Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਤੰਦਰੁਸਤ ਪੰਜਾਬ ਸਿਹਤ ਕੇਂਦਰ-ਡਿਪਟੀ ਕਮਿਸ਼ਨਰ

ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਬਠਿੰਡਾ , 21 Nov 2020

Last updated on: Nov 21, 2020, 00:00 IST

ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੇਂਡੂ ਖੇਤਰ ਨਾਲ ਸਬੰਧਤ ਲੋਕਾਂ ਨੂੰ ਹੋਰ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਪ੍ਰੋਗਰਾਮ ਦੌਰਾਨ ਉਦਘਾਟਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡ ਪੱਧਰ 'ਤੇ ਸਥਿਤ ਸਬ ਸੈਂਟਰਾਂ ਨੂੰ ਅਪਗੇ੍ਰਡ ਕਰਕੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨਾਂ ਕੇਂਦਰਾਂ ਵਿਚ ਡਾਕਟਰੀ ਸਟਾਫ਼ ਤੋਂ ਇਲਾਵਾ ਹੋਰ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜੋ ਕਿ ਪੇਂਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।ਵਰਚੂਅਲ ਮੀਟਿੰਗ ਦੌਰਾਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਦੌਰਾਨ ਦਿੱਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਸਿਹਤ ਬੀਮਾ ਯੋਜਨਾ, ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸ. ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸਾਰੇ ਸਿਹਤ ਕੇਂਦਰਾਂ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੇ ਟੈਸਟ ਤੇ ਇਲਾਜ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਚੀਫ਼ ਸੈਕਟਰੀ ਸ਼੍ਰੀਮਤੀ ਵਿਨੀ ਮਹਾਜ਼ਨ ਨੇ ਵੀ ਕੋਵਿਡ-19 ਦੌਰਾਨ ਸਿਹਤ ਵਿਭਾਗ ਦੇ ਦਰਜ਼ਾ ਚਾਰ ਤੋਂ ਲੈ ਕੇ ਵੱਖ-ਵੱਖ ਡਾਕਟਰਾਂ ਤੱਕ ਨਿਭਾਈਆਂ ਗਈਆਂ ਸੇਵਾਵਾਂ ਤੇ ਉਨਾਂ ਦੇ ਜ਼ਜਬਿਆਂ ਨੂੰ ਸਲਾਮ ਕੀਤਾ।ਇਸ ਤੋਂ ਪਹਿਲਾਂ ਵਰਚੂਅਲ ਮੀਟਿੰਗ ਮੌਕੇ ਕੋਵਿਡ-19 ਦੇ ਦੌਰ ਵਿੱਚ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਕਾਰਜ਼ਗਾਰੀ ਦਿਖਾਉਂਦੀ ਹੋਈ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਕੋਵਿਡ-19 ਮਹਾਂਮਾਰੀ ਦੌਰਾਨ ਡਾਕਟਰਾਂ ਵਲੋਂ ਆਪਣੀ ਡਿਊਟੀ ਦੌਰਾਨ ਨਿਭਾਏ ਗਏ ਕਾਰਜਾਂ ਤੇ ਤਜ਼ਰਬਿਆਂ ਨੂੰ ਵੀ ਸ਼ਾਝਾ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਅਤੇ ਸਿਹਤ ਵਿਭਾਗ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

 

Tags: DC Bathinda , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD