Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕੀਤੀ ਸ਼ੁਰੂਆਤ

ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਨਿਭਾਉਣਗੇ ਅਹਿਮ ਭੂਮਿਕਾ - ਵਿਧਾਇਕ ਰਾਕੇਸ ਪਾਂਡੇ ਤੇ ਸੁਰਿੰਦਰ ਡਾਵਰ

Web Admin

Web Admin

5 Dariya News

ਲੁਧਿਆਣਾ , 21 Nov 2020

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਸ਼ੇਸ਼ ਤੌਰ 'ਤੇ ਦਿਹਾਤੀ ਇਲਾਕਿਆਂ ਵਿਚ ਮਰੀਜ਼ਾਂ ਨੂੰ ਉਨ੍ਹਾਂ ਦੇ ਦਰਵਾਜ਼ੇ' ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ, ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾਂ ਹੀ 174 ਸਿਹਤ ਕੇਂਦਰ ਚੱਲ ਰਹੇ ਹਨ।ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਦੇ ਮਜਬੂਤ ਨੈਟਵਰਕ 'ਤੇ ਭਰੋਸਾ  ਜ਼ਾਹਰ ਕਰਦਿਆਂ ਡਾਕਟਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਨਵੇਂ ਤੰਦਰੁਸਤ ਪੰਜਾਬ ਸਿਹਤ ਕੇਂਦਰ  ਪੰਜਾਬ ਦੇ ਬੁਨਿਆਦੀ ਸਿਹਤ ਢਾਂਚੇ ਨੂੰ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਤੋ ਬਚਾਅ ਕਰਕੇ ਇਕ ਨਵੇਂ ਪੱਧਰ 'ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਭਰ ਵਿੱਚ ਸਿਹਤ ਸਹੂਲਤਾਂ ਨੂੰ ਵਧਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਅਤੇ ਸ੍ਰੀ ਸੁਰਿੰਦਰ ਡਾਵਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਘੰਭੀਰ ਚੁਣੌਤੀਆਂ ਨੂੰ ਦੂਰ ਕਰਨ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਰਿਸ਼ਟ-ਪੁਸ਼ਟ ਬਣਾਇਆ ਜਾ ਸਕੇ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਇਹ ਬੜੀ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਹੈ ਕਿ ਅਗਸਤ, 2020 ਵਿਚ ਭਾਰਤ ਸਰਕਾਰ ਦੁਆਰਾ ਜਾਰੀ ਰਾਜਾਂ ਦੀ ਰੈਂਕਿੰਗ ਵਿਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸੰਚਾਲਨ ਵਿਚ ਪੰਜਾਬ ਨੂੰ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ। ਸਾਲ 2020-21 (142% ਪ੍ਰਾਪਤੀ) ਲਈ ਭਾਰਤ ਸਰਕਾਰ ਦੁਆਰਾ ਦਿੱਤੇ ਟੀਚੇ ਨੂੰ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ।ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀ ਟੀਮ ਵਿੱਚ ਕਮਿਊਨਿਟੀ ਸਿਹਤ ਅਧਿਕਾਰੀ (ਸੀ.ਐਚ.ਓ), ਮਲਟੀਪਰਪਜ਼ ਵਰਕਰ (ਮਰਦ ਅਤੇ ਔਰਤ) ਅਤੇ ਆਸ਼ਾ ਵਰਕਰ ਸ਼ਾਮਲ ਹਨ। 

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਕੇਂਦਰਾਂ 'ਤੇ 1607 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਜਨਵਰੀ, 2021 ਤੱਕ ਸੂਬੇ ਵਿਚ 800 ਸੀ.ਐਚ.ਓਜ਼ ਹੋਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2046 ਤੰਦਰੁਸਤ ਪੰਜਾਬ ਸਿਹਤ ਕੇਂਦਰ ਸੁਰੂ ਕੀਤੇ ਜਾ ਚੁੱਕੇ ਹਨ। ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਇਸ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਮਾਰਚ, 2020 ਦੌਰਾਨ ਪੇਂਡੂ ਖੇਤਰਾਂ ਵਿੱਚ ਲੋਕਾਂ ਲਈ ਡਾਕਟਰੀ ਸੇਵਾਵਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਾਰੇ ਸਬ ਸੈਂਟਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰ ਰਹੀ ਹੈ ਤਾਂ ਜੋ ਖਾਸ ਕਰਕੇ ਪਿੰਡਾਂ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ 'ਤੇ 27 ਦਵਾਈਆਂ ਅਤੇ 6 ਡਾਇਗਨੌਸਟਿਕ ਟੈਸਟ ਮੁਫਤ ਉਪਲਬਧ ਹਨ।ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਕੋਵਿਡ-19 ਮਹਾਂਮਾਰੀ ਲੌਕਡਾਉਨ ਦੌਰਾਨ ਛੁੱਟੀਆਂ ਸਮੇਤ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸਾਰੇ ਦਿਨ ਖੁੱਲ੍ਹੇ ਸਨ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਮਿਊਨਿਟੀ ਸਿਹਤ ਅਧਿਕਾਰੀਆਂ ਵੱਲੋਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਜਿਸ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਨਮੂਨੇ, ਕੋਵਿਡ-19 ਪੋਜ਼ਟਿਵ ਮਰੀਜ਼ਾਂ ਦੀ ਨਿਯਮਤ ਮੁਲਾਕਾਤ, ਘਰ ਵਿਚ ਇਕਾਂਤਵਾਸ ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਦੀ ਭਾਲ, ਤੰਦਰੁਸਤੀ ਲਈ ਗਤੀਵਿਧੀਆਂ ਜਿਵੇਂ ਯੋਗਾ ਅਤੇ ਸਿਹਤ ਜਾਗਰੂਕਤਾ ਸੈਸ਼ਨ, ਟ੍ਰਾਂਸ-ਫੈਟ ਮੁਕਤ ਦੀਵਾਲੀ, ਤੰਬਾਕੂ ਨਿਯੰਤਰਣ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹਰੇਕ ਕੇਂਦਰ ਵਿੱਚ ਹਰ ਹਫ਼ਤੇ ਤੰਦਰੁਸਤੀ ਸੈਸ਼ਨ ਕਰਵਾਏ ਜਾ ਰਹੇ ਹਨ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਬਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਕੌਂਸਲਰ ਸ੍ਰੀ ਗੁਰਦੀਪ ਸਿੰਘ ਨੀਟੂ, ਸ੍ਰੀ ਰਾਕੇਸ਼ ਪਰਾਸ਼ਰ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

 

Tags: Sukhwinder Singh Bindra , Punjab Pradesh Congress Committee , Ludhiana , Congress , Punjab Congress , Punjab , Punjab Government , Government of Punjab , Krishan Kumar Bawa , Rakesh Pandey , Surinder Dawar , Tandrust Punjab Sehat Kendras , 107 Health & Wellness Centres , #TandrustPunjabSehatKendras

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD