Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈਕ ਭੇਂਟ ਕੀਤਾ ਗਿਆ

ਕੈਬਨਿਟ ਮੰਤਰੀ ਰਾਣਾ ਸੋਢੀ ਕਾਂਗਰਸੀ ਆਗੂ ਨੀਸ਼ੂ ਦਹੂਜਾ ਦੇ ਪਿਤਾ ਨਵੀਨ ਕੁਮਾਰ ਦਹੂਜਾ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

Web Admin

Web Admin

5 Dariya News

ਗੁਰੂਹਰਸਹਾਏ (ਫਿਰੋਜ਼ਪੁਰ) , 20 Nov 2020

Last updated on: Nov 20, 2020, 00:00 IST

ਬੀਤੇ ਦਿਨੀ ਟੋਲ ਪਲਾਜਾ ਮਾਹਮੂਜੋਈਆਂ ਤੇ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲੱਗੇ ਧਰਨੇ ਦੌਰਾਨ ਪਿੰਡ ਮਾਹਮੂਜੋਈਆ ਦੇ ਕਿਸਾਨ ਸ੍ਰ. ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਜਿਸ ਦੀ ਅੱਜ ਅੰਤਿਮ ਅਰਦਾਸ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ। ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ, ਬੇਟੇ ਰਮਨ ਕੁਮਾਰ ਅਤੇ ਵਿਪਨ ਕੁਮਾਰ ਨੂੰ 3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਭੇਂਟ ਕੀਤਾ।ਇਸ ਉਪਰੰਤ ਮ੍ਰਿਤਕ ਕਿਸਾਨ ਬਲਦੇਵ ਰਾਜ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ ਇਨ੍ਹਾਂ ਦਾ ਨਾ ਸਿਰਫ ਕਿਸਾਨੀ ਤੇ ਸਗੋਂ ਸਮਾਜ ਦੇ ਹਰ ਵਰਗ ਤੇ ਮਾੜਾ ਅਸਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਵਿਧਾਨ ਸਭਾ ਵਿਚ ਬਿੱਲ ਵੀ ਪਾਸ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰਾਂ ਨਾਲ ਕਿਸਾਨਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਜਿੱਦ ਕਾਰਨ ਯੂਰੀਆ ਖਾਦ ਦੀ ਘਾਟ ਹੈ ਜਿਸ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਯਤਨ ਕਰ ਰਹੀ ਹੈ। 

ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੇ ਕਰਜੇ ਦੀ ਮਾਫੀ ਸਬੰਧੀ ਵੀ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਪਰਿਵਾਰ ਨੂੰ ਦਿੱਤਾ। ਉਨ੍ਹਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਸ ਤੋਂ ਪਹਿਲਾਂ 2 ਲੱਖ ਰੁਪਏ ਦੀ ਮਦਦ ਜਿ਼ਲ੍ਹਾ ਪ੍ਰਸ਼ਾਸਨ ਨੇ ਮੁਹਈਆ ਕਰਵਾਈ ਸੀ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਪੱਗ ਭੇਂਟ ਕੀਤੀ ਗਈ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕਾਂਗਰਸੀ ਆਗੂ ਨੀਸ਼ੂ ਦਹੂਜਾ ਦੇ ਪਿਤਾ ਸ੍ਰੀ. ਨਵੀਨ ਕੁਮਾਰ ਦਹੂਜਾ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਮ੍ਰਿਤਕ ਦੀ ਪਤਨੀ ਨੀਲਮ ਰਾਣੀ, ਪੁੱਤਰ ਨੀਸ਼ੂ ਦਹੂਜਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਅਨੁਮੀਤ ਸਿੰਘ ਹੀਰਾ ਸੋਢੀ,ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰੂਹਰਸਹਾਏ ਸ੍ਰ. ਰਵਿੰਦਰ ਸਿੰਘ ਅਰੋੜਾ, ਜਲਾਲਾਬਾਦ ਦੇ ਐਸ.ਡੀ.ਐਮ. ਸ: ਸੂਬਾ ਸਿੰਘ,  ਵੇਦ ਪ੍ਰਕਾਸ, ਦਵਿੰਦਰ ਜੰਗ, ਸ੍ਰੀ ਅੰਮ੍ਰਿਤਪਾਲ,ਅਮਰੀਕ ਸਿੰਘ, ਗੁਰਦੀਪ ਸਿੰਘ ਢਿੱਲੋਂ, ਵਿੱਕੀ ਨਰੂਲਾ, ਭੋਲਾ ਸਿੰਘ, ਰਾਜ ਕੁਮਾਰ, ਡੇਵਿਡ ਜੀ, ਜਿੰਮੀ, ਰਾਜਵੀਰ ਮੌਂਟੀ, ਰੁਸਤਮ ਮਜੈਦੀਆ, ਸੋਨੂੰ ਮੌਂਗਾ, ਮਨੋਜ ਮੌਂਗਾ, ਰਵੀਦਾਸ ਚਾਵਲਾ, ਸੇਵਕ ਸੰਧੂ, ਸ੍ਰੀ ਨਸੀਬ ਸਿੰਘ ਸੰਧੂ, ਵਿੱਕੀ ਸਿੱਧੂ ਆਦਿ ਵੀ ਹਾਜਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD