Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਸਿਵਲ ਸਰਜਨ ਵੱਲੋਂ ਗੈਰ-ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਵੈਨ ਰਵਾਨਾ

Web Admin

Web Admin

5 Dariya News

ਜਲੰਧਰ , 24 Nov 2020

Last updated on: Nov 24, 2020, 00:00 IST

ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਮੰਗਲਵਾਰ ਨੂੰ ਵੱਖ-ਵੱਖ ਗੈਰ-ਸੰਚਾਰੀ ਰੋਗਾਂ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ, ਸਟ੍ਰੋਕ ਆਦਿ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਡਾ. ਚਾਵਲਾ ਨੇ ਦੱਸਿਆ ਕਿ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਇਹ ਵੈਨ ਬਣਾਈ ਗਈ ਹੈ, ਜਿਸ ਵਿੱਚ ਐਲ.ਈ.ਡੀ. ਅਤੇ ਆਡੀਓ-ਵਿਜ਼ੂਅਲ ਐਡਰੈੱਸ ਸਿਸਟਮ ਦੇ ਨਾਲ ਜਾਗਰੂਕਤਾ ਸਮੱਗਰੀ ਪ੍ਰਦਰਸ਼ਤ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਵਿੱਚ ਪਹੁੰਚੇਗੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਵੀ ਮੌਜੂਦ ਸਨ।ਉਨ੍ਹਾਂ ਅੱਗੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਿਯਮਿਤ ਤੌਰ 'ਤੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਟੈਸਟ ਕਰਵਾਉਣੇ ਚਾਹੀਦੇ ਹਨ।ਸਿਵਲ ਸਰਜਨ ਨੇ ਅੱਗੇ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਣ ਲਈ, ਫਾਸਟ ਫੂਡ, ਗੈਰ ਮਿਆਰੀ ਸਟਰੀਟ ਫੂਡ, ਸ਼ਰਾਬ ਅਤੇ ਤੰਬਾਕੂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸਰੀਰਕ ਕਸਰਤ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਐਪਿਡਮਿਓਲੋਜਿਸਟ ਡਾ. ਸਤੀਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।

 

Tags: Civil Surgeon Jalandhar , Dr Gurinder Kaur Chawala , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD