Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਂਗੂ ਖਿਲਾਫ ਲੜਾਈ ਵਿਚ ਆਖਰੀ ਹੱਲਾਂ ਬੋਲਿਆ ਜਾਵੇ : ਡਿਪਟੀ ਕਮਿਸ਼ਨਰ

ਨਗਰ ਪਾਲਿਕਾ ਦਾ ਦੌਰਾ ਕਰਕੇ ਸ਼ਹਿਰ ਦੇ ਵਿਕਾਸ, ਸਫਾਈ ਅਤੇ ਡੇਂਗੂ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ

Web Admin

Web Admin

5 Dariya News

ਫਾਜ਼ਿਲਕਾ , 21 Nov 2020

Last updated on: Nov 21, 2020, 00:00 IST

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਨਗਰ ਪਾਲਿਕਾ ਫਾਜ਼ਿਲਕਾ ਦਾ ਦੌਰਾ ਕਰਕੇ ਇੱਥੇ ਨਗਰ ਪਾਲਿਕਾ ਦੇ ਸਟਾਫ ਅਤੇ ਸ਼ਹਿਰ ਦੇ ਪਤਵੰਤਿਆਂ ਨਾਲ ਇਕ ਬੈਠਕ ਕਰਕੇ ਸ਼ਹਿਰ ਦੇ ਵਿਕਾਸ, ਸਫਾਈ ਵਿਵਸਥਾ ਅਤੇ ਡੇਂਗੂ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਸਿਹਤ ਵਿਭਾਗ ਅਤੇ ਨਗਰ ਪਾਲਿਕਾ ਨੂੰ ਹਦਾਇਤ ਕੀਤੀ ਕਿ ਡੇਂਗੂ ਖਿਲਾਫ ਇਕ ਆਖਰੀ ਹੱਲਾ ਬੋਲ ਕੇ ਇਸ ਬਿਮਾਰੀ ਨੂੰ ਸ਼ਹਿਰ ਵਿਚੋਂ ਖਤਮ ਕੀਤਾ ਜਾਵੇ। ਉਨਾਂ ਨੇ ਇਸ ਲਈ ਸ਼ਹਿਰ ਵਿਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨ ਦੇ ਨਾਲ ਨਾਲ ਜਨ ਜਾਗਰੂਕਤਾ ਗਤੀਵਿਧੀਆਂ ਵੀ ਹੋਰ ਤੇਜ ਕਰਨ ਦੀ ਹਦਾਇਤ ਕੀਤੀ। ਉਨਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਡੇਂਗੂ ਅਤੇ ਕੋਵਿਡ ਨੂੰ ਰੋਕਣ ਲਈ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਲਾਹਾਂ ਦਾ ਪਾਲਣ ਕਰਨ। ਉਨਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਕੋਵਿਡ ਤੋਂ ਪੱਖ ਤੋਂ ਬਹੁਤ ਹੀ ਸੰਵੇਦਨਸ਼ੀਲ ਹੈ। ਇਸ ਲਈ ਸਾਵਧਾਨੀਆਂ ਰੱਖਣ ਵਿਚ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਲੋਕਾਂ ਨੂੰ ਮਾਸਕ ਪਾਉਣ, ਭੀੜਭਾੜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨਾਂ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਸੱਕ ਹੋਵੇ ਉਹ ਕਰੋਨਾ ਦਾ ਟੈਸਟ ਜਰੂਰ ਕਰਵਾਏ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਹੁੰਦਾ ਹੈ।ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਅਪੀਲ ਕੀਤੀ ਕਿ ਜਦ ਤੱਕ ਵੈਕਸੀਨ ਨਹੀਂ ਆ ਜਾਂਦੀ ਤਦ ਤੱਕ ‘ਮਾਸਕ ਹੀ ਵੈਕਸੀਨ ਹੈ’, ਮੰਤਰ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਸ਼ਹਿਰ ਵਿਚ ਕੀਤੀਆਂ ਜਾ ਰਹੀਆਂ ਜਨ ਜਾਗਰੂਕਤਾ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ। ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ ਨੇ ਇਸ ਮੌਕੇ ਨਗਰ ਕੋਂਸਲ ਵੱਲੋਂ ਸਫਾਈ ਵਿਵਸਥਾ, ਫੋਗਿੰਗ, ਸੁੱਕੇ ਗਿੱਲੇ ਕੂੜੇ ਦੇ ਪ੍ਰਬੰਧਨ, ਕੂੜੇ ਤੋਂ ਤਿਆਰ ਕੀਤੀ ਜਾ ਰਹੀ ਖਾਦ ਆਦਿ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੱਤੀ। ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਡੇਂਗੂ ਦਾ ਸ਼ੱਕ ਹੋਵੇ ਤਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ 21 ਨੰਬਰ ਕਮਰੇ ਵਿਚ ਬਣੀ ਲੈਬ ਤੋਂ ਮੁਫ਼ਤ ਟੈਸਟ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਸ੍ਰੀ ਸੁਰਿੰਦਰ ਕਾਲੜਾ ਨੇ ਸ਼ਹਿਰ ਵਾਸੀਆਂ ਵੱਲੋਂ ਪ੍ਰਸ਼ਾਸਨ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

 

Tags: DC Fazilka , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD