Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ : ਸੋਨੂੰ ਸੂਦ

ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ

Web Admin

Web Admin

5 Dariya News

ਚੰਡੀਗੜ੍ਹ , 23 Nov 2020

Last updated on: Nov 23, 2020, 00:00 IST

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।ਅੱਜ ਇੱਥੇ ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨਾਂ ਮੋਗਾ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਆਪਣੇ ਪਿਤਾ ਜੀ ਨਾਲ ਸਕੂਟਰ ਉਤੇ ਗਏ ਸਨ। ਉਸ ਵੇਲੇ ਜੋ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਉਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਹੋਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵੋਟ ਅਧਿਕਾਰ ਦੀ ਵਰਤੋਂ ਨਾਲ ਹੀ ਅਸੀਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕਾਮਯਾਬ ਹੋ ਸਕਦੇ ਹਾਂ।ਉਨਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਸ ਅਧਿਕਾਰ ਦੀ ਵਰਤੋਂ ਕਰਨ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਸੋਨੂੰ ਸੂਦ ਨੇ ਕਿਹਾ ਕਿ ਉਨਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਘਰ ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ। ਸਗੋਂ ਇਸ ਸੇਵਾ ਦਾ ਮੰਤਵ ਸਿਰਫ਼ ਤੇ ਸਿਰਫ਼ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨਾ ਸੀ। ਉਨਾਂ ਠੇਠ ਪੰਜਾਬੀ ਵਿੱਚ ਬੋਲਦਿਆਂ ਪੰਜਾਬੀਆਂ ਦੇ ਸਿਆਸੀ ਤੌਰ ਉਤੇ ਵਧੇਰੇ ਜਾਗਰੂਕ ਹੋਣ ਦਾ ਜ਼ਿਕਰ ਕੀਤਾ।ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਵਨ ਵਿੱਚ ਹਾਜ਼ਰ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਉਨਾਂ ਬਾਲੀਵੁੱਡ ਅਦਾਕਾਰ ਨਾਲ ਸੰਪਰਕ ਕਰ ਕੇ ਇਸ ਮੁਹਿੰਮ ਨਾਲ ਜੋੜਿਆ। ਉਨਾਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਇਸ ਦੀ ਵਰਤੋਂ ਜਾਗਰੂਕਤਾ ਨਾਲ ਕਰਨ ਦੀ ਅਪੀਲ ਕੀਤੀ ਅਤੇ ਥੋੜ ਚਿਰੇ ਲਾਭਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ।

 

Tags: ECI , Bollywood , Sonu Sood , Election Commission of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD