Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੂਬਾ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ : ਅਰੁਣਾ ਚੋਧਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ 107 ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਵਰਚੁਅਲ ਉਦਘਾਟਨ

Web Admin

Web Admin

5 Dariya News

ਗੁਰਦਾਸਪੁਰ , 21 Nov 2020

ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹੈ ਤੇ ਵੱਧ ਤੋਂ ਵੱਧ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬਾਂ ਨੂੰ ਮੁਫਤ ਤੇ ਬਿਹਤਰ ਇਲਾਜ ਦੀ ਸਹੂਲਤ ਦੇਣਾ ਪੰਜਾਬ ਸਰਕਾਰ ਦਾ ਟੀਚਾ ਹੈ ਤਾਂ ਜੋ ਕੋਈ ਵੀ ਜਰੂਰਤਮੰਦ ਕਿਸੇ ਵੀ ਤਰ੍ਹਾਂ ਦੀ ਸਿਹਤ ਸਹੂਲਤ ਤੇ ਇਲਾਜ ਤੋਂ ਵਾਂਝਾ ਨਾ ਰਹਿ ਸਕੇ।  ਜਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਦੇ ਕੁੱਲ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੁਅਲੀ ਉਦਘਾਟਨ ਕੀਤਾ ਗਿਆ ਸੀ, ਜਿਸ ਸਬੰਧੀ ਸਥਾਨਕ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਨੇ ਸ਼ਿਰਕਤ ਕੀਤੀ । ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਬਲਬੀਰ ਰਾਜ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸਹਾਇਕ ਸਿਵਲ ਸਰਜਨ ਡਾ. ਅਰਵਿੰਦ ਮਹਾਜਨ ਡਾ. ਵਿਜੇ ਕੁਮਾਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ. ਚੇਤਨਾ ਐਸ.ਐਮ ਓ ਗੁਰਦਾਸਪੁਰ, ਡਾ. ਅੰਕੁਰ ਕੁਮਾਰ ਵੀ ਮੋਜੂਦ ਸਨ।ਪੱਤਰਕਾਰਾਂ ਨਾ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦੇਸ਼ ਰੋਗ ਹੋਣ ਤੋਂ ਪਹਿਲਾਂ ਹੀ ਬਚਾਅ ਦੇ ਉਪਾਅ ਤਾਂ ਕਰਨਾ ਹੀ ਹੈ ਨਾਲ ਹੀ ਵੱਧ ਤੋਂ ਵੱਧ ਸਿਹਤ ਸਹੂਲਤਾਂ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਤੋਂ ਹੀ ਸਿਹਤ ਵਿਭਾਗ ਵੱਲੋਂ ਚੱਲ ਰਹੇ ਉਪ ਕੇਂਦਰਾਂ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਤੌਰ ਤੇ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਪ ਕੇਂਦਰਾਂ ਤੇ ਪਹਿਲੇ ਜਿੱਥੇ ਜੱਚਾ ਬੱਚਾ ਸਿਹਤ ਸਹੂਲਤ ਤੇ ਟੀਕਾਕਰਨ ਦੀ ਸਹੂਲਤ ਪਿੰਡ ਪਿੰਡ ਤੱਕ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮੁਹੱਇਆ ਕਰਵਾਈ ਜਾ ਰਹੀ ਸੀ ਉੱਥੇ ਹੀ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੇ ਅਪਗ੍ਰੇਡ ਹੋਣ ਨਾਲ ਉਪਰੋਕਤ ਸਹੂਲਤਾਂ ਦੇ ਨਾਲ ਨਾਲ ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਸਕੂਲ ਹੈਲਥ ਐਜੂਕੇਸ਼ਨ ਜਿਸ ਵਿਚ ਕਿਸ਼ੋਰ ਸਿਹਤ ਵੀ ਸ਼ਾਮਲ ਹਨ ਦੇ ਇਲਾਜ ਦੀ ਸਹੂਲਤ ਇਨ੍ਹਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਹੀ ਮਿਲੇਗੀ।ਉਨਾਂ ਕੋਵਿਡ-19 ਦੌਰਾਨ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਨੇ ਇਕ ਟੀਮ ਵਜੋਂ ਕੋਰੋਨਾ ਬਿਮਾਰੀ ਵਿਰੁੱਧ ਸ਼ਾਨਦਾਰ ਕੰਮ ਕੀਤਾ, ਜੋ ਵਧਾਈ ਦੇ ਹੱਕਦਾਰ ਹਨ। ਨਾਲ ਹੀ ਉਨਾਂ ਕਿਹਾ ਕਿ ਪਰ ਅਜੇ ਕੋਰੋਨਾ ਬਿਮਾਰੀ ਖਤਮ ਨਹੀਂ ਹੋਈ ਹੈ, ਸਗੋਂ ਅਗਲੇ 2-3 ਮਹਿਨੇ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ ਤਾਂ ਜੋ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜਮੀ ਤੌਰ ਤੇ ਪਹਿਨਣ। ਸ਼ੋਸਲ ਡਿਸਟੈਂਲ ਮੈਨਟੇਨ ਕਰਕੇ ਰੱਖਣ ਅਤੇ ਹੱਥਾਂ ਨੂੰ ਸਾਫ ਰੱਖਣ।ਇਸ ਮੌਕੱ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕੋਵਿਡ-19 ਦੌਰਾਨ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਿਲੇ ਅੰਦਰ ਲੋਕ ਦੀ ਸਿਹਤ ਸੰਭਾਲ ਲਈ ਕੀਤੇ ਗਏ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਫਾਈ ਸੇਵਕ ਤੋਂ ਲੈ ਕੇ ਡਾਕਟਰਾਂ ਤਕ ਸਾਰੇ ਸਿਹਤ ਮਹਿਕਮੇ ਨੇ ਪੂਰੀ ਮਿਹਨਤ ਨਾਲ ਆਪਣੇ ਫਰਜ਼ ਅਦਾ ਕੀਤੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਆਪਸੀ ਤਾਲਮੇਲ ਨਾਲ ਕੋਵਿਡ-19 ਵਿਰੁੱਧ ਬਿਹਤਰ ਸੇਵਾਵਾਂ ਦਿੱਤੀਆਂ , ਜਿਸਦੇ ਫਲਸਰੂਪ ਜ਼ਿਲਾ ਗੁਰਦਾਸਪੁਰ ਕੰਟੈਕਟ ਟਰੇਸਿੰਗ ਅਤੇ ਰਿਕਵਰੀ ਰੇਟ ਵਿਚ ਸੂਬੇ ਭਰ ਵਿਚੋਂ ਮੋਹਰੀ ਜ਼ਿਲ੍ਹਾ ਹੈ। ਉਨਾਂ ਅੱਗੇ ਕਿਹਾ ਕਿ ਅਗਲੇ ਦਿਨਾਂ ਵਿਚ ਸਾਨੂੰ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਮਾਸਕ ਹੀ ਲਾਜਮੀ ਤੋਰ ਤੇ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਸਮੂਹ ਸਿਹਤ ਅਮਲੇ ਦਾ ਕੋਵਿਡ-19 ਦੌਰਾਨ ਦਿੱਤੀਆਂ ਸ਼ਾਨਦਾਰ ਸੇਵਾਵਾਂ ਲਈ ਉਨਾਂ ਦੀ ਸਰਾਹਨੀ ਵੀ ਕੀਤੀ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD