Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ਵਿੱਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ

ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਦਿੱਤਾ ਨਾਅਰਾ

Web Admin

Web Admin

5 Dariya News

ਮਾਨਸਾ , 21 Nov 2020

Last updated on: Nov 21, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਦੌਰਾਨ ਸੂਬੇ ਭਰ ਵਿਚ 107 ‘ਤੰਦਰੁਸਤ ਪੰਜਾਬ ਸਿਹਤ ਕੇਂਦਰਾਂ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਕੋਵਿਡ ਦੇ ਮੌਜੂਦਾ ਰੁਝਾਨ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ ਅਤੇ ਕਿਹਾ ਕਿ ਇਸ ਲੜਾਈ ਵਿਚ ਮਾਸਕ ਪਾ ਕੇ ਰੱਖਣਾ ਹੀ ਸਾਡਾ ਸਹਾਇਕ ਸਿੱਧ ਹੋ ਸਕਦਾ ਹੈ।ਇਸ ਦੌਰਾਨ ਵਿਧਾਇਕ ਮਾਨਸਾ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ੍ਰੀ ਬਿਕਰਮ ਮੋਫ਼ਰ, ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ਵਿੱਚ ਹਿੱਸਾ ਲਿਆ।ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆ ਹੈ ਕਿ ਪੰਜਾਬ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਸੂਬਾ ਹੈ। ਉਨਾਂ ਨੇ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ ਜਦ ਕਿ 800 ਹੋਰ ਅਗਲੇ ਦੋ ਮਹੀਨਿਆਂ ਵਿੱਚ ਸ਼ੁਰੂ ਕਰ ਦਿੱਤੇ ਜਾਣਗੇ।ਕੋਵਿਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜੋ ਸਮਾਨ ਮੁਹੱਈਆ ਕਰਵਾਉਣ ‘ਤੇ ਰਾਜ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ ਜਦ ਕਿ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ।ਵੀਡੀਓ ਕਾਨਫਰੰਸਿੰਗ ਤੋਂ ਬਾਅਦ ਵਿਧਾਇਕ ਸ੍ਰ ਮਾਨਸਾਹੀਆ ਨੇ ਜ਼ਿਲ੍ਹਾ ਮਾਨਸਾ ਵਿੱਚ ਕੋਵਿਡ ਦੌਰਾਨ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਇੰਨ੍ਹਾਂ ਯੋਧਿਆਂ ਦੀ ਹਿੰਮਤ ਨਾਲ ਹੀ ਅਸੀਂ ਇਸ ਬਿਮਾਰੀ ਦੇ ਪਾਸਾਰ ’ਤੇ ਕਾਬੂ ਪਾਉਣ ਵਿਚ ਸਫਲ ਹੋਏ ਹਾਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਕਾਂਗਰਸੀ ਆਗੂ ਡਾ. ਮੰਜੂ ਬਾਂਸਲ, ਸ਼੍ਰੀ ਚੁਸਪਿੰਦਰ ਸਿੰਘ ਚਹਿਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਵੀ ਹਾਜ਼ਰ ਸਨ।

 

Tags: Congress , Chandigarh , Punjab Congress , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD