Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਨਰੋਏ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ : ਸੁੰਦਰ ਸ਼ਾਮ ਅਰੋੜਾ

ਜ਼ਿਲ੍ਹੇ ’ਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਲੋਕਾਂ ਨੂੰ ਮੁਫ਼ਤ ਦੇ ਰਹੇ ਨੇ ਮਿਆਰੀ ਸਿਹਤ ਸੇਵਾਵਾਂ

Web Admin

Web Admin

5 Dariya News

ਹੁਸ਼ਿਆਰਪੁਰ , 21 Nov 2020

Last updated on: Nov 21, 2020, 00:00 IST

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ ਸੂਬੇ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਿੱਗਰ ਪੰਜਾਬ ਦਾ ਸੁਪਨਾ ਵੀ ਸਾਕਾਰ ਕਰਨਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਰ ’ਚ ਡਿਜੀਟਲ ਤਰੀਕੇ ਨਾਲ ਹੋਰ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਸਬੰਧੀ ਰੱਖੇ ਸਮਾਗਮ ਦੀ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਧਾਨਗੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਵਿੱਚ 87 ਸਬ-ਸਿਹਤ ਕੇਂਦਰ, 31 ਮੁੱਢਲੇ ਕੇਂਦਰ ਅਤੇ 2 ਸ਼ਹਿਰੀ ਸਿਹਤ ਕੇਂਦਰ ਪੁਰਹੀਰਾਂ ਅਤੇ ਅਸਲਾਮਾਬਾਦ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਪਲਬੱਧ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਕੇਂਦਰ ਸ਼ੁਰੂ ਕਰਨ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਸਹਿਜਿਆਂ ਹੀ ਕਈ ਬੀਮਾਰੀਆਂ ਦਾ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਲਾਮਿਸਾਲ ਕਦਮਾਂ ਸਦਕਾ ਪੰਜਾਬ ਜਲਦ ਹੀ ਦੇਸ਼ ਅੰਦਰ ਸਿਹਤ ਅਤੇ ਸਿੱਖਿਆ ਦੇ ਨਕਸ਼ੇ ’ਤੇ ਨਵੀਂ ਪਛਾਣ ਬਣਾਏਗਾ। ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਮੁੜ ਪੈਰ ਪਸਾਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ’ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮੁੱਚਾ ਪੰਜਾਬ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਅਸਰਦਾਰ ਢੰਗ ਨਾਲ ਕਾਬੂ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਸਬੰਧਤ ਸਿਹਤ ਸਲਾਹਕਾਰੀਆਂ ਨੂੰ ਅਪਨਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲਮਠ ਨਾ ਵਰਤਣ। ਉਨ੍ਹਾਂ ਕਿਹਾ ਕਿ ਮੌਜੂਦਾ ਸਿਹਤ ਸੰਕਟ ਵਿੱਚ ਲੋਕ ਮਾਸਕ ਦੀ ਅਹਿਮੀਅਤ ਨੂੰ ਸਮਝਦਿਆਂ ਨਾ ਸਿਰਫ ਦੂਸਰਿਆਂ ਦੀ ਸਿਹਤ ਲਈ ਸਗੋਂ ਆਪਣੀ ਖੁਦ ਦੀ ਸਿਹਤ ਦੇ ਮੱਦੇਨਜ਼ਰ ਮਾਸਕ ਜ਼ਰੂਰ ਪਹਿਨਣ। ਉਦਯੋਗ ਮੰਤਰੀ ਨੇ ਪੁਰਜ਼ੋਰ ਅਪੀਲ ਕੀਤੀ ਕਿ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਨਾਲ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਤੋਂ ਬਿਨ੍ਹਾਂ ਸੰਭਵ ਨਹੀਂ।ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਕੈਪਟਨ ਕਰਮ ਚੰਦ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ।

ਜ਼ਿਲ੍ਹੇ ’ਚ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ’ਚ ਲੋੜੀਂਦਾ ਸਟਾਫ਼ ਅਤੇ ਬੁਨਿਆਦੀ ਢਾਂਚਾ ਸਥਾਪਿਤ :

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਅਮਲੇ ਦੀ ਤਾਇਨਾਤੀ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਗਿਆ ਹੈ ਜਿਥੇ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਂਦੇ ਇਲਾਜ ਸਮੇਤ ਬੀਮਾਰੀਆਂ ਤੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ, ਜਣੇਪੇ ਦੌਰਾਨ ਉਨ੍ਹਾਂ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਦੇਖਭਾਲ, ਐਮਰਜੈਂਸੀ ਸਿਹਤ ਸੇਵਾਵਾਂ, ਬਾਲ ਅਵਸਥਾ, ਕਿਸ਼ੋਰ ਅਵਸਥਾ, ਪਰਿਵਾਰ ਨਿਯੋਜਨ, ਤੋਂ ਇਲਾਵਾ ਟੀ.ਬੀ., ਡੇਂਗੂ, ਮਲੇਰੀਆ ਅਤੇ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਦੀ ਜਾਂਚ, ਬਚਾਅ ਅਤੇ ਰੋਕਥਾਮ ਲਈ ਵਿਸ਼ੇਸ਼ ਉਪਰਾਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਵਿੱਚ ਮਾਨਸਿਕ ਰੋਗ, ਯੋਗਾ, ਬਜ਼ੁਰਗਾਂ ਦੀ ਦੇਖਭਾਗ, ਟੈਲੀ ਮੈਡੀਸਨ, ਕੌਂਸਲਿੰਗਅਤੇ ਸਿਹਤ ਜਾਗਰੂਕਤਾ ਸਬੰਧੀ ਸਰਗਰਮੀਆਂ ਵੀ ਅਮਲ ਵਿੱਚ ਲਿਆਂਦੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ। ਇਹ ਸਿਹਤ ਸਹੂਲਤਾਂ ਇਨ੍ਹਾਂ ਕੇਂਦਰਾਂ ਵਿੱਚ ਮੁਫ਼ਤ ਮੁਹੱਈਆ ਹੁੰਦੀਆਂ ਹਨ ਅਤੇ ਹੁਣ ਤੱਕ 2,74,343 ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ ਜਿਨ੍ਹਾਂ ’ਚੋਂ 1,99,044 ਹਾਈਪਰਟੈਂਸ਼ਨ ਅਤੇ 77,693 ਸ਼ੂਗਰ ਦੇ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ।  

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD