Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਦੀ ਦੂਜੀ ਲਹਿਰ ਤੋਂ ਨਿਪਟਣ ਲਈ ਪ੍ਰਸ਼ਾਸਨ ਪੂਰੀ ਤਰਾਂ ਤਿਆਰ -ਡਿਪਟੀ ਕਮਿਸ਼ਨਰ

ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 21 Nov 2020

Last updated on: Nov 21, 2020, 00:00 IST

ਪੰਜਾਬ ਸਰਕਾਰ ਵਲੋਂ ਰੋਗ-ਮੁਕਤ ਪੰਜਾਬ ਵੱਲ ਵੱਡੀ ਪੁਲਾਂਘ ਪੁੱਟਦਿਆਂ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੇਂਡੂ ਖੇਤਰ ਨਾਲ ਸਬੰਧਤ ਲੋਕਾਂ ਨੂੰ ਹੋਰ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਪ੍ਰੋਗਰਾਮ ਦੌਰਾਨ ਉਦਘਾਟਨ ਕੀਤਾ ਗਿਆ।ਇਸ ਮੌਕੇ ਸਿਵਲ ਹਸਪਤਾਲ ਵਿਖੇ ਵਰਚੂਅਲ ਮੀਟਿੰਗ ਦੌਰਾਨ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉੱਤਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਗਰੀਬ ਲੋਕਾਂ ਨੂੰ ਆਪਣੇ ਘਰ ਦੇ ਨਜ਼ਦੀਕ ਤੋਂ ਹੀ ਸਿਹਤ ਸੇਵਾਵਾਂ ਉਪਲਬੱਧ ਹੋਣਗੀਆਂ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡ ਪੱਧਰ 'ਤੇ ਸਥਿਤ ਸਬ ਸੈਂਟਰਾਂ ਨੂੰ ਅਪਗ੍ਰੇਡ ਕਰਕੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨਾਂ ਕੇਂਦਰਾਂ ਵਿਚ ਡਾਕਟਰੀ ਸਟਾਫ਼ ਤੋਂ ਇਲਾਵਾ ਹੋਰ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜੋ ਕਿ ਪੇਂਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।ਇਸ ਮੌਕੇ ਸ: ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹੇਠਲੇ ਤੋਂ ਹੇਠਲੇ ਪੱਧਰ ਤੱਕ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਿਤ ਕੀਤੇ ਜਾ ਰਹੇ  ਹਨ। ਉਨਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਮਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਵੀ ਇਨਾਂ ਵਲੋਂ ਬਾਖੁਬੀ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ ਗਿਆ ਹੈ।

ਵਰਚੂਅਲ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਅ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਲੋਕਾਂ ਦੀ ਸ਼ੁਰੂਆਤੀ ਸਮੇਂ  ਹੀ ਬਿਮਾਰੀ ਪਕੜ ਵਿਚ ਆਉਣ ਕਰਕੇ ਉਸਦਾ ਸਹੀ ਸਮੇਂ ਸਿਰ ਇਲਾਜ ਕੀਤਾ ਜਾ ਸਕੇਗਾ। ਸ: ਖਹਿਰਾ ਨੇ ਦੱਸਿਆ ਕਿ ਜ਼ਿਲੇ ਵਿੱਚ ਪਹਿਲਾਂ ਹੀ 137 ਤੰਦਰੁਸਤ ਪੰਜਾਬ ਸਿਹਤ ਕੇਂਦਰ ਕੰਮ ਕਰ ਰਹੇ ਹਨ। ਜਿਨਾਂ ਵਿੱਚ ਕਮਿਊਨਿਟੀ ਸਿਹਤ ਅਫ਼ਸਰਾਂ ਵਲੋਂ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਨਾਂ ਸਿਹਤ ਕੇਂਦਰਾਂ ਦੀਆਂ ਸਾਰੀਆਂ ਮੁੱਢਲੀਆਂ ਜ਼ਰੂਰਤਾਂ ਪੁਰੀਆਂ ਕੀਤੀ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮਿਲ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।ਸ: ਖਹਿਰਾ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਵਲੋਂ ਕਾਫ਼ੀ ਅਣਗਹਿਲੀ ਕੀਤੀ ਗਈ ਹੈ। ਉਨਾਂ ਕਿਹਾ ਕਿ ਦੂਜੀ ਲਹਿਰ ਤੋਂ ਅਸੀਂ ਤਾਂ ਹੀ ਬੱਚ ਸਕਦੇ ਹਾਂ ਜੇਕਰ ਅਸੀਂ ਸਾਰੇ ਮਾਸਕ ਦੀ ਵਰਤੋਂ ਕਰੀਏ, ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਜਾਣ ਤੋਂ ਪਰਹੇਜ ਕਰੀਏ। ਉਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਸਿਹਤ ਬੀਮਾ ਯੋਜਨਾ, ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਤੋਂ ਪਹਿਲਾਂ ਵਰਚੂਅਲ ਮੀਟਿੰਗ ਮੌਕੇ ਕੋਵਿਡ-19 ਦੇ ਦੌਰ ਵਿੱਚ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਕਾਰਜ਼ਗਾਰੀ ਦਿਖਾਉਂਦੀ ਹੋਈ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਕੋਵਿਡ-19 ਮਹਾਂਮਾਰੀ ਦੌਰਾਨ ਡਾਕਟਰਾਂ ਵਲੋਂ ਆਪਣੀ ਡਿਊਟੀ ਦੌਰਾਨ ਨਿਭਾਏ ਗਏ ਕਾਰਜਾਂ ਤੇ ਤਜ਼ਰਬਿਆਂ ਨੂੰ ਵੀ ਸ਼ਾਝਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਸਿਵਲ ਸਰਜਨ ਡਾ. ਨਵਦੀਪ ਸਿੰਘ , ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਸਪ੍ਰੀਤ ਸ਼ਰਮਾ, ਡਾ. ਚਰਨਜੀਤ ਸਿੰਘ, ਡਾ. ਮਦਨ ਮੋਹਨ, ਸ: ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠਿਆ, ਸ੍ਰੀਮਤੀ ਮਮਤਾ ਦੱਤਾ ਅਤੇ ਸਿਹਤ ਵਿਭਾਗ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

 

Tags: DC Amritsar , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD