Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲੇ ਵਿੱਜ 8 ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਤ; ਅਗਲੇ ਮਹੀਨੇ ਤੱਕ 34 ਹੋਰ ਹੋ ਕੰਮ ਕਰਨ ਲਈ ਹੋ ਜਾਣਗੇ ਤਿਆਰ : ਗਿਰੀਸ਼ ਦਿਆਲਨ

ਮੁੱਖ ਮੰਤਰੀ ਨੇ ਵਰਚੁਅਲ ਢੰਗ ਨਾਲ ਕੀਤਾ ਉਦਘਾਟਨ

Web Admin

Web Admin

5 Dariya News

ਐਸ ਏ ਐਸ ਨਗਰ , 21 Nov 2020

Last updated on: Nov 21, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਉਦਘਾਟਨ ਕੀਤੇ ਜਾਣ ਤੋਂ ਬਾਅਦ  ਜਿਲ੍ਹਾ ਐਸ.ਏ.ਐਸ.ਨਗਰ ਨੂੰ 8 ਤੰਦਰੁਸਤ ਪੰਜਾਬ ਸਿਹਤ ਕੇਂਦਰ ਪ੍ਰਾਪਤ ਹੋਏ ਹਨ। ਇਹ ਜਾਣਕਾਰੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੀਡੀਓ ਕਾਨਫਰੰਸ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਰੀਜ਼ਾਂ ਨੂੰ ਵਿਸ਼ੇਸ਼ ਕਰ ਕੇ ਪੇਂਡੂ ਖੇਤਰਾਂ ਵਿੱਚ ਉਨਾਂ ਦੇ ਦਰਵਾਜ਼ੇ 'ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਸੂਬੇ ਦੇ ਸਾਰੇ ਸਿਹਤ ਉਪ ਕੇਂਦਰਾਂ ਨੂੰ ਪੜਾਅ ਵਾਰ ਢੰਗ ਨਾਲ ਤੰਦਰੁਸਟ ਪੰਜਾਬ ਸਿਹਤ ਕੇਂਦਰਾਂ ਵਜੋਂ  ਤਬਦੀਲ ਕਰ ਰਹੀ ਹੈ। ਇਸ ਤਹਿਤ ਘੜੂਆਂ ਵਿੱਚ 3 ਅਤੇ ਡੇਰਾਬਾਸੀ ਵਿੱਚ 5 ਸਿਹਤ ਅਤੇ ਤੰਦਰੁਸਤੀ ਕੇਂਦਰ ,ਜਿਹਨਾਂ ਵਿੱਚ ਸਨੇਟਾ, ਕੁਰਦੀ, ਗਰੰਗਾ, ਈਸਾਪੁਰ, ਧਰਮਗੜ, ਜਵਾਰਪੁਰ, ਕਰਾਲਾ ਅਤੇ ਭਾਂਖਰਪੁਰ ਵਿਖੇ ਇੱਕ-ਇੱਕ ਕੇਂਦਰ ਸ਼ਾਮਲ ਹਨ , ਦੀ ਅਪਗ੍ਰੇਡੇਸ਼ਨ ਅਤੇ ਮੁਰੰਮਤ ਕੀਤੀ ਜਾ ਚੁੱਕੀ ਹੈ।  ਉਨ੍ਹਾਂ  ਕਿਹਾ ਦਸੰਬਰ ਮਹੀਨੇ ਦੇ ਅੰਤ ਤੱਕ 34 ਹੋਰ ਅਪਗ੍ਰੇਡਡ ਸਿਹਤ ਅਤੇ ਤੰਦਰੁਸਤੀ ਕੇਂਦਰ / ਤੰਦਰੁਸਤ ਪੰਜਾਬ ਸਿਹਤ ਕੇਂਦਰ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਤਿਆਰ ਹੋ ਜਾਣਗੇ।”ਕਮਿਊਨਿਟੀ ਹੈਲਥ ਅਫਸਰਾਂ, ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਵਰਕਰਾਂ ਵਲੋਂ ਚਲਾਏ ਜਾਣ ਵਾਲੇ ਇਹਨਾਂ ਕੇਂਦਰਾਂ ਵਿੱਚ 27 ਮੁਫਤ ਦਵਾਈਆਂ, 6 ਡਾਇਗਨਾਸਟਿਕ ਟੈਸਟ ਅਤੇ ਟੈਲੀਫੋਨ ਤੇ ਸਿਹਤ ਸਲਾਹ ਦੀ ਸਹੂਲਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈਪਰਟੈਨਸ਼ਨ, ਸ਼ੂਗਰ ਰੋਗ ਆਦਿ ਲਈ ਓਪੀਡੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।ਹਰੇਕ ਕੇਂਦਰ ਵਿੱਚ ਹਰ ਹਫਤੇ ਤੰਦਰੁਸਤੀ ਦੀਆਂ ਗਤੀਵਿਧੀਆਂ ਜਿਵੇਂ ਕਿ ਯੋਗਾ ਅਤੇ ਟ੍ਰਾਂਸ-ਫੈਟ ਮੁਕਤ ਤਿਉਹਾਰ, ਤੰਬਾਕੂ ਰੋਕਥਾਮ ਆਦਿ ਵਰਗੇ ਸਿਹਤ ਜਾਗਰੂਕਤਾ ਸੈਸ਼ਨ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੂਜੀ ਲਹਿਰ ਆਉਣ ਦੇ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਵਾਇਰਸ ਫੈਲਣ ਦੀ ਹਾਲਤ ਵਿੱਚ ਕੋਵਿਡ-19 ਨਾਲ ਨਜਿੱਠਣ ਵਿੱਚ ਮਦਦਗ਼ਾਰ ਸਾਬਿਤ ਹੋਣਗੇ । ਉਹਨਾਂ ਲੋਕਾਂ ਨੂੰ ਕੋਵਿਡ-19 ਸਬੰਧੀ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਅਪੀਲ ਕੀਤੀ।ਡਿਜੀਟਲ ਲਾਂਚ ਸਮਾਰੋਹ ਦੌਰਾਨ ਕਈ ਸਿਹਤ ਕਰਮਚਾਰੀਆਂ ਨੇ ਕੋਵਿਡ ਸਬੰਧੀ ਕੀਤੇ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਆਪਣੇ ਤਜ਼ਰਬੇ ਸਾਂਝੇ ਕੀਤੇ। ਸਿਵਲ ਹਸਪਤਾਲ ਮੁਹਾਲੀ ਦੇ ਡਾ. ਰਾਜਿੰਦਰ ਭੂਸ਼ਣ, ਜਿਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਰਾਜ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ, ਸ਼ੁਰੂਆਤੀ ਖਦਸ਼ਿਆਂ, ਚੁਣੌਤੀਆਂ ਅਤੇ ਸਫਲਤਾ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ।ਜ਼ਿਕਰਯੋਗ ਹੈ ਡਾਕਟਰਾਂ, ਪੈਰਾ ਮੈਡੀਕਲ ਅਤੇ ਸਥਾਨਕ ਮੋਹਤਬਾਰਾਂ ਨੇ ਵੱਖ-ਵੱਖ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕੀਤੀ ਜਿਸ ਵਿਚ ਈਸਾਪੁਰ ਤੋਂ ਜ਼ਿਲ•ਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਅਤੇ ਘੜੂਆਂ ਦੇ ਕੁਰਦੀ ਤੋਂ ਸ. ਕੰਵਰਬੀਰ ਸਿੰਘ ਸਿੱਧੂ ਸ਼ਾਮਲ ਹੋਏ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Tandrust Punjab Sehat Kendras , 107 Health & Wellness Centres , #TandrustPunjabSehatKendras

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD