Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ : ਰਾਣਾ ਗੁਰਮੀਤ ਸਿੰਘ ਸੋਢੀ

ਕੌਮਾਂਤਰੀ ਚੈਂਪੀਅਨਸ਼ਿਪਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਨੂੰ ਆਰਥਿਕ ਤੇ ਖੇਡ ਉਪਕਰਨਾਂ ਸਬੰਧੀ ਮਦਦ ਲਈ ਸਿੱਧੇ ਤੌਰ ਉਤੇ ਜ਼ਿਲ੍ਹਾ ਖੇਡ ਅਫ਼ਸਰਾਂ ਨਾਲ ਸੰਪਰਕ ਕਰਨ ਲਈ ਆਖਿਆ

Web Admin

Web Admin

5 Dariya News

ਚੰਡੀਗੜ੍ਹ , 18 Nov 2020

Last updated on: Nov 18, 2020, 00:00 IST

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇੱਥੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਰਾਜ ਭਰ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਆਖਦਿਆਂ ਕਿਹਾ ਕਿ ਸਾਲ 2007 ਤੋਂ 2015 ਤੱਕ ਦੇ 2339 ਖਿਡਾਰੀਆਂ ਸਣੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ। ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ। ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਵਿੱਚ ਇਕੋ ਸਮੇਂ ਸਾਰੇ ਖਿਡਾਰੀਆਂ ਦੀ ਹਾਜ਼ਰੀ ਦੀ ਥਾਂ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਸਿਖਲਾਈ ਸੈਸ਼ਨ ਤੋਂ ਬਾਅਦ ਸਟੇਡੀਅਮਾਂ ਨੂੰ ਰੋਗਾਣੂ ਮੁਕਤ ਕਰਨਾ ਯਕੀਨੀ ਬਣਾਇਆ ਜਾਵੇ। 

ਇਨ੍ਹਾਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਲਈ ਜ਼ਿਲ੍ਹਾ ਖੇਡ ਅਫ਼ਸਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ।ਖੇਡ ਮੰਤਰੀ ਨੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਕਿਹਾ ਕਿ ਜੇ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦਾ ਹੈ ਅਤੇ ਉਸ ਨੂੰ ਮਾਲੀ ਮਦਦ ਦੀ ਲੋੜ ਹੈ ਤਾਂ ਉਹ ਸਬੰਧਤ ਜ਼ਿਲ੍ਹਾ ਖੇਡ ਅਫ਼ਸਰ ਨਾਲ ਮੁਲਾਕਾਤ ਕਰ ਕੇ ਮਦਦ ਲੈ ਸਕਦਾ ਹੈ। ਵਿਭਾਗ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਹੋਣਹਾਰ ਖਿਡਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਤੇ ਉਪਲਬਧੀਆਂ ਵਾਲੇ ਫਲੈਕਸ ਲਾਉਣ ਬਾਰੇ ਵੀ ਕਿਹਾ। ਇਸ ਦੇ ਨਾਲ-ਨਾਲ ਪੰਜਾਬ ਦੀ ਖੇਡ ਨੀਤੀਆਂ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਨਕਦ ਇਨਾਮੀ ਰਾਸ਼ੀ, ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿਖਲਾਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੌਰਾਨ 'ਸਾਈ' ਤੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਤਫ਼ਸੀਲ ਨਾਲ ਸਮਝਾਇਆ ਅਤੇ ਇਸ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਬਤ ਪੁੱਛਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਜਾਂ ਉਨ੍ਹਾਂ ਦੇ ਮਾਪਿਆਂ ਤੋਂ ਸਿਖਲਾਈ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਪੱਤਰ ਲਿਆ ਜਾਵੇ ਅਤੇ ਹਰੇਕ ਖਿਡਾਰੀਆਂ ਦੇ ਫੋਨ ਉਤੇ 'ਆਰੋਗਿਆ ਸੇਤੂ' ਐਪ ਡਾਊਨਲੋਡ ਹੋਣਾ ਜ਼ਰੂਰੀ ਹੈ।ਉਨ੍ਹਾਂ ਖਿਡਾਰੀਆਂ ਦੀ ਨਰਸਰੀ ਤਿਆਰ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਤਾਂ ਜੋ ਹਰੇਕ ਖੇਡ ਲਈ ਖਿਡਾਰੀਆਂ ਦੀ ਚੋਣ ਵਾਸਤੇ ਵਿਆਪਕ ਆਧਾਰ ਤਿਆਰ ਹੋ ਸਕੇ।ਮੀਟਿੰਗ ਦੌਰਾਨ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਤੇ ਸਾਰੇ ਜ਼ਿਲ੍ਹਿਆਂ ਦੇ ਖੇਡ ਅਫ਼ਸਰ ਵੀ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD