Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਤਰੱਕੀ ਹਾਸਲ 282 ਅਤੇ 80 ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰ ਸੂਬੇ ਦੀ ਨਵੀਂ ਪੀੜੀ ਨੂੰ ਪੋਸ਼ਕ ਖ਼ੁਰਾਕ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੀਆਂ

Web Admin

Web Admin

5 Dariya News

ਚੰਡੀਗੜ , 11 Nov 2020

Last updated on: Nov 11, 2020, 00:00 IST

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।

ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ਉਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਹਾਲ ਹੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ‘ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।ਸ੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਤਰਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ। ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD