Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ’ਬੜੀ ਤੇਜ਼ੀ ਨਾਲ ਜਾਰੀ

ਬਾਬਾ ਪ੍ਰਦੀਪ ਸਿੰਘ ਬੇਰੇਵਾਲ ਦੀ ਨਿਗਰਾਨੀ ਹੇਠ ਕਰੀਬ 30 ਮਾਹਿਰ ਮਿਸਤਰੀ ਅਤੇ 150 ਸੰਗਤ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਨਿਭਾ ਰਿਹਾ ਸੇਵਾ

Web Admin

Web Admin

5 Dariya News

ਅੰਮ੍ਰਿਤਸਰ , 20 Nov 2020

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇ ਵਾਲ ਬੱਧਨੀ ਵਾਲਿਆਂ ਨੂੰ ਦਿੱਤੀ ਗਈ ਸੀ। ਅੱਜ ਸੇਵਾ ਦੇ ਤੀਜੇ ਦਿਨ ਦੌਰਾਨ ਜਿੱਥੇ ਸਰੋਵਰ ’ਚ ਲੱਗੇ ਲੋਹੇ ਦੇ ਜੰਗਲੇ ਪੁੱਟ ਕੇ ਨਵੇਂ ਸਟੀਲ ਦੇ ਬਣੇ ਜੰਗਲੇ ਲਗਾਉਣ ਦਾ ਕਾਰਜ ਚੱਲ ਰਿਹਾ ਹੈ ਉੱਥੇ ਪਰਿਕਰਮਾ ਵਿੱਚ ਪਾਣੀ ਦੇ ਨਿਕਾਸ ਲਈ ਲਾਈ ਲੋਹ ਦੀਆਂ ਜਾਲੀਆਂ ਵੀ ਬਦਲ ਕੇ ਨਵੀਂ ਸਟੀਲ ਦੀਆਂ ਜਾਲੀਆਂ ਲਾਈਆਂ ਗਈਆਂ। ਪ੍ਰੋ: ਸਰਚਾਂਦ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ  ਸਰੋਵਰ ਵਿੱਚ ਪਹਿਲਾਂ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਮਹੀਨਿਆਂ ਬਾਅਦ ਹੀ ਰੰਗ-ਰੋਗਨ ਕਰਨਾ ਪੈਂਦਾ ਸੀ, ਜਿਸ ਕਰਕੇ ਸਟੀਲ ਦੇ ਜੰਗਲੇ ਲਾਏ ਜਾ ਰਹੇ ਹਨ।  ਇਨ੍ਹਾਂ ਜੰਗਲਿਆਂ ਅਤੇ ਜਾਲੀ ਲਈ ਕਰੀਬ 15 ਟਨ ਸਟੀਲ ਦੀ ਖਪਤ ਹੋਣ ੳ ਅਨੁਮਾਨ ਹੈ। ਇਸ ਤੋਂ ਇਲਾਵਾ ਵਾਧੂ ਪਾਣੀ ਦੇ ਨਿਕਾਸ ਅਤੇ ਪ੍ਰਕਰਮਾ ਵਿੱਚੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਸੁਯੋਗ ਪ੍ਰਬੰਧ ਕਰਦਿਆਂ 5 -5 ਹੋਰਸ ਪਾਵਰ ਦੀਆਂ ਦੋ ਸਬਮਰਸੀਬਲ ਮੋਟਰਾਂ ਵੀ ਲਗਾਈਆਂ ਜਾ ਰਹੀਆਂ ਹਨ ਅਤੇ ਪਾਣੀ ਦੇ ਨਿਕਾਸ ਲਈ ਮਹਾਰਾਜਾ ਸ਼ੇਰ ਸਿੰਘ ਗੇਟ ਦੇ ਕੋਲ ਪਰਿਕਰਮਾ ’ਚ ਅੰਡਰਗਰਾਊਂਡ ਪਾਈਆਂ ਪਾਉਣ ਦਾ ਕਾਰਜ ਵੀ ਤੇਜ਼ੀ ਨਾਲ ਚੱਲ ਰਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਲ ਜਾਂਦੇ ਪੁਲ ਦੇ ਹੇਠਾਂ ਅਤੇ ਸਰੋਵਰ ਵਿਚ ਲੱਗੇ ਸੀਮਿੰਟ ਦੇ ਜੰਗਲਿਆਂ ਨੂੰ ਰੰਗ ਰੋਗਨ ਕਰਨ ਲਈ ਸਫ਼ਾਈ ਦਾ ਕਾਰਜ ਵੀ ਨਾਲੋਂ ਨਾਲ ਚੱਲ ਰਿਹਾ ਹੈ। ਉਕਤ ਸਾਰੀ ਸੇਵਾ ਲਈ ਸਰੋਵਰ ਦੇ ਜਲ ਦਾ ਪੱਧਰ 5- 6ਫੁੱਟ ਤਕ ਘਟਾਇਆ ਗਿਆ ਅਤੇ ਕਾਰਜ ਦੀ ਜਲਦ ਸੰਪੂਰਨਤਾ ਲਈ ਬਾਬਾ ਪ੍ਰਦੀਪ ਸਿੰਘ ਬੋਰੇ ਵਾਲ ਦੀ ਨਿਗਰਾਨੀ ਹੇਠ ਰੋਜ਼ਾਨਾ 30 ਦੇ ਕਰੀਬ ਮਾਹਿਰ ਮਿਸਤਰੀ- ਮਕੈਨਿਕ ਅਤੇ 150 ਦੇ ਕਰੀਬ ਸੰਗਤਾਂ ਪੂਰੀ ਮਿਸਟਰ ਅਤੇ ਉਤਸ਼ਾਹ ਨਾਲ ਸੇਵਾ ਨਿਭਾ ਰਹੀਆਂ ਹਨ।  ਅੰਮ੍ਰਿਤ ਸਰੋਵਰ ਦਾ ਜਲ ਪੱਧਰ ਘਟਾਏ ਜਾਣ ਨਾਲ ਸੰਗਤ ਨੂੰ ਘਟਾ ਕਰਨ ’ਚ ਆ ਰਹੀ ਮੁਸ਼ਕਿਲ ਦੂਰ ਕਰਨ ਲਈ  ਕਾਰਸੇਵਾ ਦਾ ਕੰਮ ਬੜੀ ਤੇਜ਼ੀ ਨਾਲ ਸੰਪੂਰਨ ਕਰਨ ਹਿਤ ਜੰਗਲੇ ਅਤੇ ਜਾਲੀਆਂ ਪਹਿਲਾਂ ਤੋਂ ਹੀ ਤਿਆਰ ਕੀਤੀਆਂ ਗਈਆਂ ਸਨ। ਸੇਵਾ ਦਾ ਕਾਰਜ ਜਲਦ ਮੁਕੰਮਲ ਕਰਦਿਆਂ ਸਰੋਵਰ ਦਾ ਜਲ ਪੱਧਰ ਜਲਦ ਪੂਰਾ ਕੀਤਾ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਇਹ ਸਾਰਾ ਕਾਰਜ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਅਤੇ ਪਰਿਕਰਮਾ ’ਚ ਕਿਸੇ ਵੀ ਟੋਕਰੀ ਦੀ ਅਣਹੋਂਦ ਪਹਿਲੀ ਵਾਰ ਦੇਖੀ ਗਈ ਹੈ।  ਉਮੀਦ ਹੈ ਕਿ ਇਕ ਹਫ਼ਤੇ ਤਕ ਇਹ ਸੇਵਾ ਸੰਪੂਰਨ ਹੋ ਜਾਵੇਗੀ।

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD