Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੋਵਿਡ ਦੀ ਦੂਜੀ ਲਹਿਰ ਆਈ ਤਾਂ ਉਸ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਸਲਾਹਕਾਰ, ਸਿਹਤ ਡਾ. ਤਲਵਾਰ

ਲੋਕਾਂ ਨੂੰ ਐਸਐਮਐਸ (ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜ਼ੇਸ਼ਨ) ਦੇ ਸਿਧਾਂਤ ਦੀ ਪਾਲਣਾ ਕਰਨ ਦੀ ਕੀਤੀ ਅਪੀਲ, ਪ੍ਰਾਈਵੇਟ ਹਸਪਤਾਲਾਂ ਨੂੰ ਆਮ ਲੋਕਾਂ ਵਿਚ ਮਾਸਕ ਵੰਡਣ ਲਈ ਕਿਹਾ

Web Admin

Web Admin

5 Dariya News

ਜਲੰਧਰ , 20 Nov 2020

Last updated on: Nov 20, 2020, 00:00 IST

ਸਲਾਹਕਾਰ ਸਿਹਤ, ਡਾਕਟਰੀ ਸਿੱਖਿਆ ਅਤੇ ਖੋਜ ਡਾ. ਕੇ. ਕੇ. ਤਲਵਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆਉਂਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ।ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਅਤੇ 51 ਪ੍ਰਾਈਵੇਟ ਹਸਪਤਾਲਾਂ, ਜੋ ਕਿ ਜਲੰਧਰ ਵਿਖੇ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ, ਦੇ ਡਾਕਟਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਲਾਹਕਾਰ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ ਪੰਜਾਬ ਨੇ ਅੱਠ ਮਹੀਨਿਆਂ ਦੀ ਮਿਆਦ ਦੌਰਾਨ ਇਸ ਮਾਰੂ ਵਾਇਰਸ ਦੀ ਪਹਿਲੀ ਲਹਿਰ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਹੁਣ ਜੇ ਦੂਜੀ ਲਹਿਰ ਆਉਂਦੀ ਹੈ, ਤਾਂ ਅਸੀਂ ਵਾਇਰਸ ਨਾਲ ਨਜਿੱਠਣ ਲਈ ਬਿਹਤਰ ਸਥਿਤੀ ਵਿਚ ਹੋਵਾਂਗੇ ਕਿਉਂਕਿ ਹੁਣ ਸਾਡੇ ਪਾਸ ਸਿਹਤ ਸਬੰਧੀ ਮਜ਼ਬੂਤ ਬੁਨਿਆਦੀ ਢਾਂਚਾ, ਮਨੁੱਖੀ ਸ਼ਕਤੀ, ਬਿਹਤਰ ਆਈਸੀਯੂ ਸੁਵਿਧਾਵਾਂ, ਵੈਂਟੀਲੇਟਰ, ਆਕਸੀਜ਼ਨ ਅਤੇ ਹੋਰ ਸੁਵਿਧਾਵਾਂ ਉਪਲਬਧ ਹਨ। ਡਾ. ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਤੋਂ ਹਰ ਕੀਮਤੀ ਜਾਨ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਵਾਰ ਪੰਜਾਬ ਵਿਚ ਪਹਿਲੀ ਲਹਿਰ ਤੋਂ ਸਿੱਖੇ ਬਿਹਤਰੀਨ ਮੈਡੀਕਲ ਅਭਿਆਸਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਸਾਂਝਾ ਕਰਕੇ ਲੈਵਲ -3 ਦੇ ਮਰੀਜ਼ਾਂ ਲਈ ਸਮਰਪਿਤ ਆਈਸੀਯੂ ਸੁਵਿਧਾਵਾਂ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਗੋਲਡਲ ਪੀਰੀਅਡ (ਇੱਕ ਹਫ਼ਤੇ) ਦੌਰਾਨ ਲੈਵਲ -2 ਦੇ ਮਰੀਜ਼ਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਉਹ ਲੈਵਲ -3 ਵਿੱਚ ਤਬਦੀਲ ਨਾ ਹੋਣ ਅਤੇ ਪਹਿਲੇ ਪੜਾਅ ’ਤੇ ਠੀਕ ਹੋ ਸਕਣ।ਸਲਾਹਕਾਰ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦਾ ਇਲਾਜ ਸਹੀ ਢੰਗ ਕਰਨ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੋਕਾਂ ਵਿੱਚ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕਰਨ ਅਤੇ ਉਨ੍ਹਾਂ ਨੂੰ ਵਰਤਮਾਨ ਸਮੇਂ ਵਿੱਚ ਮਾਸਕ ਪਹਿਨਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮਾਸਕ ਇਕੋ-ਇਕ ਵੈਕਸੀਨ ਹੈ।ਜਪਾਨ, ਹਾਂਗ ਕਾਂਗ ਵਰਗੇ ਦੇਸ਼, ਜਿਥੇ ਕੋਵਿਡ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਕਿਉਂਕਿ ਲੋਕਾਂ ਨੇ ਚਿਹਰੇ ਦੇ ਮਾਸਕ ਸੱਭਿਆਚਾਰ ਨੂੰ ਅਪਣਾਇਆ , ਦਾ ਜ਼ਿਕਰ ਕਰਦਿਆਂ ਡਾ. ਤਲਵਾੜ ਨੇ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਐਸਐਮਐਸ (ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜ਼ੇਸ਼ਨ) ਦੇ ਸਿਧਾਂਤ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿਚ ਕੋਵਿਡ ਨੂੰ ਕੰਟਰੋਲ ਕੀਤਾ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਜ਼ੁਕਾਮ ਵਰਗੇ ਲੱਛਣ ਹੋਣ 'ਤੇ ਤੁਰੰਤ ਆਰਟੀਪੀਸੀਆਰ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਲਦੀ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ।ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਤਨੂੰ ਕਸ਼ਯਪ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਐਮਬੀਬੀਐਸ ਡਾਕਟਰਾਂ, ਮਾਹਰਾਂ, ਨਰਸਿੰਗ ਸਟਾਫ, ਲੈਬ ਟੈਕਨੀਸ਼ੀਅਨ ਅਤੇ ਹੋਰਨਾਂ ਦੀ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ ਰਾਜ ਵਿੱਚ ਮਹਾਂਮਾਰੀ ਨਾਲ ਨਜਿੱਠਣ ਲਈ ਸਹਾਇਕ ਸਾਬਿਤ ਹੋਵੇਗੀ।ਉਨ੍ਹਾਂ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਵਿਚਲਾ ਸਿਹਤ ਸਬੰਧੀ ਬੁਨਿਆਦੀ ਢਾਂਚਾ ਪਹਿਲਾਂ ਹੀ ਸੁਧਾਰਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਉਥੇ ਆਕਸੀਜ਼ਨ ਉਤਪਾਦਨ ਪਲਾਂਟ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।ਮੀਟਿੰਗ ਵਿੱਚ ਕੁਝ ਡਾਕਟਰਾਂ ਦੀਆਂ ਸ਼ਿਕਾਇਤਾਂ ਕਿ ਅਯੋਗ ਪੇਸ਼ੇਵਰ ਇਲਾਜ ਕਰ ਰਹੇ ਹਨ ਅਤੇ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਦੇਰੀ ਕਰ ਰਹੇ ਹਨ, ਜੋ ਕਿ ਉੱਚ ਮੌਤ ਦਰ ਵੱਲ ਲਿਜਾ ਰਹੇ ਹਨ, ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਰੀਜ਼ ਦਾ ਇਲਾਜ ਕਰਨ ਵਾਲੇ ਕਿਸੇ ਵੀ ਅਯੋਗ ਪੇਸ਼ੇਵਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਮੌਜੂਦ ਪਤਵੰਤਿਆ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸਡੀਐਮ ਰਾਹੁਲ ਸਿੰਧੂ, ਡਾ. ਜੈ ਇੰਦਰ ਸਿੰਘ, ਡੀਐਮਸੀ ਡਾ. ਬਿਸ਼ਵ ਮੋਹਨ, ਪੀਜੀਆਈਐਮਈਆਰ ਐਮਡੀ ਐਨੇਸਥੀਸੀਆ ਅਤੇ ਐਸੋਸੀਏਟ ਪ੍ਰੋਫੈਸਰ ਡਾ. ਕਮਲ ਕਾਜਲ, ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ. ਮਨਦੀਪ ਕੌਰ ਮਾਂਗਟ, ਐਸਐਮਓ ਡਾ. ਕਸ਼ਮੀਰੀ ਲਾਲ, ਡਾ. ਪਰਮਜੀਤ ਸਿੰਘ ਤੇ ਹੋਰ ਸ਼ਾਮਿਲ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Dr K.K. Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD