Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਰੀਆ ਖਾਦ ਸਹਿਕਾਰੀ ਸਭਾਵਾਂ ਰਾਹੀ ਕਿਸਾਨਾਂ ਤੱਕ ਪੁੱਜਦੀ ਕਰਨ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ- ਕੁਲਤਾਰ ਸਿੰਘ ਸੰਧਵਾਂ

Web Admin

Web Admin

5 Dariya News

ਚੰਡੀਗੜ੍ਹ , 20 Nov 2020

Last updated on: Nov 20, 2020, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਵੱਲੋਂ ਅੱਜ ਬਠਿੰਡਾ ਵਿਖੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਯੂਰੀਆ ਖਾਦ ਲੈਣ ਲਈ ਖੱਜਲ਼ਖ਼ੁਵਾਰ ਹੋ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ, ਇਕੱਤਰ ਕਿਸਾਨਾਂ ਨੇ ਦੱਸਿਆ ਕਿ ਉਹ ਲਗਭਗ ਚਾਰ ਦਿਨਾਂ ਤੋਂ ਰੋਜ਼ਾਨਾ ਖਾਦ ਲੈਣ ਲਈ ਖੱਜਲ਼ਖੁਆਰ ਹੋ ਰਹੇ ਹਨ, ਪਰੰਤੂ ਪ੍ਰਬੰਧਾਂ ਦੀ ਘਾਟ ਕਾਰਨ ਖਾਦ ਪ੍ਰਾਪਤੀ ਤੋਂ ਵਾਂਝੇ ਹਨ।ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਸੰਧਵਾਂ ਅਤੇ ਮੀਤ ਪ੍ਰਧਾਨ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਰੇਲ ਪਟੜੀਆਂ ਖ਼ਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਯੂਰੀਆ ਦੀ ਸਪਲਾਈ ਰੋਕਣ ਕਾਰਨ ਕਿਸਾਨਾਂ ਦੀ ਟੇਕ ਪੰਜਾਬ ਵਿਚਲੇ ਬਠਿੰਡਾ ਅਤੇ ਨੰਗਲ ਦੇ ਖਾਦ ਯੂਨਿਟਾਂ 'ਤੇ ਰਹਿ ਗਈ ਹੈ। ਜਿਸ ਕਾਰਨ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਭੁੱਖਣ-ਭਾਣੇ ਇਹਨਾਂ ਯੂਨਿਟਾਂ ਅੱਗੇ ਖਾਕ ਛਾਨਣ ਲਈ ਮਜਬੂਰ ਹੋ ਰਹੇ ਹਨ, ਪਰੰਤੂ ਪੰਜਾਬ ਦਾ ਕੈਪਟਨ ਇਹ ਸਭ ਕੁੱਝ ਤੋਂ ਬੇਖ਼ਬਰ ਆਪਣੇ ਮਹਿਲਾਂ 'ਚ ਐਸ਼ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਮਿਲਣ ਉਪਰੰਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੀ ਬਠਿੰਡਾ ਇਕਾਈ ਦੇ ਪ੍ਰਮੁੱਖ ਨਾਲ ਮਿਲ ਕੇ ਕਿਸਾਨਾਂ ਨੂੰ ਬਗੈਰ ਖੱਜਲਖੁਆਰੀ ਦੇ ਖਾਦ ਮੁਹੱਈਆ ਕਰਵਾਉਣ ਲਈ ਕਦਮ ਚੁੱਕਣ ਲਈ ਕਿਹਾ।ਕੁਲਤਾਰ ਸਿੰਘ ਸੰਧਵਾਂ, ਜਸਵੰਤ ਸਿੰਘ ਗੱਜਣਮਾਜਰਾ ਅਤੇ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿਚਲੇ ਖਾਦ ਯੂਨਿਟਾਂ ਦੀ ਖਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਤੱਕ ਪੁੱਜਦੀ ਕਰਨ ਲਈ ਲੋੜੀਂਦੇ ਕਾਰਜ ਤੁਰੰਤ ਸ਼ੁਰੂ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਖਜੀਤ ਸਿੰਘ ਢਿਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫ਼ਰੀਦਕੋਟ, ਗੁਰਜੰਟ ਸਿੰਘ ਸਿਵੀਆ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।

 

Tags: AAP , Aam Aadmi Party , New Delhi , AAP Punjab , Kultar Sandhwan , Jaswant Singh Gajjanmajra , Mahinder Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD