Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਸਲਿਆਂ ਦਾ ਹੱਲ ਪਹਿਲੀ ਤਰਜੀਹ : ਸੁਖਬਿੰਦਰ ਸਿੰਘ ਸਰਕਾਰੀਆ

ਕਿਹਾ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਜਨਤਕ ਸਮੱਸਿਆਵਾਂ ਦੇ ਨਿਬੇੜੇ ਦਾ ਅਹਿਮ ਜ਼ਰੀਆ

Web Admin

Web Admin

5 Dariya News

ਬਰਨਾਲਾ , 23 Nov 2020

Last updated on: Nov 23, 2020, 00:00 IST

ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਦੇ ਨਿਰਪੱਖ ਅਤੇ ਸਮਾਂਬੱਧ ਨਿਬੇੜੇ ਲਈ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਕੰਮ-ਕਾਜ ਵਿਚ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਲਿਆਂਦੀ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜਿਓਲੋਜੀ ਮੰਤਰੀ ਪੰਜਾਬ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਰਨਾਲਾ ਸ. ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਇੱਥੇ ਜ਼ਿਲ੍ਹ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਲੋਕ ਮਸਲੇ ਸੁਣੇ ਅਤੇ ਸਬੰਧਤ ਮਸਲਿਆਂ ਤੇ ਬਕਾਇਆ ਕੰਮਾਂ ਦੇ ਸਮਾਂਬੱਧ ਨਿਬੇੜੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ।ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਵੱਖ ਵੱਖ ਮੁੱਦੇ ਉਠਾਏ ਗਏ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਰਨਾਲਾ, ਕੁਲਵੰਤ ਸਿੰਘ ਪੰਡੋਰੀ ਵਿਧਾਇਕ ਮਹਿਲ ਕਲਾਂ, ਮੱਖਣ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ, ਜਤਿੰਦਰ ਜਿੰਮੀ, ਕੈਪਟਨ ਸਾਧੂ ਸਿੰਘ,  ਬਲਦੇਵ ਸਿੰਘ ਭੁੱਚਰ, ਚੰਦ ਸਿੰਘ ਚੋਪੜਾ, ਨਰਿੰਦਰ ਸ਼ਰਮਾ, ਉਜਾਗਰ ਸਿੰਘ ਬੀਹਲਾ, ਸੁਖਦੇਵ ਸਿੰਘ ਰਾਏ, ਜਸਮੇਲ ਸਿੰਘ, ਵਿਜੈ ਕੁਮਾਰ, ਬਲਜੀਤ ਸਿੰਘ ਨਿਹਾਲੂਵਾਲ, ਰਾਜੂ ਪਾਸਟਰ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਮਸਲੇ ਜਿਵੇਂ ਸੜਕਾਂ ਦੇ ਨਵ-ਨਿਰਮਾਣ ਅਤੇ ਮੁਰੰਮਤ, ਸੀਵਰੇਜ ਪਾਉਣ ਕਾਰਨ ਪੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਕਰਨ, ਟ੍ਰੈਫਿਕ ਦੀ ਸਮੱਸਿਆ ਦੇ ਹੱਲ ਅਤੇ ਨੌਜਵਾਨਾਂ ਵੱਲੋਂ ਦੋ ਪਹੀਆ ਵਾਹਨ ਤੇਜ਼ੀ ਨਾਲ ਚਲਾਉਣ, ਲਾਵਾਰਸ ਪਸ਼ੂਆਂ ਦੀ ਸਮੱਸਿਆ ਅਤੇ ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਨੋਡਲ ਅਫਸਰ ਤਾਇਨਾਤ ਕਰਨ, ਬਰਨਾਲਾ ਸ਼ਹਿਰ ਵਿਚ ਸਾਫ-ਸਫਾਈ ਦੇ ਪ੍ਰਬੰਧ ਦਰੁਸਤ ਕਰਨ, ਨਾਜਾਇਜ਼ ਕਬਜ਼ੇ ਹਟਾਉਣ ਸਣੇ ਹੋਰ ਅਹਿਮ ਮਸਲੇ ਉਠਾਏ ਗਏ। ਇਨ੍ਹਾਂ ਦੇ ਸਬੰਧ ਵਿਚ ਕਮੇਟੀ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਇਹ ਮਸਲੇ ਸਮੇਂ ਸਿਰ ਅਤੇ ਸੰਜੀਦਗੀ ਨਾਲ ਹੱਲ ਕੀਤੇ ਜਾਣ।ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਕਰਾਏ ਜਾ ਰਹੇ ਹਨ ਅਤੇ ਸੜਕਾਂ ਦੇ ਨਿਰਮਾਣ ਸਣੇ ਹੋਰ ਅਹਿਮ ਵਿਕਾਸ ਪ੍ਰਾਜੈਕਟਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਸਲਿਆਂ ਦੇ ਹੱਲ ’ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਰਕਾਰੀਆ ਨੇ ਸ਼ਹਿਰ ਦੇ ਸਫਾਈ ਕਾਰਜਾਂ ਤੇ ਹੋਰ ਬਕਾਇਆ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਯਕੀਨੀ ਬਣਾਉਣ ਨੂੰ ਆਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵਿਸ਼ਵਾਸ ਦਿਵਾਇਆ ਕਿ ਲੋਕ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਐਸ.ਡੀ.ਐਮ. ਬਰਨਾਲਾ ਵਰਜੀਤ ਵਾਲੀਆ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਜ਼ਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ, ਡੀ.ਡੀ.ਪੀ.ਓ. ਸੰਜੀਵ ਸ਼ਰਮਾ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸਰਬਜੀਤ ਕੌਰ ਖੁੱਡੀ, ਹੋਰ ਅਧਿਕਾਰੀ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD