Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਪੰਜਾਬ ਨੇ ਕੀਤਾ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ

ਜਿ਼ਲ੍ਹਾ ਪੱਧਰ ਤੇ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਨੇ ਕੀਤੀ ਸਮਾਗਮ ਦੀ ਪ੍ਰਧਾਨਗੀ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Nov 2020

Last updated on: Nov 21, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੁੱਚੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ  ਕਰਮਚਾਰੀਆਂ ਦੇ ਰੂਹਬੂ ਹੋ ਕੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਪੰਜਾਬ ਰਾਜ ਦੇ ਵਸਕੀਨਾਂ ਨੂੰ ਸਮਰਪਿਤ ਕੀਤਾ।ਇਸ ਮੌਕੇ ਤੇ ਜਿ਼ਲ੍ਹਾ ਪੱਧਰ ਦੇ ਆਨ ਲਾਇਨ ਪ੍ਰੋਗਰਾਮ ਦੀ ਪ੍ਰਧਾਨਗੀ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਡਮ ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਨਰਿੰਦਰ ਕਾਉਣੀ ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ, ਡਾ.ਹਰੀ ਨਰਾਇਣ ਸਿੰਘ ਸਿਵਿਲ ਸਰਜਨ, ਡਾ.ਰੰਜੂ ਸਿੰਗਲਾ ਜਿ਼ਲ੍ਹਾ ਸਿਹਤ ਅਫਸਰ ਵੀ ਹਾਜ਼ਰ ਸਨ।ਮੁੱਖ ਮੰਤਰੀ ਵਲੋਂ ਸੂਬੇ ਵਿੱਚ ਸਿਹਤ ਸੰਭਾਲ ਸੰਬੰਧੀ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕਰਦਿਆਂ ਸ.ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਹਿਮ ਯੋਗਦਾਨ ਪਾਇਆ ਹੈ ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀ ਸਮੁੱਚੀ ਟੀਮ ਵਲੋਂ ਤਨਦੇਹੀ ਨਾਲ ਕੀਤੇ ਗਏ ਉਪਰਾਲਿਆਂ ਸਦਕਾ ਹੀ ਪੰਜਾਬ ਦੇ ਵੱਖ ਵੱਖ ਜਿ਼ਲਿਆਂ,ਖਾਸ ਤੌਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ।ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਵਲੋਂ ਕੋਰੋਨਾ ਕਾਲ ਦੌਰਾਨ ਉਹਨਾਂ ਦੇ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਇਲਾਜ ਕਰਨ ਦੇ ਢੰਗ ਸਬੰਧੀ ਕਈ ਤਜ਼ਰਬੇ ਸਾਂਝੇ ਕੀਤੇ ਗਏ।ਜਿ਼ਲ੍ਹਾ ਪੱਧਰ ਦੇ ਡਾਕਟਰਾਂ ਅਤੇ ਸਿਹਤ ਸਟਾਫ ਵਲੋਂ ਸ.ਭੱਟੀ ਨਾਲ ਗੱਲਬਾਤ ਦੌਰਾਨ ਉਹਨਾ ਇਹ ਵਿਸ਼ਵਾਸ ਦੁਆਇਆ ਕਿ ਸਿਹਤ ਵਿਭਾਗ ਦੀ ਸਮੁੱਚੀ ਟੀਮ ਇਸੇ ਤਰ੍ਹਾਂ ਹੀ ਜਿ਼ਲ੍ਹੇ ਦੇ ਵਸਨੀਕਾਂ ਲਈ ਆਪਣੀਆਂ ਸੇਵਾਵਾਂ ਨਿਭਾਉਂਦੀ ਰਹੇਗੀ। ਡਾਕਟਰਾਂ ਨੇ ਸ.ਭੱਟੀ ਨੂੰ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਜੋ ਲੋਕ ਇਸ ਬਿਮਾਰੀ ਦੀ ਲਪੇਟ ਵਿੱਚ ਆ ਜਾਂਦੇ ਹਨ, ਉਹਨਾ ਦੀ ਸਿਹਤਯਾਬੀ ਲਈ ਵੀ ਉਹਨਾਂ ਦੀ ਟੀਮ ਬਚਨਬੱਧ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਵਿੱਚ ਵੱਖ ਵੱਖ ਸਿਵਿਲ ਹਸਪਤਾਲਾਂ ਅਤੇ ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਤੇ ਸਟਾਫ ਦਾ ਮਨੋਬਲ ਉਚੱਾ ਚੁੱਕਣ ਲਈ ਗਿੱਦੜਬਾਹਾ ਦੇ ਐਮ.ਐਲ.ਏ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸ.ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜਿ਼ਲ੍ਹਿਆ ਵਿੱਚ ਜੋ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਹੈ ਉਹ ਇੱਕ ਸਲਾਘਾਯੋਗ ਯਤਨ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹਨਾਂ ਸਿਹਤ ਕੇਂਦਰਾਂ ਰਾਹੀਂ ਪੰਜਾਬ ਦੇ ਵਸਨੀਕਾਂ ਦੀ ਸਿਹਤ ਵਿੱਚ ਸੁਧਾਰ ਆਉਣਾ ਸੰਭਾਵਿਕ ਹੈ। 

 

Tags: Ajaib Singh Bhatti , Congress , Punjab Congress , Punjab , Sri Mukatsar Sahib , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD