Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਤੇ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ਦੇ ਰਜਬਾਹਿਆਂ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

85.39 ਕਿਲੋਮੀਟਰ ਲੰਬੇ ਭਵਾਨੀਗੜ ਰਜਬਾਹੇ ’ਤੇ 21.62 ਕਰੋੜ ਤੇ 43.59 ਕਿਲੋਮੀਟਰ ਲੰਬੇ ਨਦਾਮਪੁਰ ਰਜਬਾਹੇ ’ਤੇ ਖਰਚੇ ਜਾਣਗੇ 11.48 ਕਰੋੜ ਰੁਪਏ: ਸੁਖਬਿੰਦਰ ਸਿੰਘ ਸਰਕਾਰੀਆ

Web Admin

Web Admin

5 Dariya News

ਨਦਾਮਪੁਰ/ਸੰਗਰੂਰ , 23 Nov 2020

Last updated on: Nov 23, 2020, 00:00 IST

ਖੇਤੀਬਾੜੀ ਲਈ ਨਹਿਰੀ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਲਈ ਜਲ ਸਰੋਤ, ਮਾਈਨਜ਼ ਤੇ ਜਿਓਲੌਜ਼ੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਨਾਲ ਨਦਾਮਪੁਰ ਵਿਖੇ ਸੰਗਰੂਰ ਹਲਕੇ ਦੇ ਰਜਬਾਹਿਆਂ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ 85.39 ਕਿਲੋਮੀਟਰ ਲੰਬੇ ਭਵਾਨੀਗੜ ਰਜਬਾਹਾ ਸਿਸਟਮ ਦਾ ਨਵੀਨੀਕਰਨ 21.62 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਜਦਕਿ 43.59 ਕਿਲੋਮੀਟਰ ਲੰਬੇ ਨਦਾਮਪੁਰ ਰਜਬਾਹਾ ਸਿਸਟਮ ਦੇ ਨਵੀਨੀਕਰਨ ਲਈ 11.48 ਕਰੋੜ ਰੁਪਏ ਖਰਚੇ ਜਾਣਗੇ। ਸ. ਸਰਕਾਰੀਆ ਨੇ ਕਿਹਾ ਕਿ ਹਾਲਾਂਕਿ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ’ਚ ਮੁਸ਼ਕਿਲਾਂ ਆ ਰਹੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਕੈਬਨਿਟ ’ਚ ਆਪਣੇ ਸਹਿਯੋਗੀ ਵਿਜੈ ਇੰਦਰ ਸਿੰਗਲਾ ਦੀ ਕੋਰੋਨਾਵਾਇਰਸ ਦੇ ਬਾਵਜੂਦ ਸੰਗਰੂਰ ਹਲਕੇ ਦੇ ਵਿਕਾਸ ਲਈ ਕਰਵਾਏ ਗਏ ਕੰਮਾਂ ਲਈ ਸਰਾਹਨਾ ਵੀ ਕੀਤੀ।

ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਪੂਰਾ ਪਾਣੀ ਉਪਲਬਧ ਕਰਵਾਉਣ ਲਈ ਦਹਾਕਿਆਂ ਪੁਰਾਣੇ ਰਜਬਾਹਾ ਸਿਸਟਮ ਦੇ ਨਵੀਨੀਕਰਨ ਦੀ ਸ਼ੁਰੂਆਤ ਹੋਣ ਨਾਲ ਅੱਜ ਉਨਾਂ ਦਾ ਇੱਕ ਸੁਪਨਾ ਪੂਰਾ ਹੋਇਆ ਹੈ। ਉਨਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਸੜਕਾਂ ਵਰਗੇ ਬੁਨਿਆਦੀ ਖੇਤਰਾਂ ਤੋਂ ਇਲਾਵਾ ਸੰਗਰੂਰ ਹਲਕੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਉਨਾਂ ਦਾ ਟੀਚਾ ਹੈ ਅਤੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸੰਗਰੂਰ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣਗੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਹਲਕੇ ’ਚ ਵਿਕਾਸ ਕੰਮਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜੀਂਦੇ ਫੰਡ ਉਹ ਖੁਦ ਮੁੱਖ ਮੰਤਰੀ ਤੋਂ ਜਾਰੀ ਕਰਵਾਉਣਗੇ।ਸ਼੍ਰੀ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਹਮੇਸ਼ਾ ਖੜੀ ਹੈ ਅਤੇ ਸੱਤਾ ’ਤੇ ਕਾਬਜ਼ ਰਹਿਣ ਤੱਕ ਕਿਸੇ ਵੀ ਕੀਮਤ ’ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਸੇ ਮੰਤਵ ਤਹਿਤ ਦੇਸ਼ ’ਚ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹੀ ਇਨਾਂ ਕਾਲੇ ਕਾਨੂੰਨਾਂ ਨੂੰ ਵਿਧਾਨ ਸਭਾ ਰਾਹੀਂ ਬਿੱਲ ਲਿਆ ਕੇ ਰੱਦ ਕੀਤਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾਂ, ਚੇਅਰਮੈਨ ਮਾਰਕਿਟ ਕਮੇਟੀ ਭਵਾਨੀਗੜ ਪਰਦੀਪ ਕੱਦ ਅਤੇ ਨਹਿਰੀ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD