Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੱਸੀਆਂ(ਰਾਏਕੋਟ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ ਦਾ ਰੱਖਿਆ ਨੀਂਹ ਪੱਥਰ

ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਆਈ.ਟੀ.ਆਈ. ਹੋਵੇਗੀ ਵਰਦਾਨ ਸਾਬਤ - ਡਾ. ਅਮਰ ਸਿੰਘ

Web Admin

Web Admin

5 Dariya News

ਰਾਏਕੋਟ (ਲੁਧਿਆਣਾ) , 18 Nov 2020

Last updated on: Nov 18, 2020, 00:00 IST

ਤਕਨੀਕੀ ਸਿੱਖਿਆ ਮੰਤਰੀ ਪੰਜਾਬ  ਚਰਨਜੀਤ ਸਿੰਘ ਚੰਨੀ ਵਲੋ ਅੱਜ ਰਾਏਕੋਟ ਨੇੜੇ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ਬੱਸੀਆਂ ਦੇ ਕੈਂਪਸ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ (ਆਈ.ਟੀ.ਆਈ.) ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਚੰਨੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪਾਸ ਹੋਈ ਇਹ ਸੰਸਥਾ ਇਲਾਕੇ ਦੀ ਪਹਿਲੀ ਤਕਨੀਕੀ ਸੰਸਥਾ ਹੋਵੇਗੀ। ਇਸ ਆਈ.ਟੀ.ਆਈ. 'ਤੇ ਤਕਰੀਬਨ 7 ਕਰੋੜ ਰੁਪਏ ਖਰਚ ਆਉਣਗੇ ਜਿਸ ਵਿੱਚ 3.39 ਕਰੋੜ ਰੁਪਏ ਇਮਾਰਤ ਦੇ ਨਵੀਨੀਕਰਨ ਲਈ ਅਤੇ 3.60 ਕਰੋੜ ਰੁਪਏ ਸੰਸਥਾ ਵਿੱਚ ਸਿਖਲਾਈ ਲਈ ਮਸ਼ਨੀਰੀ 'ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਆਈ.ਟੀ.ਆਈ. ਦੀ ਸ਼ੁਰੂਆਤ 'ਚ 5 ਕਿੱਤਾ ਮੁਖੀ ਕੋਰਸ ਵਿੱਚ ਕੰਪਿਊਟਰ ਹਾਰਡਵੇਅਰ ਤੇ ਨੈਟਵਰਕਿੰਗ ਮੈਨਟੀਨੈਂਸ, ਇਲੈਕਟ੍ਰੋਨਿਕਸ ਮਕੈਨਿਕ, ਮਸ਼ੀਨੀਸਟ, ਵੈਲਡਰ ਤੇ ਸਰਵੇਅਰ ਸ਼ੁਰੂ ਕੀਤੇ ਜਾਣਗੇ। ਸ੍ਰ. ਚੰਨੀ ਵੱਲੋਂ ਇਸ ਨਵੀਂ ਬਣ ਰਹੀ ਆਈ.ਟੀ.ਆਈ. ਵਿੱਚ ਹੁਨਰ ਵਿਕਾਸ ਕੇਂਦਰ ਅਤੇ ਅਪਰੈਂਟਸ਼ਿਪ ਸਕੀਮ ਸੈਂਟਰ ਬਣਾਉਣ ਦਾ ਐਲਾਨ ਵੀ ਕੀਤਾ। ਸ. ਚੰਨੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਇਸ ਇਮਾਰਤ 'ਚ ਤਕਨੀਕੀ ਕਾਲਜ ਲਈ ਕੈਂਪਸ ਸਥਾਪਿਤ ਕਰਨ ਦੀ ਯੋਜਨਾ ਸੀ ਪ੍ਰੰਤੂ ਯੂਨੀਵਰਸਿਟੀ ਵਲੋਂ ਆਪਣੇ ਹੱਥ ਪਿੱਛੇ ਖਿੱਚ ਲੈਣ ਕਾਰਨ ਪੰਜਾਬ ਸਰਕਾਰ ਨੇ ਇਥੇ ਉਦਯੋਗਿਕ ਸਿੱਖਲਾਈ ਸੰਸਥਾ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਫਤਿਹਗੜ੍ਹ ਸਾਹਬਿ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਬੱਚਿਆਂ ਨੂੰ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਲਈ ਪਹਿਲਾਂ ਕਾਫੀ ਦੂਰ ਜਾਣਾ ਪੈਂਦਾ ਸੀ, ਜਿਸ ਕਾਰਨ ਜਿਆਦਾਤਰ ਬੱਚੇ ਇਸ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਸਨ। 

ਉਨ੍ਹਾ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਹ ਆਈ.ਟੀ.ਆਈ. ਇੱਕ ਚੰਗਾ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 6 ਮਹੀਨੇ ਵਿੱਚ ਆਈ.ਟੀ.ਆਈ. ਬਣ ਕੇ ਤਿਆਰ ਹੋ ਜਾਵੇਗੀ। ਸਮਾਗਮ ਦੇ ਅਖੀਰ 'ਚ ਯੂਥ ਆਗੂ ਕਾਮਿਲ ਬੋਪਾਰਾਏ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਤੇ ਐਮ.ਪੀ. ਡਾ. ਅਮਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਹਲਕਾ ਰਾਏਕੋਟ 'ਚ ਵਿਕਾਸ ਕਾਰਜ ਵੱਡੇ ਪੱਧਰ 'ਤੇ ਚੱਲ ਰਹੇ ਹਨ।ਇਸ ਮੌਕੇ ਵਿਭਾਗ ਦੇ ਡਾਇਰੈਕਟਰ ਕੁਮਾਰ ਸੌਰਵ ਰਾਜ, ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਦਲਜੀਤ ਕੌਰ ਸਿੱਧੂ, ਸਹਾਇਕ ਡਾਇਰੈਕਟਰ ਜਸਵੰਤ ਸਿੰਘ, ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ, ਪ੍ਰਿੰਸੀਪਲ ਬਲਜਿੰਦਰ ਸਿੰਘ, ਪ੍ਰਿੰਸੀਪਲ ਮੋਹਣ ਸਿੰਘ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਚੇਅਰਮੈਨ ਕ੍ਰਿਪਾਲ ਸਿੰਘ, ਪ੍ਰਧਾਨ ਵਿਨੋਦ ਕਤਿਆਲ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਗਰੇਵਾਲ, ਪ੍ਰਦੀਪ ਸਿੰਘ ਮੰਡੇਰ, ਮੁਹੰਮਦ ਇਮਰਾਨ, ਚੇਅਰਮੈਨ ਤਰਲੋਚਨ ਸਿੰਘ, ਸੰਮਤੀ ਮੈਂਬਰ ਸੋਹਣ ਸਿੰਘ ਬੁਰਜ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਲਖਵੀਰ ਸਿੰਘ, ਸਰਪੰਚ ਭੁਪਿੰਦਰ ਕੌਰ, ਸਰਪੰਚ ਮੇਜਰ ਸਿੰਘ, ਜਗਦੇਵ ਸਿੰਘ ਜੱਗਾ ਪੰਚ, ਏਬੰਤ ਜੈਨ, ਸੰਦੀਪ ਸਿੱਧੂ, ਵਿਨੋਦ ਜੈਨ, ਮਹਿੰਦਰਪਾਲ ਸਿੰਘ ਤਲਵੰਡੀ, ਬਲਜਿੰਦਰ ਰਿੰਪਾ, ਤਾਰੀ ਪੂਨੀਆਂ, ਜਿਲ੍ਹਾ ਪ੍ਰੀਸ਼ਦ ਮੈਂਬਰ ਕੰਵਲਜੀਤ ਕੌਰ, ਸਰਪੰਚ ਜਸਪ੍ਰੀਤ ਸਿੰਘ, ਵਿਨੋਦ ਜੈਨ ਰਾਜੂ, ਰਾਜਿੰਦਰ ਬਾਂਸਲ, ਅਵਤਾਰ ਸਿੰਘ ਬੁਰਜ, ਸਰਪੰਚ ਦਰਸ਼ਨ ਸਿੰਘ ਮਾਨ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ ਨਾਹਰ, ਸਰਪੰਚ ਤਲਵਿੰਦਰ ਸਿੰਘ, ਗੁਰਜੀਤ ਸਿੰਘ ਰਾਜੋਆਣਾ, ਨਿਰਭੈ ਸਿੰਘ, ਵੀਰਦਵਿੰਦਰ ਸਿੰਘ ਗੋਲੂ, ਰਾਜਵੀਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Raikot , Ludhiana , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD