Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਕਿਸਾਨਾਂ ਦੇ ਨਾਲ : ਰਾਣਾ ਗੁਰਮੀਤ ਸਿੰਘ ਸੋਢੀ

ਧਰਨੇ ਦੌਰਾਨ ਫੌਤ ਹੋਏ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈਕ ਭੇਂਟ ਕੀਤਾ

Web Admin

Web Admin

5 Dariya News

ਜ਼ਲਾਲਾਬਾਦ , 20 Nov 2020

Last updated on: Nov 20, 2020, 00:00 IST

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪਿੰਡ ਮਾਹਮੂਜ਼ੋਈਆਂ ਦੇ ਕਿਸਾਨ ਬਲਦੇਵ ਰਾਜ ਦੇ ਦੇ ਨਮਿਤ ਰੱਖੀ ਅੰਤਿਮ ਅਰਦਾਸ ਵਿਚ ਸਿ਼ਰਕਤ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਲਦੇਵ ਰਾਜ ਦੀ ਪਿੱਛਲੇ ਦਿਨੀ ਕਿਸਾਨ ਹਿੱਤਾਂ ਦੀ ਰਾਖੀ ਲਈ ਦਿੱਤੇ ਧਰਨੇ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਇੱਥੇ ਧਰਨਾ ਦੇ ਰਹੇ ਸਨ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵੱਲੋਂ 3 ਲੱਖ ਰੁਪਏ ਦਾ ਸਹਾਇਤਾ ਰਾਸ਼ੀ ਦਾ ਚੈਕ ਵੀ ਭੇਂਟ ਕੀਤਾ।ਇਸ ਮੌਕੇ ਮ੍ਰਿਤਕ ਕਿਸਾਨ ਬਲਦੇਵ ਰਾਜ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜ਼ੋ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ ਇੰਨ੍ਹਾ ਦਾ ਨਾ ਸਿਰਫ ਕਿਸਾਨੀ ਤੇ ਸਗੋਂ ਸਮਾਜ ਦੇ ਹਰ ਵਰਗ ਤੇ ਮਾੜਾ ਅਸਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਵਿਧਾਨ ਸਭਾ ਵਿਚ ਬਿੱਲ ਵੀ ਪਾਸ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰਾਂ ਨਾਲ ਕਿਸਾਨਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਜਿੱਦ ਕਾਰਨ ਯੂਰੀਆ ਖਾਦ ਦੀ ਘਾਟ ਹੈ ਜਿਸ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਯਤਨ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੇ ਕਰਜੇ ਦੀ ਮਾਫੀ ਸਬੰਧੀ ਵੀ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਪਰਿਵਾਰ ਨੂੰ ਦਿੱਤਾ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਸ ਤੋਂ ਪਹਿਲਾਂ 2 ਲੱਖ ਰੁਪਏ ਦੀ ਮਦਦ ਮੁਹਈਆ ਕਰਵਾਈ ਸੀ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਪੱਗ ਭੇਂਟ ਕੀਤੀ ਗਈ।ਇਸ ਮੌਕੇ ਸ੍ਰੀ ਅਨੂਮੀਤ ਸਿੰਘ ਹੀਰਾ ਸੋਢੀ, ਸੂਚਨਾ ਕਮਿਸ਼ਨਰ ਪੰਜਾਬ, ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਜਲਾਲਾਬਾਦ ਦੇ ਐਸ.ਡੀ.ਐਮ. ਸ: ਸੂਬਾ ਸਿੰਘ, ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ, ਬੇਟੇ ਰਮਨ ਕੁਮਾਰ ਅਤੇ ਵਿਪਨ ਕੁਮਾਰ, ਸ੍ਰੀ ਅੰਮ੍ਰਿਤਪਾਲ, ਸ੍ਰੀ ਨਸੀਬ ਸਿੰਘ ਸੰਧੂ, ਵਿੱਕੀ ਸਿੱਧੂ, ਰਾਜਵੀਰ ਮੌਂਟੀ ਆਦਿ ਵੀ ਹਾਜਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD