Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਫ਼ਾਈ ਕਰਮੀਆਂ ਦਾ ਸੋਸ਼ਣ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕਰੇਗਾ ਸਫ਼ਾਈ ਕਰਮਚਾਰੀ ਕਮਿਸ਼ਨ - ਚੇਅਰਮੈਨ ਗੇਜਾ ਰਾਮ

ਕੋਰੋਨਾ ਦੀ ਸ਼ਿਕਾਰ ਹੋਈ ਸਫਾਈ ਕਰਮਚਾਰਨ ਦੇ ਪਰਿਵਾਰ ਨੂੰ 15 ਦਿਨਾਂ ਵਿੱਚ 50 ਲੱਖ ਰੁਪਏ ਮੁਆਵਜਾ ਦੇਣ ਦੀਆਂ ਹਦਾਇਤਾਂ

Web Admin

Web Admin

5 Dariya News

ਬਟਾਲਾ , 17 Nov 2020

Last updated on: Nov 17, 2020, 00:00 IST

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੱਚੇ ਕਰਮਚਾਰੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਤਨਖਾਹ ਉਨ੍ਹਾਂ ਦੇ ਖਾਤਿਆਂ ਵਿੱਚ ਆਨ-ਲਾਈਨ ਦਿੱਤੀ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਨੇ ਇਸ ਪ੍ਰਤੀ ਕੋਈ ਕੁਤਾਹੀ ਜਾਂ ਲਾਪਰਵਾਹੀ ਵਰਤੀ ਤਾਂ ਕਮਿਸ਼ਨ ਵਲੋਂ ਉਸ ਅਧਿਕਾਰੀ ਵਿਰੋਧ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕੀਤਾ ਜਾਵੇਗਾ। ਚੇਅਰਮੈਨ ਸ੍ਰੀ ਗੇਜਾ ਰਾਮ ਅੱਜ ਬਟਾਲਾ ਨਗਰ ਨਿਗਮ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਰਾਮ ਸਿੰਘ, ਕਮਿਸ਼ਨ ਦੇ ਮੈਂਬਰ ਸ. ਇੰਦਰਜੀਤ ਸਿੰਘ, ਮੈਂਬਰ ਸ੍ਰੀ ਪ੍ਰੇਮ ਮਸੀਹ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਵੀ ਹਾਜ਼ਰ ਸਨ।ਚੇਅਰਮੈਨ ਸ੍ਰੀ ਗੇਜਾ ਰਾਮ ਨੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਸਫਾਈ ਕਰਮੀ ਦਾ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਰਤ ਕਾਨੂੰਨਾਂ ਤਹਿਤ ਸਫ਼ਾਈ ਕਰਮੀਆਂ ਨੂੰ ਬਣਦਾ ਮਿਹਨਤਾਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਜਿਨ੍ਹਾਂ ਠੇਕੇਦਾਰਾਂ ਦੇ ਆਉਟ ਸੋਰਸ ਪ੍ਰਣਾਲੀ ਤਹਿਤ ਰੱਖੇ ਕੱਚੇ ਸਫਾਈ ਕਰਮਚਾਰੀਆਂ ਦੇ ਪੀ.ਪੀ.ਐੱਫ ਫੰਡਾਂ ਵਿੱਚ ਹੇਰ-ਫੇਰ ਕੀਤਾ ਹੈ ਉਨ੍ਹਾਂ ਖਿਲਾਫ ਧੋਖਾਧੜੀ ਦਾ ਪਰਚਾ ਕਰਨ ਦੀ ਕਮਿਸ਼ਨ ਵਲੋਂ ਸ਼ਿਫ਼ਾਰਸ਼ ਕੀਤੀ ਜਾਵੇਗੀ। ਬਟਾਲਾ ਦੀ ਸਫ਼ਾਈ ਕਰਮਚਾਰਨ ਜੀਤਾ ਰਾਣੀ ਜਿਸਦੀ ਕੋਰੋਨਾ ਵਾਇਰਸ ਕਾਰਨ ਆਨ-ਡਿਊਟੀ ਮੌਤ ਹੋ ਗਈ ਸੀ ਅਤੇ 100 ਦਿਨਾਂ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਉਸਦੇ ਵਾਰਸਾਂ ਨੂੰ ਕੋਰੋਨਾ ਪੀੜ੍ਹਤਾਂ ਲਈ ਐਲਾਨੀ 50 ਲੱਖ ਰੁਪਏ ਦੀ ਰਾਸ਼ੀ ਨਾ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਅਗਲੇ 15 ਦਿਨਾਂ ਵਿੱਚ ਪੀੜ੍ਹਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਿੱਤੀ ਜਾਵੇ ਨਹੀਂ ਤਾਂ ਕਮਿਸ਼ਨ ਇਸ ਉੱਪਰ ਆਪਣੇ ਵਲੋਂ ਕਾਨੂੰਨੀ ਰਾਹ ਅਖਤਿਆਰ ਕਰੇਗਾ।ਬਟਾਲਾ ਨਗਰ ਨਿਗਮ ਵਿੱਚ ਸਫ਼ਾਈ ਵਿਵਸਥਾ ਦਾ ਜਾਇਜਾ ਲੈਣ ਮੌਕੇ ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਬਟਾਲਾ ਸ਼ਹਿਰ ਵਿੱਚ ਹੋਰ ਸਫ਼ਾਈ ਸੇਵਕ ਰੱਖੇ ਜਾਣ ਤਾਂ ਜੋ ਸ਼ਹਿਰ ਦੀ ਸਫ਼ਾਈ ਵਧੀਆ ਢੰਗ ਨਾਲ ਹੋ ਸਕੇ। ਉਨ੍ਹਾਂ ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਨਗਰ ਕੌਂਸਲਾਂ ਵਿੱਚ ਵੀ ਹੋਰ ਸਫ਼ਾਈ ਸੇਵਕ ਭਰਤੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਸਫ਼ਾਈ ਕਰਮਚਾਰੀ ਪੜ੍ਹੇ-ਲਿਖੇ ਹਨ ਉਨ੍ਹਾਂ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਤਰੱਕੀ ਦਿੱਤੀ ਜਾਵੇ।ਕੁਝ ਸਫ਼ਾਈ ਕਰਮਚਾਰੀਆਂ ਵਲੋਂ ਜਦੋਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਕਿ ਉਨ੍ਹਾਂ ਨੂੰ ਤਹਿ ਰਾਸ਼ੀ ਤੋਂ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਤਾਂ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਕਿਹਾ ਕਿ ਇਸ ਸਬੰਧੀ ਵਿਸਥਾਰਤ ਰਿਪੋਰਟ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ ਤਾਂ ਜੋ ਸਬੰਧਤ ਠੇਕੇਦਾਰਾਂ ਅਤੇ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਰੰਭੀ ਜਾ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਵਚਨਬੱਧ ਹੈ ਅਤੇ ਕਿਸੇ ਵੀ ਸਫਾਈ ਕਰਮੀ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ੍ਰੀ ਗੇਜਾ ਰਾਮ ਨੇ ਕਿਹਾ ਕਿ ਕਮਿਸ਼ਨ ਵਲੋਂ ਅਗਲੇ ਮਹੀਨੇ ਦਸੰਬਰ ਦੀ 4 ਤਾਰੀਕ ਨੂੰ ਬਟਾਲਾ ਵਿਖੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD