਵੈਨ ਆਡੀਓ ਅਤੇ ਵੀਡੀਓ ਨਾਲ ਲੈਸ ਹੈ। ਇਹ ਜਾਗਰੂਕਤਾ ਵੈਨ ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਹ ਵੈਨ ਜਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀ ਸਬੰਧੀ ਜਾਗਰੂਕ ਕਰੇਗੀ।ਇਸ ਜਾਗਰੂਕਤਾ ਵੈਨ ਨੂੰ ਡਾ. ਰੰਜੂ ਸਿੰਗਲਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾ ਸ਼ਤੀਸ਼ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਸਮੇਂ ਡਾ ਭਾਰਤ ਭੂਸ਼ਣ, ਡਾ ਅਰਪਨ, ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਗੁਰਚਰਨ ਸਿੰਘ ਫਾਰਮਾਸਿਸਟ, ਸੁਨੀਤਾ ਰਾਣੀ ਨਰਸਿੰਗ ਸਿਸਟਰ, ਵਕੀਲ ਸਿੰਘ, ਦਰਸ਼ਨਾ, ਪਿੰਕੀ ਅਤੇ ਮਨਪ੍ਰੀਤ ਹਾਜਰ ਸਨ। ਇਸ ਮੌਕੇ  ਡਾ ਰੰਜੂ ਸਿੰਗਲਾ ਨੇ ਦੱਸਿਆ ਕਿ 60 ਪ੍ਰਤੀਸ਼ਤ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। 

ਇਨ੍ਹਾਂ ਬਿਮਾਰੀਆਂ ਦਾ ਇਲਾਜ ਜਿਲ੍ਹੇ ਦੇ ਸਾਰੇ ਸਰਕਾਰੀ ਹਸਤਪਾਲਾਂ ਵਿੱਚ ਮੁਫ਼ਤ ਕੀਤਾ ਜ਼ਾਂਦਾ ਹੈ।ਡਾ ਸੁਨੀਲ ਬਾਂਸਲ ਨੇ ਦੱਸਿਆ ਕਿ ਜੇਕਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਹੈ ਤਾਂ ਜਲਦੀ ਤੋਂ ਜਲਦੀ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਮਾਹਿਰ ਡਾਕਟਰ ਤੋਂ ਚੈਕ ਕਰਵਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕੈਂਸਰ ਦੀ ਬਿਮਾਰੀ ਹੈ ਤਾਂ ਉਹ ਪੰਜਾਬ ਸਰਕਾਰ ਦੁਆਰਾ ਚੱਲ ਰਹੀ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਦੇ ਫਾਰਮ ਭਰ ਕੇ ਸਰਕਾਰੀ ਹਸਪਤਾਲਾਂ, 3 ਮੈਡੀਕਲ ਕਾਲਜਾਂ ਜਾਂ ਐਫੀਲੀਏਟਡ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਡਾ ਸ਼ਤੀਸ਼ ਨੇ ਦੱਸਿਆ ਕਿ ਇਹ ਵੈਨ 12 ਨਵੰਬਰ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਗੈਰ ਸੰਚਾਰੀ ਬਿਮਾਰੀਆਂ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕਰੇਗੀ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੈਨ ਰਾਹੀੱ ਦਿੱਤੀ ਜਾਂਦੀ ਜਾਗਰੂਕਤਾ ਦਾ ਅਤੇ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਦਾ ਵੱਧ ਤੋੱ ਵੱਧ  ਲਾਭ ਉਠਾਉਣ। ਸ੍ਰੀ ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਨੇ ਦੱੱਸਿਆਂ ਕਿ ਇਸ ਵੈਨ ਦਾ ਮੁੱਖ ਮਕਸਦ ਆਮ ਜਨਤਾ ਨੂੰ ਗੈਰ ਸੰਚਾਰੀਆਂ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕਰਨਾ ਹੈ। ਇਹ ਵੈਨ ਪੈਂਫਲਿਟ ਰਾਹੀਂ ਅਤੇ ਫਿਲਮਾਂ ਰਾਹੀ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਜਾਗਰੂਕ ਕਰੇਗੀ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD