Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 17 Nov 2020

Last updated on: Nov 17, 2020, 00:00 IST

ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚ ਬਾਹਰ ਕੱਢ ਸਕਣ ਲਈ ਸਭ ਤੋਂ ਵੱਧਾ ਸੰਭਾਵਨਾਵਾਂ ਰੱਖਦੀ ਹੈ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਕੇਂਦਰ ਨੂੰ ਮਨਜ਼ੂਰੀ ਦਿੱਤੀ ਗਈ, ਨਾਲ ਗੰਨੇ ਦੀ ਕਾਸ਼ਤ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਹ ਕਦਮ ਫਸਲੀ ਵਿਭਿੰਨਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਕਿਉਂ ਜੋ ਇਸ ਨਾਲ ਕਿਸਾਨ ਗੰਨੇ ਦੀ ਕਾਸ਼ਤ ਵੱਲ ਮੋੜਾ ਪਾਉਣਗੇ। ਇਸ ਨਾਲ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਵਧੀਆ ਕਿਸਮ ਦਾ ਗੰਨਾ ਮਿਲੇਗਾ।

ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਵਾਸਤੇ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀ.ਐਨ.ਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।ਇਸੇ ਦੌਰਾਨ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਨੇ ਇਸ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਸਹਿਕਾਰਤਾ ਮੰਤਰੀ ਜੋ ਕੌਂਸਲ ਦੇ ਚੇਅਰਮੈਨ ਵੀ ਹਨ, ਨੂੰ ਅਧਿਕਾਰਤ ਕੀਤਾ। ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਿਰ ਤੋਂ ਇਲਾਵਾ ਸੂਬੇ ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ ਨੂੰ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਵਸੰਤਾਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦੇ ਡਾਇਰੈਕਟਰ ਜਨਰਲ ਸ਼ਿਵਾਜੀ ਰਾਓ ਦੇਸ਼ਮੁੱਖ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਦੇ ਮੁੱਖ ਗੰਨਾ ਸਲਾਹਕਾਰ ਡਾ.ਰਾਓਸਾਹਿਬ ਡੋਲੇ, ਸ਼ੂਗਰਫੈਡ ਪੰਜਾਬ ਦੇ ਐਮ.ਡੀ. ਪੁਨੀਤ ਗੋਇਲ, ਪੰਜਾਬ ਦੇ ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਸਹਿਕਾਰੀ ਖੰਡ ਮਿੱਲ ਅਜਨਾਲਾ ਦੇ ਜਨਰਲ ਮੈਨੇਜਰ ਕਮ ਕੇਂਦਰ ਦੇ ਕਾਰਜਕਾਰੀ ਡਾਇਰੈਕਟਰ ਸ਼ਿਵਰਾਜਪਾਲ ਸਿੰਘ ਤੇ ਸ਼ੂਗਰਫੈਡ ਦੇ ਜਨਰਲ ਮੈਨੇਜਰ (ਹੈਡ ਕੁਆਰਟਰ) ਕੰਵਲਜੀਤ ਸਿੰਘ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Sugarcane Research & Development Institute , Sugarfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD