Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਭਾਸ਼ਾ ਵਿਭਾਗ ਨੇ ਘੁਮਾਣ ਵਿਖੇ ਭਗਤ ਨਾਮਦੇਵ ਜੀ ਦੇ ਜੀਵਨ ਉੱਪਰ ਗੋਸ਼ਟੀ ਕਰਵਾਈ

ਭਗਤ ਨਾਮਦੇਵ ਜੀ ਦਾ ਜੀਵਨ ਤੇ ਬਾਣੀ ਕੁੱਲ ਮਾਨਵਤਾ ਲਈ ਚਾਨਣ ਮੁਨਾਰਾ - ਵਿਧਾਇਕ ਲਾਡੀ

Web Admin

Web Admin

5 Dariya News

ਬਟਾਲਾ , 17 Nov 2020

Last updated on: Nov 17, 2020, 00:00 IST

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਮਨਾਏ ਜਾ ਰਹੇ ਪੰਜਾਬੀ ਸਪਤਾਹ ਦਾ ਪੰਜਵਾਂ ਸਮਾਗਮ ਅੱਜ ਭਗਤ ਨਾਮਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਘੁਮਾਣ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਸ. ਤੀਰਥ ਸਿੰਘ ਢਿਲੋਂ ਵਲੋਂ ਕੀਤੀ ਗਈ।ਬਾਬਾ ਨਾਮਦੇਵ ਜੀ ਦੇ ਜੀਵਨ ਅਤੇ ਬਾਣੀ ਬਾਰੇ ਖੋਜ ਭਰਪੂਰ ਪੱਤਰ ਪੜ੍ਹਦਿਆਂ ਡਾ. ਧਰਮ ਸਿੰਘ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਹੋਏ ਹਨ ਅਤੇ ਆਪ ਜੀ ਨੇ ਆਪਣੀ ਬਾਣੀ ਵਿੱਚ ਊਚ ਨੀਚ ਦੇ ਪਾੜੇ ਨੂੰ ਖਤਮ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਸ਼ਬਦ 18 ਰਾਗਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਜੋ ਕੁੱਲ ਮਾਨਵਤਾ ਲਈ ਚਾਨਣ ਮੁਨਾਰਾ ਹਨ। ਡਾ. ਧਰਮ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਹਰ ਪ੍ਰਾਣੀ ਮਾਤਰ ਨੂੰ ਇਸਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਉੱਘੇ ਵਿਦਵਾਨ ਪ੍ਰਿੰਸੀਪਲ ਅਵਤਾਰ ਸਿੰਘ ਨੇ ਵੀ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਬਾਣੀ ਬਾਰੇ ਆਪਣਾ ਪਰਚਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਸ਼ੁਰੂਆਤੀ ਸ਼ਬਦ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ੍ਰੀਮਤੀ ਕਰਮਜੀਤ ਕੌਰ ਨੇ ਬੋਲਦਿਆਂ ਹੋਇਆਂ ਵਿਭਾਗੀ ਗਤੀਵਿਧੀਆਂ ਅਤੇ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਮੁੱਖ ਮਹਿਮਾਨ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਘੁਮਾਣ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ ਜਿਸ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਹੈ। 

ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਨੇ ਪੰਜਾਬੀ ਸਪਤਾਹ ਤਹਿਤ ਘੁਮਾਣ ਵਿਖੇ ਸ਼੍ਰੀ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਉੱਪਰ ਗੋਸ਼ਟੀ ਕਰਾ ਕੇ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਦੇ ਇਸ ਉੱਦਮ ਨਾਲ ਲੋਕ ਭਗਤ ਨਾਮਦੇਵ ਜੀ ਦੇ ਜੀਵਨ ਤੇ ਫਲਸਫੇ ਤੋਂ ਹੋਰ ਵੀ ਜਾਣੂ ਹੋ ਸਕਣਗੇ।ਇਸ ਸਮਾਗਮ ਵਿੱਚ ਸ੍ਰੀ ਗੇਜਾ ਰਾਮ, ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਗੇਜਾ ਰਾਮ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਭਗਤ ਨਾਮਦੇਵ ਜੀ ਵਲੋਂ ਬੱਸੀ ਪਠਾਨਾ ਨਗਰ ਵਿੱਚ ਬਿਤਾਏ ਸਮੇਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਵਿੱਚ ਗੁਰਮੇਜ ਸਿੰਘ ਭਰਾਤਾ ਉੱਘੇ ਸ਼ਾਇਰ ਸੰਤ ਰਾਮ ਉਦਾਸੀ ਨੇ ਵੀ ਸ਼ਿਰਕਤ ਕੀਤੀ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉੱਘੇ ਚਿੰਤਕ ਸ. ਤੀਰਥ ਸਿੰਘ ਢਿਲੋਂ ਨੇ ਵੀ ਭਗਤ ਨਾਮਦੇਵ ਜੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਭਾਸ਼ਾ ਵਿਭਾਗ ਦੇ ਇਸ ਉੱਦਮ ਦੀ ਸਰਾਹਨਾ ਕੀਤੀ। ਇਹ ਸਮੁੱਚਾ ਸਮਾਗਮ ਸਤਨਾਮ ਸਿੰਘ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਰਚਾਇਆ ਗਿਆ। ਮੰਚ ਸੰਚਾਲਨ ਤੇਜਿੰਦਰ ਸਿੰਘ ਗਿੱਲ ਵਲੋਂ ਬਾਖੂਬੀ ਨਿਭਾਇਆ ਗਿਆ। ਇਸ ਮੌਕੇ ਡਾ. ਸਿਮਰਤ ਸੁਮੈਰਾ ਦੀ ਪੁਸਤਕ ‘ਕੇਸੂ ਫਿਰ ਖਿੜੇਂਗੇ’ ਦੀ ਕੁੰਢ ਚੁਕਾਈ ਕੀਤੀ ਗਈ।ਇਸ ਮੌਕੇ ਐੱਸ.ਡੀ.ਐੱਮ. ਬਲਵਿੰਦਰ ਸਿੰਘ, ਐੱਸ.ਪੀ. ਵਰਿੰਦਰਪ੍ਰੀਤ ਸਿੰਘ, ਪ੍ਰਿੰਸੀਪਲ ਮੈਡਮ ਸਤਿੰਦਰ ਕੌਰ ਪੰਨੂ, ਡਾ. ਸੁਰਿੰਦਰ ਕਮਲ ਲੇਖਕ, ਪਟਿਆਲਾ ਤੋਂ ਵਿਸ਼ੇਸ਼ ਤੌਰ ’ਤੇ ਵੀਰਪਾਲ ਕੌਰ, ਹਰਭਜਨ ਕੌਰ, ਪ੍ਰਤਿਪਾਲ ਕੌਰ, ਪ੍ਰਵੀਨ ਕੁਮਾਰ, ਅਮਰਿੰਦਰ ਸਿੰਘ ਸਹਾਇਕ ਡਾਇਰੈਕਟ, ਸੰਗਰੂਰ ਤੋਂ ਭਗਵਾਨ ਸਿੰਘ, ਜਗਦੇਵ ਸਿੰਘ, ਡਾ. ਅਨੂਪ ਸਿੰਘ, ਡਾ. ਭੁਪਿੰਦਰ ਸਿੰਘ ਮੱਟੂ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਨੇ ਉੱਘੇ ਸਾਹਿਤਕਾਰਾਂ ਸਮੇਤ ਨੇ ਹਾਜ਼ਰੀ ਲਗਵਾਈ। ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ੍ਰੀ ਨਾਮਦੇਵ ਦਰਬਾਰ ਕਮੇਟੀ (ਰਜਿ) ਘੁਮਾਣ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

 

Tags: Balwinder Singh Laddi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD