Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਿਹਤ ਢਾਂਚੇ ਦੀ ਮਜ਼ਬੂਤੀ ਤੇ ਮਰੀਜ਼ਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿਰੰਤਰ ਯਤਨ ਜਾਰੀ: ਵਿਜੈ ਇੰਦਰ ਸਿੰਗਲਾ

ਡਾਕਟਰੀ ਅਮਲੇ ਵੱਲੋਂ ਕੋਵਿਡ-19 ਦੌਰਾਨ ਦਿੱਤੀਆਂ ਦਲੇਰਾਨਾ ਸੇਵਾਵਾਂ ਦੀ ਸ਼ਲਾਘਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਤੈਨਾਤ ਹਾਊਸਕੀਪਰ ਨਾਲ ਕੀਤੀ ਗੱਲਬਾਤ

Web Admin

Web Admin

5 Dariya News

ਸੰਗਰੂਰ , 21 Nov 2020

Last updated on: Nov 21, 2020, 00:00 IST

ਪੰਜਾਬ ’ਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਮਰੀਜ਼ਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਵਿਰਚੂਅਲ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਰ ’ਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਿਰਚੂਅਲੀ ਉਦਘਾਟਨ ਕੀਤਾ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਵੱਲੋਂ ਦਿੱਤੀਆਂ ਗਈਆਂ ਦਲੇਰਾਨਾ ਅਤੇ ਅਣਥੱਕ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਤੈਨਾਤ ਹਾਊਸਕੀਪਰ ਮੋਹਿਤ ਕੁਮਾਰ ਨਾਲ ਵੀ ਗੱਲਬਾਤ ਕੀਤੀ ਅਤੇ ਮਹਾਂਮਾਰੀ ਦੌਰਾਨ ਉਸ ਵੱਲੋਂ ਕੀਤੀ ਗਈ ਮਰੀਜ਼ਾਂ ਦੀ ਦੇਖਭਾਲ ਲਈ ਉਸਦੀ ਸ਼ਲਾਘਾ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ’ਚ ਲਿਆਂਦੇ ਸੁਧਾਰਾਂ ਕਰਕੇ ਹੀ ਸੂਬੇ ’ਚ ਕੋਵਿਡ-19 ਦੀ ਮਹਾਂਮਾਰੀ ਦੀ ਰੋਕਥਾਮ ਲਈ ਮਿਸਾਲੀ ਕੰਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਲਈ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕੋਰੋਨਾ ਯੋਧਿਆਂ ਵੱਲੋਂ ਦਿੱਤੀਆਂ ਗਈਆਂ ਨਿਡਰ ਸੇਵਾਵਾਂ ਲਾਮਿਸਾਲ ਹਨ। ਉਨਾਂ ਕਿਹਾ ਕਿ ਇਸ ਮਹਾਂਮਾਰੀ ਦੀ ਪਹਿਲੀ ਲਹਿਰ ਦਾ ਪੰਜਾਬੀਆਂ ਵੱਲੋਂ ਮਜਬੂਤੀ ਨਾਲ ਟਾਕਰਾ ਕੀਤਾ ਗਿਆ ਹੈ ਅਤੇ ਨੇੜਲੇ ਭਵਿੱਖ ’ਚ ਆ ਸਕਣ ਵਾਲੀ ਦੂਜੀ ਲਹਿਰ ਲਈ ਵੀ ਪੰਜਾਬ ਤਿਆਰ ਬਰ ਤਿਆਰ ਹੈ। ਉਨਾਂ ਕਿਹਾ ਕਿ ਸੰਗਰੂਰ ਦੇ ਲੋਕ ਵੀ ਕੋਵਿਡ-19 ਦੀ ਲਪੇਟ ’ਚ ਆਉਣ ਤੋਂ ਬਚਣ ਲਈ ਮਾਸਕ ਪਾਉਣ ਸਮੇਤ ਹੋਰਨਾਂ ਸਾਵਧਾਨੀਆਂ ਦੀ ਬਾਰੀਕੀ ਨਾਲ ਪਾਲਣਾ ਕਰਨ ਤਾਂ ਜੋ ਕੋਰੋਨਾ ਵਿਰੁੱਧ ਵਿੱਢੀ ਜੰਗ ’ਚ ਜਿੱਤ ਯਕੀਨੀ ਬਣਾਈ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਦਾਮਨ ਥਿੰਦ ਬਾਜਵਾ, ਮਾਸਟਰ ਅਜੈਬ ਸਿੰਘ ਰਟੌਲਾਂ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਰਾਜ ਕੁਮਾਰ, ਵਾਇਸ ਚੇਅਰਮੈਨ ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਮਹੇਸ਼ ਕੁਮਾਰ ਮੇਸ਼ੀ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਡੀ.ਐਚ.ਓ. ਡਾ. ਐਸ.ਜੇ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਪਰਮਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD